ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲੈਕੇ ਗਰਮਾਈ ਸਿਆਸਤ, ਭਾਜਪਾ ਦਾ ਵੱਡਾ ਲੀਡਰ ‘ਆਪ’ ‘ਚ ਸ਼ਾਮਲ

0
4

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਭੱਖਦੀ ਹੋਈ ਵਿਖਾਈ ਦੇ ਰਹੀ ਹੈ। ਇਸ ਦੌਰਾਨ ਸਿਆਸੀ ਆਗੂਆਂ ਵਲੋਂ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਵੀ ਜਾਰੀ ਹੈ।  ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਵਲੋਂ ‘ਆਪ’ ਦਾ ਪੱਲਾ ਫੜ੍ਹਣ ਤੋਂ ਬਾਅਦ ਹੁਣ ਭਾਜਪਾ ਨੂੰ ਵੀ ਵੱਡਾ ਝਟਕਾ ਲੱਗਿਆ ਹੈ। ਦਸ ਦਈਏ ਕਿ ਭਾਜਪਾ ਦੇ ਸੀਨੀਅਰ ਆਗੂ ਮੋਹਿੰਦਰ ਭਗਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪਾਰਟੀ ‘ਚ ਸ਼ਾਮਲ ਕਰਵਾਇਆ ਹੈ।

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲੂ ਦਾ ਸਿਲਸਿਲਾ ਵੀ ਜਾਰੀ ਹੈ। ਇਸੇ ਤਰ੍ਹਾਂ ਬੀਤੇ ਦਿਨੀਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਦੇ ਬਾਅਦ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਸੁਰਿੰਦਰ ਸਿੰਘ ਚੌਧਰੀ ਵੀ ਕਾਂਗਰਸ ਦਾ ਪੱਲਾ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video