ਕੈਨੇਡਾ ‘ਚ ਗੈਂਗਸਟਰ ਅਮਰਪ੍ਰੀਤ ਸਮਰਾ ਦੀ ਗੋਲੀ ਮਾਰ ਕੇ ਹੱਤਿਆ, TOP 11 ਗੈਂਗਸਟਰਾਂ ਦੀ ਸੂਚੀ ‘ਚ ਸੀ ਸ਼ਾਮਲ

0
26

ਇਸ ਵੇਲੇ ਦੀ ਵੱਡੀ ਖ਼ਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਕੈਨੇਡਾ ਦੇ TOP 11 ਗੈਂਗਸਟਰਾਂ ‘ਚ ਸ਼ਾਮਲ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਵੈਨਕੂਵਰ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ਚੱਕੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੈਨਕੂਵਰ ਗਿਆ ਸੀ। ਰਾਤ ਨੂੰ ਡਿਨਰ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਫਰੇਜ਼ਰਵਿਊ ਹਾਲ ਤੋਂ ਬਾਹਰ ਆਏ ਤਾਂ ਕੁਝ ਲੋਕਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਸਬੂਤ ਮਿਟਾਉਣ ਲਈ ਉਸ ਦੀ ਗੱਡੀ ਨੂੰ ਵੀ ਅੱਗ ਲਾ ਦਿੱਤੀ।

ਇਹ ਘਟਨਾ ਕੈਨੇਡਾ ਦੇ ਸਮੇਂ ਮੁਤਾਬਕ ਰਾਤ ਕਰੀਬ ਡੇਢ ਵਜੇ ਵਾਪਰੀ। ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ।  ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿੱਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ।

ਅਮਰਪ੍ਰੀਤ ਸਿੰਘ ਸਮਰਾ ਉਰਫ ਚੱਕੀ ਸੰਯੁਕਤ ਰਾਸ਼ਟਰ (UN) ਦੀ ਟਾਪ-10 ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਉਸ ਦੇ ਵਿਰੋਧੀ ਬ੍ਰਦਰਜ਼ ਕੀਪਰਜ਼ ਗਰੁੱਪ ਵਿਚਕਾਰ ਕਾਰੋਬਾਰ ਨੂੰ ਲੈ ਕੇ ਦੁਸ਼ਮਣੀ ਸੀ। ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਹਮਲਾਵਰ ਪਹਿਲਾਂ ਹੀ ਵਿਆਹ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਘੁੰਮ ਰਹੇ ਸਨ। ਇਸ ਕਤਲ ਨੂੰ ਟਾਰਗੇਟ ਕਿਲਿੰਗ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕੈਨੇਡੀਅਨ ਪੁਲਿਸ ਅਧਿਕਾਰੀ ਤਾਨੀਆ ਵਿਸਟਿਨ ਨੇ ਦੱਸਿਆ ਕਿ ਪੁਲਿਸ ਹੈਲਪਲਾਈਨ ‘ਤੇ 1.30 ਵਜੇ ਕਾਲ ਆਈ ਅਤੇ ਪੁਲਿਸ ਉਸੇ ਸਮੇਂ ਉਥੇ ਪਹੁੰਚ ਗਈ। ਪੁਲਿਸ ਅਧਿਕਾਰੀ ਨੇ ਸੀਪੀਆਰ ਦੇ ਕੇ ਅਮਰਪ੍ਰੀਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਨੰਬਰ ਜਾਰੀ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video