ਅਸ਼ਵਨੀ ਸ਼ਰਮਾ ਨੇ ਛੱਡਿਆ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ! ਕਾਂਗਰਸ ਦੇ ਪੁਰਾਣੇ ਲੀਡਰ ਨੂੰ ਮਿਲ ਸਕਦੀ ਪੰਜਾਬ ਦੀ ਜ਼ਿੰਮੇਵਾਰੀ

0
7

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਪੰਜਾਬ ਭਾਜਪਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਹੁਣ ਪ੍ਰਧਾਨ ਦਾ ਅਹੁਦਾ ਕਾਂਗਰਸ ਛੱਡਕੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ਨੂੰ ਦਿੱਤਾ ਜਾ ਸਕਦਾ ਹੈ। ਜ਼ਿਕਰ ਕਰ ਦਈਏ ਕਿ ਕਿ ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਬੀਜੇਪੀ ਪੰਜਾਬ ਜਿੱਤਣ ਦੀ ਤਿਆਰੀ ਵਿੱਚ ਜੁੱਟ ਗਈ ਹੈ। ਕਿਸਾਨ ਪਰਿਵਾਰ ਨਾਲ ਜੁੜੇ ਜਾਖੜ ਨਾ ਸਿਰਫ਼ ਪਿੰਡ ‘ਚ ਜੁੜੇ ਹਨ ਬਲਕਿ ਸ਼ਹਿਰਾਂ ‘ਚ ਵੀ ਚੰਗੀ ਪਕੜ ਰੱਖਦੇ ਹਨ। ਇਹੀ ਕਾਰਨ ਹੈ ਕਿ ਭਾਜਪਾ ਪੰਜਾਬ ‘ਚ ਜਾਖੜ ਦੇ ਨਾਂ ‘ਤੇ ਵੱਡਾ ਦਾਅ ਖੇਡਣ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜਾਖੜ ਦੇ ਨਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੀ ਮੋਹਰ ਲਗਾ ਦਿੱਤੀ ਹੈ। ਹਲਾਂਕਿ ਇਸ ਦੀ ਅਧਿਕਾਰੀਤ ਤੌਰ ‘ਤੇ ਪੁਸ਼ਟੀ ਹੋਣਾ ਬਾਕੀ ਹੈ। ਪਰ ਚਰਚਾਵਾਂ ਹਨ ਕਿ ਬੀਜੇਪੀ ਪੰਜਾਬ ਵਿੱਚ ਸੁਨੀਲ ਜਾਖੜ ਨੂੰ ਆਪਣਾ ਸੂਬਾ ਪ੍ਰਧਾਨ ਲਗਾ ਸਕਦੀ ਹੈ।

ਕਾਬਿਲੇਗੌਰ ਹੈ ਕਿ ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਕਾਰਨ ਜਾਖੜ ਨੇ ਕਾਂਗਰਸ ਨੂੰ ਛੱਡ ਦਿੱਤਾ ਸੀ। ਜਾਖੜ ਕਾਂਗਰਸ ‘ਚ ਰਹਿੰਦੇ ਹੋਏ ਦੋ ਵਾਰ ਵਿਧਾਇਕ, ਇਕ ਵਾਰ ਲੋਕ ਸਭਾ ਦੇ ਮੈਂਬਰ ਤੇ ਪ੍ਰਧਾਨ ਦੀ ਕਮਾਨ ਸੰਭਾਲ ਚੁੱਕੇ ਹਨ। ਜਾਖੜ ਪਰਿਵਾਰ ਦੋ ਸਿਆਸੀ ਪਾਰਟੀਆਂ ਨਾਲ ਜੁੜਿਆ ਹੋਇਆ ਹੈ। ਸੁਨੀਲ ਜਾਖੜ ਬੀਜੇਪੀ ਵਿੱਚ ਹਨ ਤਾਂ ਉਹਨਾ ਦਾ ਭਤੀਜਾ ਸੰਦੀਪ ਜਾਖੜ ਕਾਂਗਰਸ ਦਾ ਅਬੋਹਰ ਤੋਂ ਵਿਧਾਇਕ ਹੈ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video