ਤਣਾਅਪੂਰਨ ਹਾਲਾਤਾਂ ਨੂੰ ਵੇਖਦਿਆਂ ਮਣੀਪੁਰ ‘ਚ ਇੰਟਰਨੈੱਟ ‘ਤੇ 10 ਜੁਲਾਈ ਤੱਕ ਵਧਾਈ ਗਈ ਪਾਬੰਦੀ

0
6

ਮਣੀਪੁਰ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਹਨਾਂ ਨੇ “ਸ਼ਾਂਤੀ ਅਤੇ ਜਨਤਕ ਵਿਵਸਥਾ ਵਿੱਚ ਕਿਸੇ ਵੀ ਵਿਘਨ ਨੂੰ ਰੋਕਣ ਲਈ” ਰਾਜ ਵਿੱਚ ਇੰਟਰਨੈਟ ਸੇਵਾਵਾਂ ਦੀ ਮੁਅੱਤਲੀ ਨੂੰ ਪੰਜ ਦਿਨਾਂ ਲਈ ਵਧਾ ਦਿੱਤਾ ਹੈ। ਹੁਣ ਇੰਟਰਨੈੱਟ ਸੇਵਾਵਾਂ 10 ਜੁਲਾਈ ਨੂੰ ਦੁਪਹਿਰ 3 ਵਜੇ ਤੱਕ ਬੰਦ ਰਹਿਣਗੀਆਂ। ਦਸ ਦਈਏ ਕਿ 3 ਮਈ ਨੂੰ ਨਸਲੀ ਭਾਈਚਾਰਿਆਂ ਦਰਮਿਆਨ ਝੜਪਾਂ ਸ਼ੁਰੂ ਹੋਣ ਤੋਂ ਬਾਅਦ ਅਧਿਕਾਰੀਆਂ ਨੇ ਪਹਿਲੀ ਵਾਰ ਰਾਜ ਵਿੱਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਫਿਰ ਇਸ ਨੂੰ ਸਮੇਂ-ਸਮੇਂ ‘ਤੇ ਵਧਾਇਆ ਗਿਆ ਸੀ।

ਗ੍ਰਹਿ ਕਮਿਸ਼ਨਰ ਟੀ ਰਣਜੀਤ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ”ਇਸ ਗੱਲ ਦਾ ਖਦਸ਼ਾ ਹੈ ਕਿ ਕੁਝ ਸਮਾਜ ਵਿਰੋਧੀ ਅਨਸਰ ਜਨਤਕ ਭਾਵਨਾਵਾਂ ਨੂੰ ਭੜਕਾਉਣ ਵਾਲੀਆਂ ਤਸਵੀਰਾਂ, ਨਫਰਤ ਭਰੇ ਭਾਸ਼ਣ ਅਤੇ ਵੀਡੀਓ ਸੰਦੇਸ਼ਾਂ ਨੂੰ ਪ੍ਰਸਾਰਿਤ ਕਰਨ ਲਈ ਸੋਸ਼ਲ ਮੀਡੀਆ ਦੀ ਵੱਡੇ ਪੱਧਰ ‘ਤੇ ਵਰਤੋਂ ਕਰ ਸਕਦੇ ਹਨ, ਜਿਸ ਦਾ ਗੰਭੀਰ ਪ੍ਰਭਾਵ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਪੈ ਸਕਦਾ ਹੈ।

ਜ਼ਿਕਰ ਕਰ ਦਈਏ ਕਿ ਸੂਬੇ ‘ਚ ਮੇਈਤੀ ਅਤੇ ਕੁਕੀ ਭਾਈਚਾਰਿਆਂ ਵਿਚਾਲੇ ਹੋਈਆਂ ਝੜਪਾਂ ‘ਚ ਕਰੀਬ 120 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 3,000 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਹਿੰਸਾ ਸਭ ਤੋਂ ਪਹਿਲਾਂ 3 ਮਈ ਨੂੰ ਭੜਕੀ ਜਦੋਂ ਮੀਤੀ ਭਾਈਚਾਰੇ ਦੀ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਮੰਗ ਦੇ ਵਿਰੋਧ ਵਿੱਚ ਸੂਬੇ ਦੇ ਪਹਾੜੀ ਜ਼ਿਲ੍ਹਿਆਂ ਵਿੱਚ ਇੱਕ ‘ਜਨਜਾਤੀ ਏਕਤਾ ਮਾਰਚ’ ਕੱਢਿਆ ਗਿਆ।

ਮਣੀਪੁਰ ਦੀ ਆਬਾਦੀ ਵਿਚ ਮੀਤੀ ਭਾਈਚਾਰੇ ਦਾ ਲਗਭਗ 53 ਪ੍ਰਤੀਸ਼ਤ ਹਿੱਸਾ ਹੈ ਅਤੇ ਉਹ ਜ਼ਿਆਦਾਤਰ ਇੰਫਾਲ ਘਾਟੀ ਵਿਚ ਰਹਿੰਦੇ ਹਨ। ਜਨਜਾਤੀ ਨਗਾ ਅਤੇ ਕੂਕੀ ਆਬਾਦੀ ਦਾ 40 ਪ੍ਰਤੀਸ਼ਤ ਬਣਦੇ ਹਨ ਅਤੇ ਪਹਾੜੀ ਜ਼ਿਲ੍ਹਿਆਂ ਵਿੱਚ ਰਹਿੰਦੇ ਹਨ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video