ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਬਦਲਿਆ ਟਿਕਾਣਾ, ਦਿੱਲੀ ਦੀ ਮੰਡੋਲੀ ਜੇਲ੍ਹ ‘ਚ ਕੀਤਾ ਗਿਆ ਸ਼ਿਫ਼ਟ

0
7

ਖ਼ੌਫ਼ਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਿਕਾਣਾ ਇਕ ਵਾਰ ਫਿਰ ਤੋਂ ਬਦਲ ਦਿੱਤਾ ਹੈ। ਦਸ ਦਈਏ ਕਿ ਗੁਜਰਾਤ ਦੀ ਸਾਬਰਮਤੀ ਜੇਲ੍ਹ ‘ਚ ਬੰਦ ਲਾਰੈਂਸ ਬਿਸ਼ਨੋਈ ਨੂੰ ਮੁੜ ਦਿੱਲੀ ਲਿਆਂਦਾ ਗਿਆ ਹੈ ਪਰ ਇਸ ਵਾਰ ਉਸਨੂੰ ਤਿਹਾੜ ਜੇਲ੍ਹ ਵਿਚ ਨਹੀਂ ਰੱਖਿਆ ਗਿਆ। ਇਸ ਦੀ ਬਜਾਏ ਬਿਸ਼ਨੋਈ ਨੂੰ ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਸ਼ਿਫਟ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਬਿਸ਼ਨੋਈ ਨੂੰ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ ਹੈ। ਇਸ ਤੋਂ ਪਹਿਲਾਂ ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ‘ਚ ਬੰਦ ਸੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਦਿੱਲੀ ਲਿਆਂਦਾ ਗਿਆ ਹੈ। ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਜੇਲ੍ਹ ‘ਚ ਗੈਂਗਸਟਰ ਟਿੱਲੂ ਦੇ ਕਤਲ ਤੋਂ ਬਾਅਦ ਗੈਂਗਵਾਰ ਦੇ ਖ਼ਤਰੇ ਦੇ ਮੱਦੇਨਜ਼ਰ ਲਾਰੈਂਸ ਬਿਸ਼ਨੋਈ ਨੂੰ ਸਭ ਤੋਂ ਸੁਰੱਖਿਅਤ ਦਿੱਲੀ ਦੀ ਮੰਡੋਲੀ ਜੇਲ੍ਹ ‘ਚ ਸ਼ਿਫਟ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਗੈਂਗਸਟਰ ਲਾਰੈਸ ਬਿਸ਼ਨੋਈ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਸਾਜ਼ਿਸ਼ਕਰਤਾ ‘ਚੋਂ ਇੱਕ ਹੈ ਅਤੇ ਉਸ ਨੂੰ ਪੰਜਾਬ ਪੁਲਸ ਨੇ ਦਿੱਲੀ ਦੀ ਤਿਹਾੜ ਜੇਲ੍ਹ ‘ਚੋਂ ਰਿਮਾਂਡ ‘ਤੇ ਲਿਆਂਦਾ ਸੀ। ਕੁੱਝ ਮਹੀਨੇ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਮੁੜ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ, ਜਿੱਥੋਂ ਪਿਛਲੇ ਦਿਨੀਂ ਉਸ ਨੂੰ ਗੁਜਰਾਤ ਪੁਲਸ ਲੈ ਕੇ ਗਈ ਸੀ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video