ਆਖਿਰਕਾਰ ਖੁੱਲ੍ਹ ਹੀ ਗਏ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਵੱਡੀ ਗਿਣਤੀ ‘ਚ ਪਹੁੰਚੇ ਸ਼ਰਧਾਲੂਆਂ

0
5

ਆਖਿਰਕਾਰ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਇੰਤਜ਼ਾਰ ਹੁਣ ਖ਼ਤਮ ਹੋ ਚੁੱਕਾ ਹੈ। ਦਸ ਦਈਏ ਕਿ ਅੱਜ ਯਾਨੀ 20 ਮਈ ਨੂੰ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹ ਚੁੱਕੇ ਹਨ। ਇਸ ਦੌਰਾਨ ਪਹਿਲੇ ਦਿਨ ਹੀ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੌਜੂਦ ਰਹੀਆਂ। ਇਸ ਮੌਕੇ ਫੁੱਲਾਂ ਨਾਲ ਗੁਰਦੁਆਰਾ ਸਾਹਿਬ ਨੂੰ ਸਜਾਇਆ ਗਿਆ ਸੀ ਅਤੇ ਜੈਕਾਰਿਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਸਾਹਿਬ ‘ਚ ਕਰ ਦਿੱਤਾ ਗਿਆ ਹੈ। ਅੱਜ ਤੋਂ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਰਹੇ ਹਨ। ਦੱਸ ਦਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰਸੱਟ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।  ਦੱਸ ਦਈਏ ਕਿ ਪਹਿਲੇ ਜਥੇ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਦੀ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ।

ਦੱਸ ਦਈਏ ਕਿ 60 ਸਾਲ ਤੋਂ ਵੱਧ ਉਮਰ ਦੇ ਬਿਮਾਰ ਲੋਕ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ‘ਤੇ ਅਜਿਹੇ ਯਾਤਰੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਿਸ਼ੀਕੇਸ਼ ਵਿਖੇ ਰੋਕਿਆ ਜਾਵੇਗਾ। ਹਾਲਾਂਕਿ ਹੇਮਕੁੰਟ ਸਾਹਿਬ ਵਿਖੇ ਬਰਫ ਪਿਘਲਣ ਤੋਂ ਬਾਅਦ ਅਜਿਹੇ ਯਾਤਰੀਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਦੱਸ ਦਈਏ ਕਿ ਯਾਤਰਾ ਦਾ ਪਹਿਲਾ ਜੱਥਾ 17 ਮਈ 2023 ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਇਆ ਸੀ। ਉਨ੍ਹਾਂ ਕਿਹਾ ਕਿ 20 ਮਈ ਯਾਨੀ ਅੱਜ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਸੰਗਤ ਦਰਸ਼ਨ ਕਰ ਰਹੇ ਹਨ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video