ਕੇਂਦਰ ਦੇ ਲਿਆਂਦੇ ਆਰਡੀਨੈਂਸ ਖਿਲਾਫ਼ ‘ਆਪ’ ਨੂੰ ਸਮਰਥਨ ਨਹੀਂ ਦੇਵੇਗੀ ਕਾਂਗਰਸ ? ਉਧਰੋਂ ਸਿੱਧੂ ਹੋਏ ਬਾਗੀ

0
8

ਕੇਂਦਰ ਦੇ ਲਿਆਂਦੇ ਆਰਡੀਨੈਂਸ ਖਿਲਾਫ਼ ਬਾਕੀ ਵਿਰੋਧੀ ਧਿਰਾਂ ਤੋਂ ਸਮਰਥਨ ਮਿਲਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਕਾਂਗਰਸ ਤੋਂ ਸਮਰਥਨ ਦੀਆਂ ਉਮੀਦਾਂ ਰੱਖ ਰਹੀ ਹੈ। ਇਸਦੇ ਚੱਲਦਿਆਂ ਅੱਜ ਕਾਂਗਰਸ ਦੇ ਦਿੱਲੀ ਦਫ਼ਤਰ ਵਿਖੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਰਾਹਲ ਗਾਂਧੀ ਦੀ ਅਗਵਾਈ ਹੇਠ ਇਕ ਅਹਿਮ ਬੈਠਕ ਹੋਈ। ਜਿਸ ਵਿਚ ਪੰਜਾਬ ਕਾਂਗਰਸ ਦੀ ਸਮੂਚੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਇਸ ਮੌਕੇ ‘ਆਪ’ ਨੂੰ ਕੇਂਦਰ ਦੇ ਆਰਡੀਨੈਂਸ ਖਿਲਾਫ਼ ਸਮਰਥਨ ਦੇਣ ਨੂੰ ਲੈਕੇ ਵਿਚਾਰ-ਚਰਚਾ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮੁਲਾਕਾਤ ਵਿਚ ਜ਼ਿਆਦਾਤਰ ਨੇਤਾਵਾਂ ਨੇ ਦਿੱਲੀ ‘ਚ ਕੇਂਦਰ ਦੇ ਆਰਡੀਨੈਂਸ ਦੇ ਮੁੱਦੇ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨਾਲ ਨਾ ਖੜ੍ਹੇ ਹੋਣ ਦੀ ਪੈਰਵੀ ਕੀਤੀ।

ਉਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਅਸਿੱਧੇ ਤੌਰ ‘ਤੇ ‘ਆਪ’ ਨੂੰ ਸਮਰਥਨ ਦੇਣ ਦੀ ਗੱਲ ਕਰ ਰਹੇ ਹਨ। ਇਕ ਟਵੀਟ ਜਾਰੀ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ “ਸਾਨੂੰ ਕਿਸੇ ਵਿਅਕਤੀ ਜਾਂ ਪਾਰਟੀ ਦੇ ਨਾਲ ਨਹੀਂ ਭਾਰਤ ਦੇ ਸੰਵਿਧਾਨ ਦੇ ਨਾਲ ਖੜੇ ਹੋਣਾ ਚਾਹੀਦਾ ਹੈ। ਸਾਡੀਆਂ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਮਰਿਆਦਾਵਾਂ ‘ਤੇ ਲਗਾਤਾਰ ਹਮਲੇ: ਸੁਪਰੀਮ ਕੋਰਟ ਦੁਆਰਾ ਸਵੀਕਾਰ ਕੀਤੀ ਗਈ ਊਧਵ ਠਾਕਰੇ ਸਰਕਾਰ ਨੂੰ ਡੇਗਣ ਲਈ ਰਾਜਪਾਲ ਦੇ ਅਹੁਦੇ ਦੀ ਸ਼ਰੇਆਮ ਦੁਰਵਰਤੋਂ, ਸੱਚ ਲਈ ਖੜ੍ਹੇ ਹੋਣ ਵਾਲੇ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ, ਮੁਢਲੇ ਮੌਲਿਕ ਅਧਿਕਾਰਾਂ ਤੋਂ ਵਾਂਝੇ ਕੀਤੇ ਜਾ ਰਹੇ ਚੈਂਪੀਅਨਾਂ ਰਾਹੀਂ ਸਪੱਸ਼ਟ ਹੋ ਗਏ ਹਨ। ਇੱਕ ਸੰਸਦ ਮੈਂਬਰ ਨੂੰ ਕਾਨੂੰਨ ਤੋਂ ਉੱਪਰ ਸਮਝਿਆ ਜਾਂਦਾ ਹੈ – POCSO ਸ਼ਿਕਾਇਤ ਤੋਂ ਬਾਅਦ ਕੋਈ ਗ੍ਰਿਫਤਾਰੀ ਨਹੀਂ=”ਬੇਮਿਸਾਲ”। ਉਹਨਾਂ ਕਿਹਾ ਕਿ ਇਹ ਹੰਕਾਰ ਇਸ ਤੱਥ ਤੋਂ ਪੈਦਾ ਹੁੰਦਾ ਹੈ ਕਿ ਕੇਂਦਰ ਲੋਕ ਭਲਾਈ ਬਾਰੇ ਦੋ ਹੁੱਲੜਬਾਜ਼ਾਂ ਦੀ ਪਰਵਾਹ ਕਰਦਾ ਹੈ। ਇਸ ਤੋਂ ਅੱਗੇ ਉਹਨਾਂ ਕਿਹਾ ਕਿ ਮੈਂ ਹਰ ਉਸ ਕੰਮ ਦੇ ਵਿਰੁੱਧ ਹਾਂ ਜੋ ਭਾਰਤ ਦੇ ਸੰਵਿਧਾਨ ਦੀ ਭਾਵਨਾ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਉਸ ਵਿੱਚ ਰੁਕਾਵਟ ਪਾਉਂਦਾ ਹੈ ਅਤੇ ਸਾਡੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਦਾ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਨੇ ਹਾਲ ਹੀ ਵਿਚ IAS ਅਤੇ ਕੈਡਰ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਲਈ ਰਾਸ਼ਟਰੀ ਰਾਜਧਾਨੀ ਸਿਵਲ ਸੇਵਾਵਾਂ ਅਥਾਰਟੀ ਬਣਾਉਣ ਲਈ ਲਈ ਇਕ ਆਰਡੀਨੈਂਸ ਜਾਰੀ ਕੀਤਾ ਸੀ। ਇਹ ਆਰਡੀਨੈਂਸ ਸੁਪਰੀਮ ਕੋਰਟ ਵੱਲੋਂ ਦਿੱਲੀ ‘ਚ ਚੁਣੀ ਗਈ ਸਰਕਾਰ ਨੂੰ ਪੁਲਸ ਤੋਂ ਇਲਾਵਾ ਹੋਰ ਸੇਵਾਵਾਂ, ਜਨਤਕ ਵਿਵਸਥਾ ਅਤੇ ਜ਼ਮੀਨ ਨਾਲ ਸਬੰਧਤ ਸੇਵਾਵਾਂ ਦਾ ਕੰਟਰੋਲ ਸੌਂਪਣ ਤੋਂ ਬਾਅਦ ਆਇਆ ਹੈ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video