ਕਾਂਗਰਸ ਦੇ ਸੀਨੀਅਰ ਲੀਡਰ ਜਗਦੀਸ਼ ਟਾਈਟਲਰ ਖਿਲਾਫ਼ CBI ਨੇ ਦਾਇਰ ਕੀਤੀ ਚਾਰਜਸ਼ੀਟ

0
5

1984 ‘ਚ ਵਾਪਰੇ ਸਿੱਖ ਦੰਗਿਆਂ ਨੂੰ ਲੈਕੇ CBI ਲਗਾਤਾਰ ਕਾਂਗਰਸ ਦੇ ਸੀਨੀਅਰ ਲੀਡਰ ਜਗਦੀਸ਼ ਟਾਈਟਲਰ ਖਿਲਾਫ਼ ਜਾਂਚ ਕਰ ਰਹੀ ਹੈ। ਇਸ ਦੌਰਾਨ ਟਾਈਟਲਰ ਹੋਰ ਮੁਸ਼ਕਿਲਾਂ ‘ਚ ਧਸਦੇ ਹੋਏ ਵਿਖਾਈ ਦਿੱਤੇ ਜਦੋਂ ਕੇਂਦਰੀ ਜਾਂਚ ਏਜੰਸੀ CBI ਨੇ ਜਗਦੀਸ਼ ਟਾਈਟਲਰ ਖ਼ਿਲਾਫ਼ 1984 ਸਿੱਖ ਦੰਗੇ ਮਾਮਲੇ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। 2005 ‘ਚ ਨਾਨਾਵਤੀ ਕਮਿਸ਼ਨ ਮਾਮਲੇ ਵਿਚ ਕੇਸ ਦਰਜ ਹੋਇਆ ਸੀ। ਕੋਰਟ ਨੇ ਇਸ ਮਾਮਲੇ ‘ਚ CBI ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਮਾਮਲਾ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦੇ ਇਕ ਦਿਨ ਬਾਅਦ 1 ਨਵੰਬਰ 1984 ਨੂੰ ਪੁਲ ਬੰਗਸ਼ ਇਲਾਕੇ ਵਿਚ ਇਕ ਗੁਰਦੁਆਰਾ ਸਾਹਿਬ ‘ਚ ਅੱਗ ਲਾਏ ਜਾਣ ਅਤੇ 3 ਲੋਕਾਂ ਦੇ ਕਤਲ ਨਾਲ ਜੁੜਿਆ ਹੈ। CBI ਨੇ ਇੱਥੇ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਦਾਖ਼ਲ ਆਪਣੇ ਦੋਸ਼ ਪੱਤਰ ‘ਚ ਕਿਹਾ ਹੈ ਕਿ ਜਗਦੀਸ਼ ਨੇ 1 ਨਵੰਬਰ 1984 ਨੂੰ ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਮਾਰਕੀਟ ‘ਚ ਇਕੱਠੀ ਹੋਈ ਭੀੜ ਨੂੰ ਉਕਸਾਇਆ ਅਤੇ ਭੜਕਾਇਆ। ਜਿਸ ਦੇ ਨਤੀਜੇ ਵਜੋਂ ਗੁਰਦੁਆਰੇ ਨੂੰ ਸਾੜ ਦਿੱਤਾ ਗਿਆ ਅਤੇ 3 ਸਿੱਖਾਂ- ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਣ ਸਿੰਘ ਦਾ ਕਤਲ ਕਰ ਦਿੱਤਾ ਗਿਆ।

ਅਧਿਕਾਰੀਆਂ ਮੁਤਾਬਕ ਏਜੰਸੀ ਨੇ ਜਗਦੀਸ਼ ਖ਼ਿਲਾਫ਼ ਆਈ. ਪੀ. ਸੀ. ਦੀਆਂ ਧਾਰਾਵਾਂ- 147 (ਦੰਗਾ), 109 (ਉਕਸਾਉਣ) ਅਤੇ 302 (ਕਤਲ) ਤਹਿਤ ਦੋਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਕਿ ਅਦਾਲਤ 2 ਜੂਨ 2023 ਨੂੰ ਦੋਸ਼ਾਂ ‘ਤੇ ਵਿਚਾਰ ਕਰੇਗੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video