ਅੰਦੋਲਨ ਕਰ ਰਹੇ ਪਹਿਲਵਾਨਾਂ ਦਾ ਐਲਾਨ, ਹੁਣ ਨਹੀਂ ਕਰਾਂਗੇ ਸੜਕਾਂ ‘ਤੇ ਪ੍ਰਦਰਸ਼ਨ

0
20

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਆਪਣਾ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ ਯਾਨੀ ਕਿ ਉਹਨਾਂ ਦਾ ਕਹਿਣਾ ਹੈ ਕਿ ਹੁਣ ਉਹ ਆਪਣੀ ਲੜਾਈ ਸੜਕਾਂ ਦੀ ਬਜਾਏ ਅਦਾਲਤ ਵਿੱਚ ਲੜਨਗੇ। ਇਨਸਾਫ਼ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ, ਪਰ ਹੁਣ ਸੜਕਾਂ ‘ਤੇ ਦੰਗਲ ਨਹੀਂ ਹੋਵੇਗਾ। ਮਹਿਲਾ ਪਹਿਲਵਾਨ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਪਹਿਲਵਾਨਾਂ ਦੇ ਅਚਨਚੇਤ ਫੈਸਲੇ ਕਾਰਨ ਉਨ੍ਹਾਂ ਦੀ ਹਮਾਇਤ ਕਰ ਰਹੀਆਂ ਖਾਪ ਪੰਚਾਇਤਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੱਡਾ ਝਟਕਾ ਲੱਗਾ ਹੈ।

ਤਿੰਨਾਂ ਨੇ ਟਵੀਟ ‘ਚ ਲਿਖਿਆ- 7 ਜੂਨ ਨੂੰ ਸਰਕਾਰ ਨਾਲ ਗੱਲਬਾਤ ਹੋਈ। ਸਰਕਾਰ ਨੇ ਪਹਿਲਵਾਨਾਂ ਨਾਲ ਕੀਤੇ ਵਾਅਦੇ ਤੋਂ ਬਾਅਦ ਮਹਿਲਾ ਪਹਿਲਵਾਨ ਖਿਡਾਰਨਾਂ ਵੱਲੋਂ ਔਰਤਾਂ ਨਾਲ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਦੀਆਂ ਕੀਤੀਆਂ ਸ਼ਿਕਾਇਤਾਂ ‘ਤੇ ਐਫ.ਆਈ.ਆਰ. ਦਰਜ ਕੀਤੀ। ਦਿੱਲੀ ਪੁਲਿਸ ਨੇ ਜਾਂਚ ਪੂਰੀ ਕਰਕੇ 15 ਜੂਨ ਨੂੰ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਇਸ ਮਾਮਲੇ ‘ਚ ਹੁਣ ਪਹਿਲਵਾਨਾਂ ਦੀ ਕਾਨੂੰਨੀ ਲੜਾਈ ਸੜਕਾਂ ਦੀ ਬਜਾਏ ਅਦਾਲਤ ਵਿੱਚ ਜਾਰੀ ਰਹੇਗੀ।

ਉਹਨਾਂ ਕਿਹਾ ਕਿ ਕੁਸ਼ਤੀ ਸੰਘ ਦੇ ਸੁਧਾਰ ਦੇ ਸਬੰਧ ਵਿਚ ਵਾਅਦੇ ਮੁਤਾਬਕ ਨਵੀਂ ਕੁਸ਼ਤੀ ਸੰਘ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣ 11 ਜੁਲਾਈ ਨੂੰ ਹੋਣੀ ਹੈ। ਅਸੀਂ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੇ ਲਾਗੂ ਹੋਣ ਦੀ ਉਡੀਕ ਕਰਾਂਗੇ। ਇਸ ਦੇ ਨਾਲ ਹੀ ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਸੋਸ਼ਲ ਮੀਡੀਆ ਤੋਂ ਕੁਝ ਦਿਨਾਂ ਲਈ ਬ੍ਰੇਕ ਲੈ ਲਿਆ ਹੈ।

ਗੌਰਤਲਬ ਹੈ ਕਿ ਦਿੱਲੀ ਪੁਲਿਸ ਨੇ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਜਿਨਸੀ ਸ਼ੋਸ਼ਣ ਅਤੇ ਪਿੱਛਾ ਕਰਨ ਦੇ ਦੋਸ਼ਾਂ ਲਈ ਚਾਰਜਸ਼ੀਟ ਦਾਇਰ ਕੀਤੀ ਹੈ ਅਤੇ ਇੱਕ ਨਾਬਾਲਗ ਦੁਆਰਾ ਉਸਦੇ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਨੂੰ ਰੱਦ ਕਰਨ ਦੀ ਸਿਫਾਰਸ਼ ਵੀ ਕੀਤੀ ਹੈ। ਦਿੱਲੀ ਪੁਲਿਸ ਦੇ ਲੋਕ ਸੰਪਰਕ ਅਧਿਕਾਰੀ (ਪੀਆਰਓ) ਸੁਮਨ ਨਲਵਾ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਪੋਕਸੋ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ) ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ, ਅਸੀਂ ਸ਼ਿਕਾਇਤਕਰਤਾ ਯਾਨੀ ਪੀੜਤ ਦੇ ਪਿਤਾ ਅਤੇ ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਨੂੰ ਰੱਦ ਕਰਨ ਦੀ ਬੇਨਤੀ ਕੀਤੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video