“ਕਟਾਰੂਚੱਕ ਨੇ ਗੰਭੀਰ ਅਪਰਾਧ ਕੀਤਾ, ਉਸਨੂੰ ਕੈਬਨਿਟ ‘ਚ ਰਹਿਣ ਦਾ ਹੱਕ ਨਹੀਂ”, ਰਾਜਪਾਲ ਪੁਰੋਹਿਤ ਦਾ ਵੱਡਾ ਬਿਆਨ

0
7

ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਕਿਉਂਕਿ ਹੁਣ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਖੁਦ ਮੀਡੀਆ ਸਾਹਮਣੇ ਇਹ ਸਵੀਕਾਰ ਕਰ ਲਿਆ ਹੈ ਕਟਾਰੂਚੱਕ ਨੇ ਗੰਭੀਰ ਅਪਰਾਧ ਕੀਤਾ ਹੈ ਅਤੇ ਉਨ੍ਹਾਂ ਨੂੰ ਮੰਤਰੀ ਮੰਡਲ ‘ਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਇਸਦੇ ਨਾਲ ਹੀ ਰਾਜਪਾਲ ਨੇ ਮੀਡੀਆ ਜ਼ਰੀਏ ਇਕ ਵਾਰ ਫਿਰ ਮੁੱਖ ਮੰਤਰੀ ਮਾਨ ਨੂੰ ਮੰਤਰੀ ਲਾਲ ਚੰਦ ਕਟਾਰੂਚੱਕ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (NCSC) ਨੇ ਗੁਰਦਾਸਪੁਰ ਦੇ ਇੱਕ ਮਰਦ ਪੀੜਤ ਵੱਲੋਂ ਕਟਾਰੂਚੱਕ ਖ਼ਿਲਾਫ਼ ਦਰਜ ਕਰਵਾਈ ਗਈ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।

ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਮੰਤਰੀ ਖਿਲਾਫ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਇਹ ਨਾ ਭੁੱਲੋ। ਇਹ ਇੱਕ ਘਿਨੌਣਾ ਅਪਰਾਧ ਹੈ, ਜੋ ਉਸਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਹੈ। ਉਸ ਨੂੰ ਮੰਤਰੀ ਮੰਡਲ ਵਿਚ ਰਹਿਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਮੀਡੀਆ ਰਾਹੀਂ ਮੁੜ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਇਸ ਮੰਤਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਮੁੱਦੇ ‘ਤੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਕਟਾਰੂਚੱਕ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੀਆਂ ਹਨ।

 ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਬਿਆਨ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਸੀਐਮ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਰਾਜਪਾਲ ਦੀ ਗੱਲ ਸੁਣਨੀ ਚਾਹੀਦੀ ਹੈ। ਸਿਰਸਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਦੱਸਣ ਕਿ ਮੰਤਰੀ ਲਾਲਚੰਦ ਕਟਾਰੂਚੱਕ ਪਾਰਟੀ ਦੀ ਉੱਚ ਲੀਡਰਸ਼ਿਪ ਨੂੰ ‘ਆਪ’ ਸਰਕਾਰ ‘ਚ ਬਣੇ ਰਹਿਣ ਲਈ ਕਿੰਨਾ ਪੈਸਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਇੱਕ ਕੈਬਨਿਟ ਮੰਤਰੀ ਵੱਲੋਂ ਇੱਕ ਲੜਕੇ ਨਾਲ ਸਰੀਰਕ ਸ਼ੋਸ਼ਣ ਕੀਤੇ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਨੇ ਕੋਈ ਕਾਰਵਾਈ ਨਹੀਂ ਕੀਤੀ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video