ਜੰਮੂ-ਕਸ਼ਮੀਰ ‘ਚ ਇਕ ਹੋਰ ਅੱਤਵਾਦੀ ਹਮਲਾ, ਕੀਤਾ ਬਲਾਸਟ, ਸ਼ਹੀਦ ਹੋਏ ਫੌਜੀ ਜਵਾਨ

0
4

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹੁਣ ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਆਈਈਡੀ ਧਮਾਕੇ ਨਾਲ 2 ਜਵਾਨ ਸ਼ਹੀਦ ਹੋ ਗਏ, ਜਦਕਿ 4 ਜਵਾਨ ਜ਼ਖਮੀ ਹੋ ਗਏ ਹਨ। ਇਸ ਦੌਰਾਨ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਈ ਅੱਤਵਾਦੀਆਂ ਦੇ ਮਾਰੇ ਜਾਣ ਦੀ ਵੀ ਖਬਰ ਹੈ। ਇਹ ਘਟਨਾ ਤਲਾਸ਼ੀ ਮੁਹਿੰਮ ਦੌਰਾਨ ਵਾਪਰੀ, ਜਦੋਂ ਅੱਤਵਾਦੀਆਂ ਨੇ ਬਲਾਸਟ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਰਾਜ਼ੌਰੀ ‘ਚ ਮੋਬਾਇਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਫਿਲਹਾਲ, ਸਰਚ ਆਪਰੇਸ਼ਨ ਜਾਰੀ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਰਾਜੌਰੀ ਦੇ ਕੰਢੀ ਜੰਗਲ ‘ਚ ਸੰਯੁਕਤ ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਨੇ ਜਵਾਬੀ ਕਾਰਵਾਈ ‘ਚ ਵਿਸਫੋਟਕ ਯੰਤਰ ਨੂੰ ਉਡਾ ਦਿੱਤਾ। ਇੱਕ ਅਧਿਕਾਰੀ ਸਮੇਤ ਚਾਰ ਹੋਰ ਜਵਾਨਾਂ ਦੇ ਜ਼ਖ਼ਮੀ ਹੋਣ ਦੇ ਨਾਲ ਹੀ ਫ਼ੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ। ਨੇੜਲੇ ਇਲਾਕਿਆਂ ਤੋਂ ਵਾਧੂ ਟੀਮਾਂ ਨੂੰ ਮੁਕਾਬਲੇ ਵਾਲੀ ਥਾਂ ‘ਤੇ ਭੇਜਿਆ ਗਿਆ ਹੈ। ਜ਼ਖਮੀ ਜਵਾਨਾਂ ਨੂੰ ਊਧਮਪੁਰ ਦੇ ਕਮਾਂਡ ਹਸਪਤਾਲ ਲਿਜਾਇਆ ਗਿਆ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਅੱਤਵਾਦੀਆਂ ਦਾ ਇੱਕ ਗਰੁੱਪ ਇਲਾਕੇ ਵਿੱਚ ਫਸਿਆ ਹੋਇਆ ਹੈ।

ਫੌਜ ਨੂੰ ਰਾਜੌਰੀ ਸੈਕਟਰ ਦੇ ਕੰਢੀ ਜੰਗਲ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉੱਥੇ ਤਲਾਸ਼ੀ ਮੁਹਿੰਮ ਦੀ ਯੋਜਨਾ ਬਣਾਈ ਗਈ ਸੀ। ਇਸ ਸੂਚਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਮੁਹਿੰਮ ਸ਼ੁਰੂ ਕੀਤੀ ਗਈ। ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਇਸ ਦੌਰਾਨ ਅੱਤਵਾਦੀਆਂ ਨੇ ਧਮਾਕਾ ਕਰ ਦਿੱਤਾ। ਇਹ ਵਿਸਫੋਟਕ ਬਹੁਤ ਖਤਰਨਾਕ ਸੀ, ਜਿਸ ਵਿੱਚ ਫੌਜ ਦੇ 2 ਜਵਾਨ ਸ਼ਹੀਦ ਹੋ ਗਏ ਜਦਕਿ 4 ਜਵਾਨ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਊਧਮਪੁਰ ਦੇ ਕਮਾਂਡ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜੰਮੂ-ਕਸ਼ਮੀਰ ‘ਚ ਲਗਾਤਾਰ ਤੀਜੇ ਦਿਨ ਇਹ ਤੀਜਾ ਮੁਕਾਬਲਾ ਹੈ। ਮੁਕਾਬਲੇ ਦੇ ਪਹਿਲੇ ਦੋ ਦਿਨਾਂ ‘ਚ 4 ਅੱਤਵਾਦੀ ਮਾਰੇ ਗਏ। ਬਾਰਾਮੂਲਾ ਦੇ ਵਨੀਗਾਮ ਪਯੇਨ ਰੀਰੀ ਇਲਾਕੇ ‘ਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਪਿਛਲੇ 24 ਘੰਟਿਆਂ ਵਿੱਚ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਕੁਪਵਾੜਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਸਨ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video