ਜਲੰਧਰ ਲੋਕ ਸਭਾ ਜ਼ਿਮਣੀ ਚੋਣ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

0
6

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਇਕ ਅਹਿਮ ਮੀਟਿੰਗ ਹੋਈ। ਇਸ ਦੌਰਾਨ ਆਗੂਆਂ ਨੇ ਆਗਾਮੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ।

ਮੁਹਾਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ ਦੌਰਾਨ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਆਗੂਆਂ ਨੂੰ ਦੱਸਿਆ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਭਾਜਪਾ ਆਗੂਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਸਮਰਥਨ ਮੰਗਿਆ ਗਿਆ ਸੀ। ਇਸ ਦੌਰਾਨ ਮੀਟਿੰਗ ਵਿੱਚ ਆਗੂਆਂ ਨੇ ਸੂਬੇ ਵਿੱਚ ਉਭਰ ਰਹੇ ਗੁੰਝਲਦਾਰ ਹਾਲਾਤ ’ਤੇ ਚਿੰਤਾ ਪ੍ਰਗਟਾਈ ਕਿਉਂਕਿ ਸਿੱਖਾਂ ਨਾਲ ਸਬੰਧਤ ਮਸਲਿਆਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਢੀਂਡਸਾ ਨੇ ਕਿਹਾ, “ਸੂਬੇ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਪਿਛਲੇ ਮਹੀਨੇ ਤੋਂ ਪੰਜਾਬ ਸਰਕਾਰ ਸਿੱਖ ਨੌਜਵਾਨਾਂ ਨੂੰ ਬਿਨਾਂ ਕਿਸੇ ਦੋਸ਼ ਦੇ ਗ੍ਰਿਫਤਾਰ ਕਰ ਰਹੀ ਹੈ।” ਇਸ ਤੋਂ ਇਲਾਵਾ ਬੇਕਸੂਰ ਸਿੱਖ ਆਗੂਆਂ ਅਤੇ ਨੌਜਵਾਨਾਂ ਨੂੰ ਐਨਐਸਏ ਲਗਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ, ਜੋ ਗੈਰ-ਸੰਵਿਧਾਨਕ ਹੈ । ਮੀਟਿੰਗ ਵਿਚ ਇਹ ਵੀ ਅਫਸੋਸ ਪ੍ਰਗਟ ਕੀਤਾ ਗਿਆ ਕਿ ਖਾਲਸਾ ਦੇ ਜਨਮ ਦਿਹਾੜੇ ਤੇ ਵਿਸਾਖੀ ਮੌਕੇ 14 ਅਪ੍ਰੈਲ ਸ਼੍ਰੀ ਅਕਾਲ ਤਖ਼ਤ ਸਾਹਿਬ ਅਮ੍ਰਿਤਸਰ, ਤਖ਼ਤ ਸ਼੍ਰੀ ਦਮਦਮਾ ਸਾਹਿਬ ਅਤੇ ਤਖਤ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਦੀ ਹਦਾਇਤ `ਤੇ ਪੁਲਿਸ ਵਲੋਂ ਸ਼ਰਧਾਲੂਆਂ ਨੂੰ ਤਲਾਸ਼ੀ ਲੈ ਕੇ ਜਲੀਲ ਕੀਤਾ ਗਿਆ ਅਤੇ ਪੁਲਿਸ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਅਮ੍ਰਿਤਸਰ ਦੀ ਘੇਰਾਬੰਦੀ ਤੁਰੰਤ ਖਤਮ ਕਰਨ ਦੀ ਮੰਗ ਕੀਤੀ ਗਈ।

ਇਸ ਤੋਂ ਇਲਾਵਾ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਕੇਸ ਵਿਚ ਯੂਏਪੀ ਐਕਟ ਦੀਆਂ ਧਰਾਵਾਂ ਸ਼ਾਮਿਲ ਕਰਨ ਸਬੰਧੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਹੁਕਮ ਦੇਣ ਵਾਲੇ ਦੋਸ਼ੀਆਂ ਦੇ ਖ਼ਿਲਾਫ਼ ਚਲਾਨ ਪੇਸ਼ ਕਰਨ ਅਤੇ ਹੋਰ ਮੰਗਾਂ ਦੇ ਸਬੰਧੀ ਵਿਸਥਾਰਪੂਰਵਕ ਵਿਚਾਰ ਕੀਤਾ ਗਿਆ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਇਨ੍ਹਾਂ ਮੰਗਾਂ ਨੂੰ ਸਵੀਕਾਰ ਕਰਨ ਲਈ ਜ਼ੋਰ ਪਾਇਆ ਗਿਆ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video