ਕਿਸਾਨਾਂ ਦੇ ਹੱਕ ‘ਚ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਵੱਡਾ ਕਦਮ, ਕੇਂਦਰ ਨੂੰ ਲਿੱਖੀ ਚਿੱਠੀ

0
6

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਕਾਰਨ ਪੰਜਾਬ ਸਰਕਾਰ ਤਾਂ ਪਹਿਲਾਂ ਹੀ ਗਿਰਦਾਵਰੀਆਂ ਕਰਕੇ ਮੁਆਵਜ਼ਾ ਦੇਣ ਦਾ ਐਲਾਨ ਕਰ ਚੁੱਕੀ ਹੈ। ਇਸ ਤੋਂ ਬਾਅਦ ਹੁਣ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿੱਤ ਮੰਤਰੀ ਸੀਤਾਰਮਨ ਨੂੰ ਚਿੱਠੀ ਲਿਖੀ ਹੈ। ਰਾਘਵ ਨੇ ਵਿਸ਼ੇਸ਼ ਪੈਕੇਜ ਦੀ ਮੰਗ ਕਰਦਿਆਂ ਖਰਾਬ ਹੋਈ ਕਣਕ ਦੀ ਫ਼ਸਲ ਦਾ ਸੈਂਪਲ ਵੀ ਭੇਜਿਆ ਹੈ।

ਚਿੱਠੀ ‘ਚ ਰਾਘਵ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਰਿਕਾਰਡ ਮੁਆਵਜ਼ਾ ਦਿੱਤਾ ਹੈ। ਕਿਸਾਨਾਂ ਦਾ ਸਮਰਥਨ ਕਰਨਾ ਕੇਂਦਰ ਦਾ ਵੀ ਫਰਜ਼ ਹੈ। ਵਿੱਤ ਮੰਤਰੀ ਤੋਂ ਮੈਂ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਦਾ ਹਾਂ। ਇਸ ਮੁੱਦੇ ਨੂੰ ਗੰਭੀਰਤਾ ਨੂੰ ਸਮਝਣ ਲਈ ਕਣਕ ਦਾ ਇਕ ਪੈਕਟ ਸੈਂਪਲ ਵਜੋਂ ਭੇਜਿਆ ਹੈ।

ਦੱਸਣਯੋਗ ਹੈ ਕਿ ਪੰਜਾਬ ਭਰ ਵਿਚ ਬੇ-ਮੌਸਮੀ ਮੀਂਹ ਅਤੇ ਗੜੇਮਾਰ ਨੇ ਕਣਕ ਦੀ ਫ਼ਸਲ ਨੂੰ ਨੁਕਸਾਨ ਮਗਰੋਂ ਰਾਘਵ ਨੇ ਬੀਤੇ ਕੱਲ ਰੂਪਨਗਰ ਜ਼ਿਲ੍ਹੇ ‘ਚ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਹੈ। ਕਿਸਾਨਾਂ ਦਾ ਦੁੱਖ ਸੁਣ ਕੇ ਦਿਲ ਨੂੰ ਬਹੁਤ ਦੁੱਖ ਪਹੁੰਚਿਆ। ਉਨ੍ਹਾਂ ਕਿਹਾ ਜੋ ਸਾਡੀ ਥਾਲੀ ਵਿਚ ਰੋਟੀ ਪਾਉਣ ਲਈ ਸਖ਼ਤ ਮਿਹਨਤ ਕਰਦੇ ਹਨ ਪਰ ਹੁਣ ਉਨ੍ਹਾਂ ਲਈ ਆਪਣੇ ਪਰਿਵਾਰਾਂ ਦਾ ਢਿੱਡ ਭਰਨਾ ਵੀ ਮੁਸ਼ਕਲ ਹੋ ਜਾਵੇਗਾ।

ਦੱਸ ਦੇਈਏ ਕਿ ਬੀਤੇ ਦਿਨ ਵੀ ਰਾਘਵ ਚੱਢਾ ਨੇ ਕਿਸਾਨਾਂ ਲਈ ਭਾਰਤ ਸਰਕਾਰ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਦਰਅਸਲ ਰਾਘਵ ਚੱਢਾ ਨੇ ਪਿਛਲੇ ਦਿਨੀਂ ਪਏ ਬੇਮੌਸਮੀ ਮੀਂਹ ਕਾਰਨ ਖੜ੍ਹੀਆਂ ਫ਼ਸਲਾਂ ਦੇ ਨੁਕਸਾਨ ਕਾਰਨ ਦੇਸ਼ ਭਰ ਦੇ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ‘ਤੇ ਚਰਚਾ ਕਰਨ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਭਾਰਤ ਸਰਕਾਰ ਵਲੋਂ ਵਿਸ਼ੇਸ਼ ਪੈਕੇਜ ਦੀ ਮੰਗ ‘ਤੇ ਸੰਸਦ ‘ਚ ਕੰਮ ਰੋਕੂ ਨੋਟਿਸ ਦਿੱਤਾ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video