ਐਕਸ਼ਨ ਮੋਡ ’ਚ ਇਨਕਮ ਟੈਕਸ ਵਿਭਾਗ ਦੀ ਟੀਮ, ਨਿਸ਼ਾਨੇ ‘ਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ

0
10

ਇਨਕਮ ਟੈਕਸ ਵਿਭਾਗ ਦੀ ਟੀਮ ਐਕਸ਼ਨ ਮੋਡ ਵਿਚ ਆ ਗਈਆਂ ਹਨ। ਅੱਜ ਟੀਮ ਦੇ ਅਧਿਕਾਰੀਆਂ ਵਲੋਂ ਫਰੀਦਕੋਟ ਵਿਖੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਦਫ਼ਤਰ ‘ਚ ਛਾਪਾ ਮਾਰਿਆ ਗਿਆ। ਜਾਣਕਾਰੀ ਮੁਤਾਬਕ ਮਲਹੋਤਰਾ ਦੇ ਘਰ ਅਤੇ ਦਫ਼ਤਰ ‘ਚ ਆਬਕਾਰੀ ਅਧਿਕਾਰੀਆਂ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ‘ਚ ਵੀ ਇਨਕਮ ਟੈਕਸ ਵਿਭਾਗ ਵੱਲੋਂ ਛਾਪਾ ਮਾਰਿਆ ਗਿਆ ਹੈ ਤੇ ਮਲਹੋਤਰਾ ਨਾਲ ਸਬੰਧਿਤ ਪਵਨ ਬਾਂਸਲ ਦੇ ਘਰ ਵੀ ਇਨਕਮ ਟੈਕਸ ਅਧਿਕਾਰੀ ਪਹੁੰਚੇ ਹਨ। ਹੋਰ ਤਾਂ ਹੋਰ ਜ਼ੀਰਾ ਸ਼ਰਾਬ ਫੈਕਟਰੀ ‘ਚ ਇਨਕਮ ਟੈਕਸ ਦੇ ਅਧਿਕਾਰੀ ਪਹੁੰਚੇ ਜਿੰਨਾਂ ਵਲੋਂ ਉਥੇ ਵੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 8 ਫਰਵਰੀ 2023 ਨੂੰ ਈ. ਡੀ. ਨੇ ਦੀਪ ਮਲਹੋਤਰਾ ਦੇ ਮੁੰਡੇ ਅਤੇ ਪੰਜਾਬ ਦੇ ਵਪਾਰੀ ਗੌਤਮ ਮਲਹੋਤਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਦੇ ਅਧਿਕਾਰੀਆਂ ਨੇ ਮਾਮਲੇ ‘ਚ ਪੁੱਛ-ਗਿੱਛ ਕਰਨ ਤੋਂ ਬਾਅਦ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਵਪਾਰੀ ‘ਤੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਕਾਰਟਲਾਈਜੇਸ਼ਨ ਦਾ ਦੋਸ਼ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video