ਦਿੱਲੀ ਸਾਕਸ਼ੀ ਕਤਲਕਾਂਡ ਮਾਮਲਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਿਆ ਅਹਿਮ ਫ਼ੈਸਲਾ

0
7

ਦਿੱਲੀ ਦੇ ਸ਼ਾਹਬਾਦ ਡੇਅਰੀ ਵਿੱਚ 29 ਮਈ ਯਾਨੀ ਬੀਤੇ ਕੱਲ੍ਹ ਇਕ ਘਟਨਾ ਵਾਪਰੀ ਸੀ ਜਿਸ ਵਿਚ 16 ਸਾਲਾਂ ਨਾਬਾਲਗ ਲੜਕੀ ਸਾਕਸ਼ੀ ਦਾ ਇਕ ਸੜਕ ‘ਤੇ ਜਨਤਕ ਰੂਪ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਥੇ ਪੁਲਿਸ ਨੇ ਦੋਸ਼ੀ ਲੜਕੇ ਸਾਹਿਲ ਨੂੰ ਗ੍ਰਿਫ਼ਤਾਰ ਕਰ ਲਿਆ ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮ੍ਰਿਤਕ ਦੇ ਪਰਿਵਾਰ ਲਈ ਆਰਥਿਕ ਸਹਾਇਤਾ ਦਾ ਵੀ ਐਲਾਨ ਕੀਤਾ ਹੈ।  ਕੇਜਰੀਵਾਲ ਨੇ ਕਿਹਾ,”ਇਹ ਬਹੁਤ ਹੀ ਦਰਦਨਾਕ ਘਟਨਾ ਹੈ। ਦਿੱਲੀ ਸਰਕਾਰ ਕੁੜੀ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਵੇਗੀ ਅਤੇ ਅਸੀਂ ਉਨ੍ਹਾਂ ਨੂੰ ਭਰੋਸਾ ਦਿੰਦੇ ਹਾਂ ਕਿ ਸਾਡੀ ਸਰਕਾਰ ਇਹ ਯਕੀਨੀ ਕਰੇਗੀ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।”

ਉਨ੍ਹਾਂ ਨੇ ਕਿਹਾ,”ਅਸੀਂ ਦਿੱਲੀ ‘ਚ ਕਾਨੂੰਨੀ ਵਿਵਸਥਾ ਨੂੰ ਲੈ ਕੇ ਚਿੰਤਤ ਹਾਂ। ਮੰਤਰੀ ਆਤਿਸ਼ੀ ਪਰਿਵਾਰ ਨੂੰ ਮਿਲਣ ਜਾਵੇਗੀ।” ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ 16 ਸਾਲਾ ਕੁੜੀ ਦੇ ਕਤਲ ਦੇ ਦੋਸ਼ੀ 20 ਸਾਲਾ ਸਾਹਿਲ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ ਦੀ ਇਕ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ 2 ਦਿਨ ਦੀ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਨੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਤੋਂ ਮਾਮਲੇ ‘ਚ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ।

ਦਸਣਯੋਗ ਹੈ ਕਿ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੁਲਜ਼ਮ ਸਾਹਿਲ ਨੇ ਪੁਲਿਸ ਦੀ ਪੁੱਛਗਿੱਛ ’ਚ ਆਪਣਾ ਗੁਨਾਹ ਵੀ ਕਰ ਲਿਆ ਹੈ ਪਰ ਉਸ ਨੂੰ ਆਪਣੇ ਕੀਤੇ ’ਤੇ ਕੋਈ ਪਛਤਾਵਾ ਨਹੀਂ ਹੈ। ਉਸ ਨੇ ਪੁਲੀਸ ਨੂੰ ਦੱਸਿਆ ਕਿ ਮ੍ਰਿਤਕ ਪਿਛਲੇ ਕਈ ਦਿਨਾਂ ਤੋਂ ਉਸ ਨੂੰ ਨਜ਼ਰਅੰਦਾਜ਼ ਕਰ ਰਹੀ ਸੀ। ਇਸ ਗੱਲ ਨੂੰ ਲੈ ਕੇ ਉਸ ਨੂੰ ਗੁੱਸਾ ਆ ਰਿਹਾ ਸੀ। ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਕਾਤਲ ਸਾਹਿਲ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫਤਾਰ ਕੀਤਾ ਸੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video