ਆਉਣ ਵਾਲੇ ਮਾਨਸੂਨ ‘ਚ ਹੜ੍ਹ ਦੇ ਸੰਭਾਵੀ ਨੁਕਸਾਨ ਤੋਂ ਬਚਣ ਲਈ ਮਾਨ CM ਦੀ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

0
11

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਸਟੇਟ ਫਲੱਡ ਕੰਟਰੋਲ ਬੋਰਡ ਦੀ ਅਹਿਮ ਮੀਟਿੰਗ ਹੋਈ। ਜਿਸ ‘ਚ ਆਉਣ ਵਾਲੇ ਮਾਨਸੂਨ ‘ਚ ਹੜ੍ਹ ਦੇ ਸੰਭਾਵੀ ਨੁਕਸਾਨ ਤੋਂ ਬਚਣ ਲਈ ਕੀਤੀਆਂ ਤਿਆਰੀਆਂ ਨੂੰ ਲੈਕੇ ਚਰਚਾ ਕੀਤੀ ਗਈ ਹੈ। ਇਸ ਦੌਰਾਨ ਮਾਨ ਸਰਕਾਰ ਮੁਤਾਬਕ ਉਹਨਾਂ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 30 ਜੂਨ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਵੀ ਮੁਕੰਮਲ ਹੋ ਜਾਵੇਗਾ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਹਨਾਂ ਟਵੀਟ ਕਰਦਿਆਂ ਲਿਖਿਆ, “ਅੱਜ ਸਟੇਟ ਫਲੱਡ ਕੰਟਰੋਲ ਬੋਰਡ ਦੀ ਅਹਿਮ ਮੀਟਿੰਗ ਹੋਈ ਜਿਸ ‘ਚ ਆਉਣ ਵਾਲੇ ਮਾਨਸੂਨ ‘ਚ ਹੜ੍ਹ ਦੇ ਸੰਭਾਵੀ ਨੁਕਸਾਨ ਤੋਂ ਬਚਣ ਲਈ ਕੀਤੀਆਂ ਤਿਆਰੀਆਂ ਨੂੰ ਲੈਕੇ ਚਰਚਾ ਕੀਤੀ। ਸਾਡੀ ਸਰਕਾਰ ਵੱਲੋਂ ਤਿਆਰੀਆਂ ਪੂਰੀਆਂ ਹਨ। 30 ਜੂਨ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਹੋ ਜਾਵੇਗਾ। ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਦਸ ਦਈਏ ਕਿ ਇਸ ਤੋਂ ਪਹਿਲਾਂ ਸੀ.ਐਮ. ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ ਜਿਸ ਵਿਚ ਵਿੱਚ ਸੂਬੇ ਦੀਆਂ ਤਹਿਸੀਲਾਂ ਸਬੰਧੀ ਕੁਝ ਅਹਿਮ ਫ਼ੈਸਲੇ ਲਏ ਗਏ ਹਨ। ਲੋਕਾਂ ਨੂੰ ਖੱਜਲ-ਖੁਆਰੀ ਤੋਂ ਨਿਜ਼ਾਤ ਦਿਵਾਉਣ ਲਈ ਪੰਜਾਬ ਸਰਕਾਰ ਜਲਦ ਹੀ ਸਾਰੇ ਰਿਕਾਰਡਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ। ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ ‘ਚ ਕਰਨ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ ‘ਚ ਕਿਸੇ ਤਰ੍ਹਾਂ ਦੀ ਖੱਜਲ-ਖ਼ੁਆਰੀ ਨਾ ਹੋਵੇ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video