ਕੇਂਦਰ ਦੇ ਆਰਡੀਨੈਂਸ ਖਿਲਾਫ਼ ‘ਆਪ’ ਨੂੰ ਇਕ ਹੋਰ ਪਾਰਟੀ ਦਾ ਮਿਲਿਆ ਸਮਰਥਨ

0
7

ਕੇਂਦਰ ਦੇ ਆਰਡੀਨੈਂਸ ਖਿਲਾਫ਼ ‘ਆਪ’ ਨੂੰ ਇਕ ਹੋਰ ਪਾਰਟੀ ਦਾ ਸਮਰਥਨ ਮਿਲ ਗਿਆ ਹੈ। ਦਰਅਸਲ, ਅੱਜ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਹੋਰ ‘ਆਪ’ ਲੀਡਰ ਮੌਜੂਦ ਸਨ।  ਇਸ ਮੌਕੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਕੇਜਰੀਵਾਲ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਮੁਲਾਕਾਤ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਲੋਕਤੰਤਰ ‘ਤੇ ਕੇਂਦਰ ਦਾ ਹਮਲਾ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਨੇ ਨਾਲ ਹੀ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਝਾਰਖੰਡ ਮੁਕਤੀ ਮੋਰਚਾ (ਜੇ.ਐੱਮ.ਐੱਮ.) ਸੰਸਦ ‘ਚ ਕੇਂਦਰੀ ਆਰਡੀਨੈਂਸ ਦਾ ਵਿਰੋਧ ਕਰਨ ਲਈ ਆਮ ਆਦਮੀ ਪਾਰਟੀ ਦਾ ਸਾਖ ਦੇਵੇਗੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਵਫ਼ਦ ਨਾਲ ਸੋਰੇਨ ਨੇ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਦੇ ਰਵੱਈਏ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਦੋਹਾਂ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਰਿਹਾਇਸ਼ ‘ਤੇ ਇਕ ਸਾਂਝੀ ਪ੍ਰੈੱਸ ਕਾਨਫਰੰਸ ‘ਚ ਸੋਰੇਨ ਨੇ ਕਿਹਾ,”ਕੇਂਦਰ ਵੱਲੋਂ ਲੋਕਤੰਤਰ ‘ਤੇ ਕੀਤਾ ਜਾ ਰਿਹਾ ਹਮਲਾ ਗੰਭੀਰ ਚਿੰਤਾ ਦਾ ਵਿਸ਼ਾ ਹੈ।”

ਇਸ ਮੌਕੇ ਕੇਜਰੀਵਾਲ ਨੇ ਕਿਹਾ,”ਜੇ.ਐੱਮ.ਐੱਮ. ਦਿੱਲੀ ਵਿਚ ਪ੍ਰਸ਼ਾਸਨਿਕ ਸੇਵਾਵਾਂ ਦੇ ਕੰਟਰੋਲ ਨਾਲ ਸਬੰਧਤ ਕੇਂਦਰੀ ਆਰਡੀਨੈਂਸ ਦੇ ਵਿਰੋਧ ਵਿਚ ‘ਆਪ’ ਦਾ ਸਾਥ ਕਰੇਗੀ।” ਅਸੀਂ ਕੇਂਦਰ ਨੂੰ ਖੁੱਲ੍ਹੇਆਮ ਲੋਕਤੰਤਰੀ ਅਧਿਕਾਰਾਂ ਨੂੰ ਦਮਨ ਨਹੀਂ ਕਰਨ ਦੇਵਾਂਗੇ।” ਕੇਜਰੀਵਾਲ ਨੇ ਕਿਹਾ, “ਮੈਂ ਸਮਾਨ ਵਿਚਾਰ ਵਾਲੀਆਂ ਸਿਆਸੀ ਪਾਰਟੀਆਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੇਂਦਰ ਸਰਕਾਰ ਦੇ ਇਸ ਗੈਰ-ਲੋਕਤੰਤਰੀ ਕਦਮ ਦਾ ਜ਼ੋਰਦਾਰ ਵਿਰੋਧ ਕਰਨ।” ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਵਿਚ ਅਦਾਲਤ ਨੇ 11 ਮਈ ਨੂੰ ਕੇਂਦਰੀ ਸੇਵਾ ਅਧਿਕਾਰੀਆਂ ਦੇ ਤਬਾਦਲੇ ਦਾ ਅਧਿਕਾਰ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਦਿੱਤਾ ਸੀ ਪਰ ਕੇਂਦਰ ਸਰਕਾਰ ਆਪਣੇ ਆਰਡੀਨੈਂਸ ਰਾਹੀਂ ਇਹ ਅਧਿਕਾਰ ਵਾਪਸ ਲੈਣਾ ਚਾਹੁੰਦੀ ਹੈ, ਇਸ ਲਈ ਸੰਸਦ ਵਿਚ ਸਾਰੀਆਂ ਸਮਾਨ ਸੋਚ ਵਾਲੀਆਂ ਪਾਰਟੀਆਂ ਨੂੰ ਇਕਜੁੱਟ ਹੋ ਕੇ ਇਸ ਆਰਡੀਨੈਂਸ ਨੂੰ ਪਾਸ ਹੋਣ ਤੋਂ ਰੋਕਣਾ ਹੋਵੇਗਾ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video