ਜਰਨੈਲ ਸਿੰਘ ਕਤਲ ਕੇਸ ਦਾ AGTF ਨੇ ਕੀਤਾ ਪਰਦਾਫ਼ਾਸ਼, 10 ਸ਼ੂਟਰਾਂ ਦੇ ਚਿਹਰੇ ਕੀਤੇ ਨੰਗੇ

0
5

ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ 24 ਮਈ ਨੂੰ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਦਾ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹਮਲਾਵਰਾਂ ਨੇ ਜਰਨੈਲ ਸਿੰਘ ਨੂੰ 20 ਤੋਂ 25 ਦੇ ਕਰੀਬ ਗੋਲ਼ੀਆਂ ਮਾਰੀਆਂ ਸਨ। ਜਿਸ ਕਾਰਨ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੁਣ ਇਸ ਕਤਲ ਕੇਸ ਵਿਚ ਸਖ਼ਤ ਐਕਸ਼ਨ ਲੈਂਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸ਼ੂਟਰਾਂ ਦੇ ਚਿਹਰੇ ਬੰਗੇ ਕਰ ਦਿੱਤੇ ਹਨ।  ਇਸ ਦੀ ਜਾਣਕਾਰੀ ਡੀ. ਪੀ. ਪੀ. ਗੌਰਵ ਯਾਦਵ ਨੇ ਟਵਿੱਟਰ ਜ਼ਰੀਏ ਦਿੱਤੀ ਹੈ। ਟਵਿੱਟਰ ‘ਤੇ ਪੋਸਟ ਸ਼ੇਅਰ ਕਰਦੇ ਹੋਏ ਪੰਜਾਬ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਇਸ ਪੂਰੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਹੈ। ਜਰਨੈਲ ਸਿੰਘ ਦੇ ਕਤਲ ਕੇਸ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ 10 ਮੁਲਜ਼ਮ/ਸ਼ੂਟਰਾਂ ਨੇ ਭੂਮਿਕਾ ਨਿਭਾਈ ਸੀ। ਉਥੇ ਹੀ ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ 24 ਮਈ ਨੂੰ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਦਾ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹਮਲਾਵਰਾਂ ਨੇ ਜਰਨੈਲ ਸਿੰਘ ਨੂੰ 20 ਤੋਂ 25 ਦੇ ਕਰੀਬ ਗੋਲ਼ੀਆਂ ਮਾਰੀਆਂ ਸਨ। ਗੋਲ਼ੀਆਂ ਲੱਗਣ ਕਾਰਨ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਵਿੱਫਟ ਕਾਰ ’ਤੇ ਸਵਾਰ ਹੋ ਕੇ ਆਏ ਸਨ। ਜਰਨੈਲ ਸਿੰਘ ਵੇਟ ਲਿਫਟਰ ਵਜੋਂ ਵੀ ਜਾਣਿਆ ਜਾਂਦਾ ਸੀ। ਮੌਕੇ ’ਤੇ ਲੋਕਾਂ ਨੇ ਦੱਸਿਆ ਹੈ ਕਿ ਜਰਨੈਲ ਸਿੰਘ ਘੁੜੱਕੇ ’ਤੇ ਆਪਣੀ ਬਹਿਕ ਤੋਂ ਤੇਲ ਕਢਵਾਉਣ ਲਈ ਸਰ੍ਹੋਂ ਲੈ ਕੇ ਆ ਰਿਹਾ ਸੀ, ਇਸ ਦੌਰਾਨ ਜਦੋਂ ਉਹ ਚੱਕੀ ਅੰਦਰੋਂ ਬਾਹਰ ਨਿਕਲਿਆ ਤਾਂ ਚਾਰ ਹਮਲਾਵਰ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਉਨ੍ਹਾਂ ਨੇ ਉਸ ’ਤੇ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਵਿਚ ਜਰਨੈਲ ਸਿੰਘ ਦੀ ਮੌਕੇ ’ਤੇ ਹੋ ਗਈ ਸੀ।

ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਵੱਲੋਂ ਲਈ ਗਈ ਸੀ। ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ ਸੀ ਕਿ ਸਠਿਆਲਾ ਵਿਚ ਜੋ ਕਤਲ ਹੋਇਆ ਹੈ, ਉਹ ਗੋਪੀ ਮਹਿਲ ਅਤੇ ਡੋਨੀ ਨੇ ਕੀਤਾ ਹੈ। ਕੁਝ ਨਿਊਜ਼ ਚੈਨਲ ਵਾਲੇ ਇਹ ਵਿਖਾ ਰਹੇ ਹਨ ਕਿ ਇਸ ਜਰਨੈਲ ਦਾ ਸੰਬੰਧ ਸਾਡੇ ਭਰਾ ਗੋਪੀ ਘਨਸ਼ਾਮਪੁਰੀਆ ਗੈਂਗ ਦੇ ਨਾਲ ਸੀ, ਜੋਕਿ ਗਲਤ ਹੈ। ਇਸ ਦਾ ਸਾਡੀ ਗੈਂਗ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਇਸ ਦਾ ਸੰਬੰਧ ਸਾਡੇ ਵਿਰੋਧੀਆਂ ਨਾਲ ਸੰਬੰਧਤ ਹੈ। ਇਹ ਬੰਦਾ ਸਾਡੇ ਐਂਟੀ ਗਰੁੱਪ ਜੱਗੂ ਖੋਟੀ ਅਤੇ ਹੈਰੀ ਚੱਠਾ ਨਾਲ ਲਿੰਕ ਰੱਖਦਾ ਸੀ ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video