ਨਸ਼ਾ ਤਸਕਰਾਂ ਦੀ ਜਾਇਦਾਦ ਹੋਵੇਗੀ ਅਟੈਚ, ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਦੀ ਸੂਚਨਾ ਦੇਣ ‘ਤੇ ਮਿਲੇਗਾ ਲੱਖਾਂ ਦਾ ਇਨਾਮ

0
24

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਐਨਡੀਪੀਐਸ ਐਕਟ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਜਿਹੜੇ ਲੋਕ ਨਸ਼ਾ ਵੇਚਦੇ ਫੜੇ ਜਾਣਗੇ, ਉਨ੍ਹਾਂ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 100 ਦੇ ਕਰੀਬ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਸਰਕਾਰ ਕੋਲ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਨੂੰ ਭੇਜੀਆਂ ਗਈਆਂ ਹਨ । ਭਵਿੱਖ ਵਿੱਚ ਵੀ ਜਿਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਏਡੀਜੀਪੀ ਨੇ ਦੱਸਿਆ ਕਿ ਪਾਕਿਸਤਾਨ ਤੋਂ ਪੰਜਾਬ ਵਿੱਚ ਨਸ਼ੇ ਭੇਜੇ ਜਾਂਦੇ ਹਨ। ਜੇਕਰ ਕੋਈ ਵਿਅਕਤੀ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਅਤੇ ਡਰੱਗਜ਼ ਬਾਰੇ ਜਾਣਕਾਰੀ ਦਿੰਦਾ ਹੈ ਤਾਂ ਉਸ ਦਾ ਨਾਂ ਗੁਪਤ ਰੱਖਿਆ ਜਾਵੇਗਾ। ਡੀਜੀਪੀ ਵੱਲੋਂ ਉਸ ਨੂੰ ਇੱਕ ਲੱਖ ਦਾ ਇਨਾਮ ਵੀ ਦਿੱਤਾ ਜਾਵੇਗਾ। ਇਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪੰਜਾਬ ਪੁਲਿਸ ਦੀ ਮਦਦ ਕਰਨੀ ਚਾਹੀਦੀ ਹੈ।

ਚੰਡੀਗੜ੍ਹ ਪੁਲਿਸ ਨੇ ਹਾਲ ਹੀ ਵਿੱਚ ਫਿਰੋਜ਼ਪੁਰ ਤੋਂ ਇੱਕ ਅੰਤਰਰਾਸ਼ਟਰੀ ਡਰੱਗ ਸਪਲਾਇਰ ਗਿਰੋਹ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਨੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ ਕਰੀਬ 78.38 ਲੱਖ ਰੁਪਏ ਵੀ ਬਰਾਮਦ ਕੀਤੇ। ਵਿਦੇਸ਼ ‘ਚ ਬੈਠਾ ਫਿਰੋਜ਼ਪੁਰ ਦਾ ਰਹਿਣ ਵਾਲਾ ਸਿਮਰਨ ਸਿੰਘ ਇਸ ਰੈਕੇਟ ਨੂੰ ਚਲਾ ਰਿਹਾ ਸੀ। ਉਹ ਆਰਿਫ਼ ਡੋਗਰਾ ਨਾਂ ਦੇ ਵਿਅਕਤੀ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਨਸ਼ੇ ਪਹੁੰਚਾਉਂਦਾ ਸੀ।

ਪੰਜਾਬ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਰਿੰਗ ਦਾ ਵੀ ਪਰਦਾਫਾਸ਼ ਕੀਤਾ ਸੀ। ਇਸ ਵਿੱਚ ਪੁਲਿਸ ਨੇ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਸੀ ਕਿ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ 4.52 ਕਿਲੋ ਹੈਰੋਇਨ, 34.72 ਲੱਖ ਰੁਪਏ ਦੇ ਨਸ਼ੀਲੇ ਪਦਾਰਥਾਂ ਅਤੇ 6 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video