ਜਦੋਂ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ… ਜਲੰਧਰ ਚੋਣ ਦੌਰਾਨ ਬੋਲੇ ਅਰਵਿੰਦ ਕੇਜਰੀਵਾਲ  

0
6

ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਚੋਣ ਪ੍ਰਚਾਰ ਦਾ ਸਿਲਸਿਲਾ ਸਿਖਰਾਂ ‘ਤੇ ਚੱਲ ਰਿਹਾ ਹੈ।  ਇਸ ਮੌਕੇ ਪੰਜਾਬ ਦੌਰੇ ‘ਤੇ ਆਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਲੰਧਰ ਸੈਂਟਰਲ ਵਿਖੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਹੁਣ ਲੋਕ ਸਭਾ ‘ਚ ਜਾਣ ਦਾ ਸਮਾਂ ਆ ਗਿਆ ਹੈ। ਜਦੋਂ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦਾ ਇਤਿਹਾਸ ਲਿਖਿਆ ਜਾਵੇਗਾ, ਜਦੋਂ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਪੁੱਛਿਆ ਜਾਵੇਗਾ ਕਿ ਪਹਿਲਾ ਸੰਸਦ ਮੈਂਬਰ ਕੌਣ ਸੀ। ਇਸ ਲਈ ਭਗਵੰਤ ਮਾਨ ਦਾ ਨਾਂ ਲਿਆ ਜਾਵੇਗਾ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਵਾਰ ਜਲੰਧਰ ਤੋਂ ਲੋਕ ਸਭਾ ‘ਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵਜੋਂ ਜਾਣਗੇ। ਅਗਲੇ ਸਾਲ ਜਦੋਂ ਕੰਮ ਵਧੀਆ ਵਿਖਾਇਆ ਜਾਵੇਗਾ ਤਾਂ ਪੰਜਾਬ ਤੋਂ 13 ਵਿੱਚੋਂ 13 ਸੰਸਦ ਮੈਂਬਰ ਲੋਕ ਸਭਾ ਦੇ ਅੰਦਰ ਜਾਣਗੇ।

ਲੋਕਾਂ ਨੂੰ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਚੋਣ ਲੜੀ ਸੀ ਤਾਂ ਉਸ ਨੇ ਜਿੱਤ ਦਾ ਵੱਡਾ ਰਿਕਾਰਡ ਬਣਾਇਆ ਸੀ, ਉਸ ਰਿਕਾਰਡ ਨੂੰ ਤੋੜਦੇ ਹੋਏ ਤੁਸੀਂ ਆਮ ਆਦਮੀ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾਓ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਵੋਟਾਂ ਮੰਗੀਆਂ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਕਾਂਗਰਸ ਨੂੰ 60 ਸਾਲ ਦਿੱਤੇ ਪਰ ਜਲੰਧਰ ਚੋਣਾਂ ‘ਚ ਕਾਂਗਰਸ ਦਾ ਕੋਈ ਵੀ ਵੱਡਾ ਨੇਤਾ ਵੋਟਾਂ ਮੰਗਣ ਨਹੀਂ ਆਇਆ ਕਿਉਂਕਿ ਕਾਂਗਰਸ ਨੂੰ ਵੋਟਾਂ ਦੀ ਲੋੜ ਹੀ ਨਹੀਂ ਹੈ ਅਤੇ ਆਮ ਆਦਮੀ ਪਾਰਟੀ ਦੇ ਦੋ ਮੁੱਖ ਮੰਤਰੀ ਹਨ, ਦੋਵੇਂ ਹੀ ਤੁਹਾਡੇ ਤੋਂ ਵੋਟਾਂ ਮੰਗਣ ਲਈ ਆਏ ਹਾਂ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video