ਇੰਡਸਟਰੀ ਲਈ CM ਮਾਨ ਦਾ ਅਹਿਮ ਫੈਸਲਾ, ਜਦੋਂ ਕੋਈ ਇੰਡਸਟਰੀਲਿਸਟ ਇੰਡਸਟਰੀ ਦੀ ਰਜਿਸਟਰੀ ਕਰਵਾਏਗਾ ਤਾਂ ਉਸ ਨੂੰ…

0
9

ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭ੍ਰਿਸ਼ਟਾਚਾਰ ਤੋਂ ਰਾਹਤ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੰਡਸਟਰੀ ਨਾਲ ਸਬੰਧਤ ਇਕ ਅਹਿਮ ਫੈਸਲਾ ਲਿਆ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਖੁਦ ਲਾਈਵ ਆਕੇ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਕਿਹਾ ਕਿ ਇੰਡਸਟਰੀ ਲਈ ਸਟਾਂਪ ਪੇਪਰ ਦੀ ਕਲਰ ਕੋਡਿੰਗ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਸੀ.ਐਮ. ਮਾਨ ਨੇ ਕਿਹਾ ਕਿ ਇੰਡਸਟਰੀ ਲਈ ਹਰੇ ਰੰਗ ਦੇ ਸਟਾਂਪ ਪੇਪਰ ਮਿਲਣਗੇ। ਉਹਨਾਂ ਕਿਹਾ ਕਿ ਇਕ ਹੀ ਸਟਾਂਪ ਪੇਪਰ ‘ਚ ਸਾਰੇ ਕਲੀਅਰੈਂਸ ਹੋਣਗੇ। ਬਿਆਨ ਜਾਰੀ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਟਾਂਪ ਪੇਪਰ ਦੇਖਣ ਸਾਰ ਹੀ ਸਭ ਕੁਝ ਪਤਾ ਲੱਗੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੋਈ ਇੰਡਸਟਰੀਲਿਸਟ ਇੰਡਸਟਰੀ ਦੀ ਰਜਿਸਟਰੀ ਕਰਵਾਏਗਾ ਤਾਂ ਉਸ ਨੂੰ ਹਰੇ ਰੰਗ ਦਾ ਸਟਾਮ ਪੇਪਰ ਮੁਹੱਈਆ ਕਰਵਾਇਆ ਜਾਵੇਗਾ। ਜਿਸ ਨੂੰ ਦੋ ਹਫਤਿਆਂ ਵਿਚ ਕਲੀਅਰੈਂਸ ਦਿੱਤੀ ਜਾਵੇਗੀ। ਇਸ ਨਾਲ ਫੈਕਟਰੀ ਦਾ ਨਿਰਮਾਣ ਜਲਦੀ ਸ਼ੁਰੂ ਕੀਤਾ ਜਾ ਸਕੇਗਾ। ਇਸ ਨਾਲ ਬਹੁਤ ਸਾਰੇ ਇੰਡਸਟਰੀਲਿਸਟਾਂ ਦੀ ਖੱਜਲ-ਖੁਆਰੀ ਘੱਟ ਜਾਵੇਗੀ ਅਤੇ ਵਪਾਰੀਆਂ ਨੂੰ ਦਫਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ, ਪਹਿਲਾਂ ਵਪਾਰੀਆਂ ਦਾ ਪੈਸਾ ਲੱਗਾ ਹੁੰਦਾ ਸੀ ਅਤੇ ਵਿਆਜ਼ ਪੈਂਦਾ ਰਹਿੰਦਾ ਸੀ, ਜਿਸ ਨਾਲ ਉਨ੍ਹਾਂ ਦਾ ਕਾਫੀ ਨੁਕਸਾਨ ਹੁੰਦਾ ਸੀ। ਇਸ ਗ੍ਰੀਨ ਸਟਾਮ ਪੇਪਰ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਐੱਨ. ਓ. ਸੀ. ਲੈਣ ਲਈ ਸਰਕਾਰੀ ਦਫਤਰਾਂ ਦੇ ਗੇੜੇ ਲਾਉਣੇ ਪੈਂਦੇ ਸਨ, ਇਹ ਸਾਰਾ ਕੁਝ ਖ਼ਤਮ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਫੈਕਟਰੀ ਬਣ ਕੇ ਤਿਆਰ ਹੋ ਗਈ ਤਾਂ ਉਦੋਂ ਪਲਿਊਸ਼ਨ ਅਤੇ ਫਾਰੈੱਸਟ ਸਰਟੀਫਿਕੇਟ ਦੀ ਉਸੇ ਸਟਾਮ ਪੇਪਰ ’ਤੇ ਮੋਹਰ ਲੱਗ ਜਾਵੇਗੀ। ਇਸ ਅਸਟਾਮ ਪੇਪਰ ਦਾ ਮਤਲਬ ਹੈ ਕਿ ਫੈਕਟਰੀ ਮਾਲਕ ਨੇ ਸਾਰੀਆਂ ਐੱਨ. ਓ. ਸੀ. ਕਲੀਅਰ ਕਰ ਲਈਆਂ ਹਨ। ਜੇਕਰ ਸਾਲ-ਦੋ ਸਾਲ ਬਾਅਦ ਕੋਈ ਅਧਿਕਾਰੀ ਫੈਕਟਰੀ ਵਿਚ ਕਿਸੇ ਤਰ੍ਹਾਂ ਦੀ ਚੈਕਿੰਗ ਕਰਨ ਆਉਂਦਾ ਹੈ ਤਾਂ ਉਸ ਨੂੰ ਇਹ ਸਟਾਮ ਪੇਪਰ ਹੀ ਦਿਖਾਇਆ ਜਾਵੇਗਾ। ਉਕਤ ਅਫਸਰ ਇਹ ਸਟਾਮ ਪੇਪਰ ਦੇਖੇਗਾ ਕਿ ਜਿਸ ਕੰਮ ਲਈ ਇਹ ਜ਼ਮੀਨ ਖਰੀਦੀ ਗਈ ਸੀ ਕੀ ਇਹ ਉਸੇ ਲਈ ਇਸਤੇਮਾਲ ਹੋ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਪੰਜਾਬ ਅਜਿਹਾ ਸੂਬਾ ਹੈ, ਜਿਸ ਵਿਚ ਇਹ ਸਟਾਂਪ ਪੇਪਰ ਦੀ ਕਲਰਕੋਡਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ। ਉਮੀਦ ਹੈ ਕਿ ਇਹ ਕਾਮਯਾਬ ਰਹੇਗਾ। ਅਜੇ ਸਿਰਫ ਇਸ ਨੂੰ ਇੰਡਸਟਰੀ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਹਾਊਸਿੰਗ ਅਤੇ ਜ਼ਮੀਨਾਂ ਵੇਚਣ ਵਾਲਿਆਂ ਲਈ ਵੀ ਕਲਰਕੋਡਿੰਗ ਲਾਗੂ ਕੀਤੀ ਜਾਵੇਗੀ। ਜਿਸ ਦੇ ਸਟਾਮ ਪੇਪਰ ਦੇ ਰੰਗ ਵੱਖਰੇ ਹੋਣਗੇ। ਮਾਨ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਇੰਡਸਟਰੀ ਲੱਗੇਗੀ ਤਾਂ ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਮਿਲੇਗਾ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video