ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਲਈ ਚਿੰਤਤ ਮਾਨ ਸਰਕਾਰ, ਖੇਤੀਬਾੜੀ ਵਿਭਾਗ ਦੀ ਸੱਦੀ ਮੀਟਿੰਗ

0
25

ਪਿਛਲੇ ਕਈ ਦਿਨਾਂ ਤੋਂ ਪੰਜਾਬ ‘ਚ ਪੈ ਰਹੇ ਮੀਂਹ ਝੱਖੜ ਨੇ ਕਿਸਾਨਾਂ ਦੀਆਂ ਫ਼ਸਲਾਂ, ਸਬਜ਼ੀਆਂ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ। ਜਿਸ ਨੂੰ ਲੈਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਮਾਨ ਐਕਸ਼ਨ ‘ਚ ਨਜ਼ਰ ਆ ਰਹੇ ਹਨ।  ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਅੱਜ ਪੰਜਾਬ ਦੇ ਮਾਲ ਅਤੇ ਖੇਤੀਬਾੜੀ ਵਿਭਾਗ ਦੀ ਮੀਟਿੰਗ ਸੱਦੀ ਹੈ, ਜਿਸ ਵਿੱਚ ਖ਼ਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਮੀਟਿੰਗ ‘ਚ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰਨ ਦੀ ਪ੍ਰਕਿਰਿਆ ‘ਤੇ ਵੀ ਮੰਥਨ ਕੀਤਾ ਜਾਵੇਗਾ। ਇਹ ਮੀਟਿੰਗ ਅੱਜ 11 ਵਜੇ ਸਕੱਤਰੇਤ ਵਿਖੇ ਹੋਵੇਗੀ।

ਜ਼ਿਕਰਯੋਗ ਹੈ ਕਿ ਸੂਬੇ ਵਿਚ 35 ਲੱਖ ਹੈਕਟੇਅਰ ਰਕਬੇ ਵਿਚ ਲੱਗੀ ਕਣਕ ਦੀ ਫਸਲ ਨੂੰ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ 70 ਫੀਸਦੀ ਤੋਂ ਜ਼ਿਆਦਾ ਰਕਬੇ ਵਿਚ ਕਣਕ ਖੇਤਾਂ ਵਿਚ ਵਿਛ ਗਈ ਹੈ। ਇਸ ਨਾਲ 45 ਫੀਸਦੀ ਤਕ ਉਤਪਾਦਨ ਘੱਟ ਹੋਣ ਦਾ ਖਦਸ਼ਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਹੈ ਕਿ ਵਿਸਾਖੀ ਦੇ ਨੇੜੇ ਕਿਸਾਨਾਂ ਨੂੰ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਵਜ਼ਾਂ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ। 

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video