ਜ਼ਿਮਣੀ ਚੋਣ ਨੂੰ ਲੈਕੇ ਲੋਕ ਸਭਾ ਹਲਕਾ ਜਲੰਧਰ ‘ਚ ਦੋ ਦਿਨਾਂ ਦੀ ਜਨਤਕ ਛੁੱਟੀ ਦਾ ਐਲਾਨ

0
2

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਵਿਚ ਸਿਰਫ ਇਕ ਦਿਨ ਬਾਕੀ ਰਹਿ ਗਿਆ ਹੈ ਅਤੇ ਇਸ ਸਬੰਧ ਵਿਚ ਜਿਥੇ ਪੰਜਾਬ ਪੁਲਿਸ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਬਣਾਉਣ ਲਈ ਸੂਬੇ ਭਰ ’ਚ ਸੁਰੱਖਿਆ ਵਧਾ ਦਿੱਤੀ। ਉਥੇ ਹੀ ਹੁਣ ਇਕ ਹੋਰ ਐਲਾਨ ਹੋਇਆ ਹੈ ਕਿ ਲੋਕ ਸਭਾ ਹਲਕਾ ਜਲੰਧਰ ਵਿਚ 10 ਮਈ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਜ਼ਿਲ੍ਹੇ ਵਿਚ 9 ਅਤੇ 10 ਤਾਰੀਖ਼ ਨੂੰ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ 10 ਮਈ ਨੂੰ ਜਲੰਧਰ ਵਿਖੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਸੰਬੰਧੀ 9 ਮਈ ਨੂੰ ਪੋਲਿੰਗ ਬੂਥਾਂ ਦੀ ਤਿਆਰੀ ਕੀਤੀ ਜਾਣੀ ਹੈ। ਇਸ ਕਾਰਣ ਉਕਤ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਪੋਲਿੰਗ ਪਾਰਟੀਆਂ ਵਲੋਂ ਬੂਥਾਂ ਦਾ ਦੌਰਾ ਕੀਤਾ ਜਾਣਾ ਹੈ ਅਤੇ ਇਸ ਦੇ ਨਾਲ ਹੀ ਈ. ਵੀ. ਐੱਮ. ਮਸ਼ੀਨਾਂ ਸਥਾਪਤ ਕੀਤੀਆਂ ਜਾਣੀਆਂ ਹਨ।

ਲਿਹਾਜ਼ਾ ਬਹੁਤ ਸਾਰੇ ਪੋਲਿੰਗ ਬੂਥ ਸਰਕਾਰੀ ਅਦਾਰਿਆਂ ਵਿਚ ਬਣਾਏ ਗਏ ਹਨ, ਇਸ ਲਈ ਸਾਰੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ, ਅਮਨ ਅਤੇ ਕਾਨੂੰਨ ਦੀ ਸਥਿਤੀ  ਬਣਾਏ ਰੱਖਣ, ਈ. ਵੀ. ਐੱਮ. ਮਸ਼ੀਨਾਂ ਦੀ ਸੁਰੱਖਿਆ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਜਲੰਧਰ ਜ਼ਿਲ੍ਹੇ ਵਿਚ 9 ਤਾਰੀਖ਼ ਦੀ ਛੁੱਟੀ ਦਾ ਵੀ ਐਲਾਨ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਚੋਣ ਕਮਿਸ਼ਨ ਵਲੋਂ ਪਹਿਲਾਂ ਹੀ 10 ਮਈ ਨੂੰ ਜ਼ਿਲ੍ਹੇ ਭਰ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। 

ਇਥੇ ਇਹ ਵੀ ਲੋਕ ਸਭਾ ਹਲਕਾ ਜਲੰਧਰ ਵਿਚ ਚੋਣ ਪ੍ਰਚਾਰ ਥਮ੍ਹ ਗਿਆ ਹੈ। ਕਿਉਂਕਿ ਅੱਜ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਅਤੇ ਜਨਤਕ ਮੀਟਿੰਗਾਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video