ਕੈਨੇਡਾ ਰਹਿੰਦੇ ਖਾਲਿਸਤਾਨੀ ਕਾਰਕੁਨ ਹਰਦੀਪ ਸਿੰਘ ਨਿੱਝਰ ਦਾ ਕਤਲ

0
22

ਕੈਨੇਡਾ ਰਹਿੰਦੇ ਖਾਲਿਸਤਾਨੀ ਕਾਰਕੁਨ ਹਰਦੀਪ ਸਿੰਘ ਨਿੱਝਰ ਦਾ ਕਤਲ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦੋ ਅਣਪਛਾਤਿਆਂ ਨੇ ਸਰੀ ਦੇ ਇਕ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਸ ਦਈਏ ਕਿ ਨਿੱਝਰ ਨੂੰ ਪਹਿਲਾਂ ਭਾਰਤ ਸਰਕਾਰ ਨੇ ਹਿੰਸਾ ਦੀਆਂ ਵੱਖ-ਵੱਖ ਕਾਰਵਾਈਆਂ ਅਤੇ ਵਿਨਾਸ਼ਕਾਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ‘ਵਾਂਟੇਡ ਅੱਤਵਾਦੀ’ ਘੋਸ਼ਿਤ ਕੀਤਾ ਸੀ। ਹਾਲ ਹੀ ਵਿੱਚ, ਨਿੱਝਰ ਦਾ ਨਾਮ ਭਾਰਤ ਸਰਕਾਰ ਦੁਆਰਾ ਜਾਰੀ ਕੀਤੀ ਗਈ ਸੂਚੀ ਵਿੱਚ ਵੀ ਸ਼ਾਮਲ ਕੀਤਾ ਗਿਆ ਸੀ, ਜਿਸ ਵਿੱਚ 40 ਹੋਰ ਅੱਤਵਾਦੀਆਂ ਦੇ ਨਾਮ ਸ਼ਾਮਲ ਸਨ।

ਇਥੇ ਇਹ ਵੀ ਦਸ ਦਈਏ ਕਿ 2022 ਵਿੱਚ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਨਿੱਝਰ ਉੱਤੇ ਪੰਜਾਬ ਦੇ ਜਲੰਧਰ ਵਿੱਚ ਇੱਕ ਹਿੰਦੂ ਪੁਜਾਰੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤੋਂ ਬਾਅਦ ਉਸ ਉੱਤੇ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਸੀ। ਇਸ ਤੋਂ ਪਹਿਲਾਂ ਐਨਆਈਏ ਨੇ ਵੀ ਨਿੱਝਰ ਖ਼ਿਲਾਫ਼ ਭਾਰਤ ਖ਼ਿਲਾਫ਼ ਅਤਿਵਾਦੀ ਕਾਰਵਾਈਆਂ ਕਰਨ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video