ਚੰਡੀਗੜ੍ਹ ਵਿੱਚ ਸਵੇਰੇ-ਸਵੇਰੇ ਖੋਲ੍ਹੇ ਗਏ Sukhna Lake ਦੇ ਫਲੱਡ ਗੇਟ, ਪੁਲਿਸ ਨੇ ਰਸਤਾ ਕੀਤਾ ਬੰਦ

0
7

ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣੇ ਪਏ ਹਨ। ਇਸ ਕਾਰਨ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ ਜਿੱਥੋਂ ਸੁਖਨਾ ਨਿਕਲਦੀ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਬਾਹਰ ਨਾ ਜਾਣ ਲਈ ਕਿਹਾ ਹੈ। ਚੰਡੀਗੜ੍ਹ ਪੁਲੀਸ ਨੇ ਪਿੰਡ ਕਿਸ਼ਨਗੜ੍ਹ ਵਿੱਚ ਸੁਖਨਾ ’ਤੇ ਬਣੇ ਪੁਲ ਦੇ ਉਪਰ, ਸ਼ਾਸਤਰੀ ਨਗਰ, ਸੀਟੀਯੂ ਵਰਕਸ਼ਾਪ, ਮੱਖਣ ਮਾਜਰਾ ਦੇ ਨਜ਼ਦੀਕ ਰਸਤਾ ਬੰਦ ਕਰ ਦਿੱਤਾ ਹੈ। ਜਦੋਂ ਤੱਕ ਇਸ ਪਾਣੀ ਦਾ ਪੱਧਰ ਨਹੀਂ ਘੱਟਦਾ, ਉਦੋਂ ਤੱਕ ਇਹ ਸੜਕ ਬੰਦ ਰਹੇਗੀ।

ਸੁਖਨਾ ਵਿੱਚ ਪਿਛਲੇ ਦਿਨੀਂ ਪਾਣੀ ਦਾ ਪੱਧਰ ਵਧਣ ਕਾਰਨ ਇਸ ਦੇ ਫਲੱਡ ਗੇਟ ਖੋਲ੍ਹਣੇ ਪਏ ਸਨ। ਇਸ ਕਾਰਨ ਬਾਪੂਧਾਮ ਤੋਂ ਮਨੀਮਾਜਰਾ ਨੂੰ ਜਾਂਦੇ ਰਸਤੇ ’ਤੇ ਪਾਣੀ ਦਾ ਪੱਧਰ ਵਧਣ ਕਾਰਨ ਪੁਲ ਟੁੱਟ ਗਿਆ ਸੀ। ਪੁਲ ਦੇ ਨਾਲ ਹੀ ਮਨੀਮਾਜਰਾ ਨੂੰ ਜਾਂਦੀ ਪਾਣੀ ਦੀ ਲਾਈਨ ਵੀ ਟੁੱਟ ਗਈ। ਇਸ ਨੂੰ ਨਗਰ ਨਿਗਮ ਚੰਡੀਗੜ੍ਹ ਨੇ ਠੀਕ ਕਰ ਦਿੱਤਾ ਹੈ। ਜਲਦੀ ਹੀ ਮਨੀਮਾਜਰਾ ਵਿੱਚ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video