ਅਧਿਆਪਕਾਂ ਅਤੇ ਸਕੂਲੀ ਬੱਚਿਆਂ ਲਈ ਹਰਜੋਤ ਸਿੰਘ ਬੈਂਸ ਦਾ ਨਿਵੇਕਲਾ ਉਪਰਾਲਾ, ਨਵੇਂ ਕੋਰਸ ਦੀ ਕੀਤੀ ਸ਼ੁਰੂਆਤ

0
7

ਪੰਜਾਬ ਦੇ ਅਧਿਆਪਕਾਂ ਦੇ ਦੋ ਬੈਚ ਨੂੰ ਸਿੰਗਾਪੁਰ ਭੇਜਣ ਤੋਂ ਬਾਅਦ ਹੁਣ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕਾਂ ਅਤੇ ਸਕੂਲੀ ਬੱਚਿਆਂ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ।  ਸਰਕਾਰ ਨੇ ਇਕ ਨਵਾਂ ਕੋਰਸ ਸ਼ੁਰੂ ਕੀਤਾ ਹੈ ਜਿਥੇ ਦੋ ਅਮਰੀਕੀ ਟ੍ਰੇਨਰ, 40 ਅੰਗ੍ਰੇਜ਼ੀ ਭਾਸ਼ਾ ਦੇ ਅਧਿਆਪਕਾਂ ਨਾਲ 17 ਤੋਂ 29 ਅਪ੍ਰੈਲ (ਦੋ ਹਫ਼ਤੇ) ਤੱਕ ਚੱਲਣ ਵਾਲੇ ‘ਟੀਚਿੰਗ ਇੰਗਲਿਸ਼ ਟੂ ਅਡੋਲੈਸੈਂਟਸ’ ਵਿਸ਼ੇਸ਼ ਪ੍ਰੋਗਰਾਮ ਵਿੱਚ ਸਹਿਯੋਗ ਕਰਨਗੇ।

ਇਹ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਸ਼ੁਰੂ ਕੀਤਾ ਗਿਆ ਹੈ ਜੋ ਇੱਕ ਕੌਮਾਂਤਰੀ ਸਰਟੀਫਿਕੇਟ ਪ੍ਰੋਗਰਾਮ ਦਾ ਦੂਜਾ ਪੜਾਅ ਹੈ, ਜਿਸ ਨੂੰ ਯੂ.ਐਸ. ਦੇ ਪਬਲਿਕ ਅਫੇਅਰ ਸੈਕਸ਼ਨ, ਨਵੀਂ ਦਿੱਲੀ ਵਿਖੇ ਸਥਿਤ ਦੂਤਾਵਾਸ ਵੱਲੋਂ ਫੰਡ ਦਿੱਤਾ ਜਾਂਦਾ ਹੈ ਅਤੇ ਟੀ.ਈ.ਐਸ.ਓ.ਐਲ. ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ਲਾਗੂ ਕੀਤਾ ਗਿਆ, ਜੋ ਕਿ ਵਿਸ਼ਵ ਵਿੱਚ ਅੰਗਰੇਜ਼ੀ ਭਾਸ਼ਾ ਦੇ ਅਧਿਆਪਕਾਂ ਦੀ ਸਭ ਤੋਂ ਵੱਡੀ ਸੰਸਥਾ ਹੈ।  ਟੀ.ਈ.ਐਸ.ਓ.ਐਲ. ਇੰਟਰਨੈਸ਼ਨਲ ਲਈ ਵਿਸ਼ੇਸ਼ ਪ੍ਰੋਜੈਕਟਾਂ ਦੀ ਡਾਇਰੈਕਟਰ ਹੈਦੀ ਫੌਸਟ, ਡਾ. ਤਾਮਰੀਕਾ ਖਵਤੀਸੀਆਸ਼ਵਿਲੀ ਨਾਲ ਮਿਲ ਕੇ ਇਸ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਹਨ। ਵਿਸ਼ਵ ਭਰ ਵਿੱਚ ਅੰਗਰੇਜ਼ੀ ਅਧਿਆਪਕਾਂ ਲਈ ਸਿੱਖਿਆ ਪ੍ਰੋਗਰਾਮ ਚਲਾਉਣ ਦਾ ਦੋਵਾਂ ਕੋਲ ਕਈ ਸਾਲਾਂ ਦਾ ਤਜਰਬਾ ਹੈ।

ਇਸ ਸਮਾਗਮ ਵਿੱਚ ਯੂ.ਐਸ. ਅੰਬੈਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਅਧਿਕਾਰੀ ਰੂਥ ਗੋਡੇ ਨੇ ਉਚੇਚੇ ਤੌਰ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦਾ ਉਹਨਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਮਿਸ ਗੋਡੇ ਨੇ ਦੱਸਿਆ ਕਿ ਯੂ.ਐੱਸ. ਅੰਬੈਸੀ ਇਹਨਾਂ ਪ੍ਰੋਜੈਕਟਾਂ ਨੂੰ ਫੰਡ ਦਿੰਦੀ ਹੈ ਕਿਉਂਕਿ ਅੰਗਰੇਜ਼ੀ ਭਾਸ਼ਾ ਨੌਕਰੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਵਿਦਿਆਰਥੀਆਂ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video