ਪਹਿਲਵਾਨਾਂ ਦੇ ਹੱਕ ‘ਚ ਨਿਤਰੇ ਬਾਬਾ ਰਾਮਦੇਵ, ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ

0
6

ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨੇ ਦੇ ਰਹੇ ਪਹਿਲਵਾਨਾਂ ਨੂੰ ਹੁਣ ਯੋਗ ਗੁਰੂ ਬਾਬਾ ਰਾਮਦੇਵ ਦਾ ਸਾਥ ਮਿਲ ਚੁੱਕਾ ਹੈ। ਦਸ ਦਈਏ ਕਿ ਬਾਬਾ ਰਾਮਦੇਵ ਨੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਖਿਲਾਫ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਬਾਬਾ ਰਾਮਦੇਵ ਨੇ ਕਿਹਾ ਕਿ ਕੁਸ਼ਤੀ ਸੰਘ ਦੇ ਪ੍ਰਧਾਨ ‘ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਹਨ। ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲਵਾਨਾਂ ਦਾ ਜੰਤਰ-ਮੰਤਰ ‘ਤੇ ਬੈਠਣਾ ਅਤੇ ਕੁਸ਼ਤੀ ਸੰਘ ਦੇ ਪ੍ਰਧਾਨ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣਾ ਇਹ ਬਹੁਤ ਸ਼ਰਮਨਾਕ ਗੱਲ ਹੈ। ਅਜਿਹੇ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇ। ਦਸ ਦਈਏ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਅਤੇ ਉਹਨਾਂ ਨੂੰ ਡਰਾਉਣ-ਧਮਕਾਉਣ ਦੇ ਦੋਸ਼ ਲੱਗੇ ਹਨ। ਜਿਸ ਤੋਂ ਬਾਅਦ ਪਹਿਲਵਾਨਾਂ ਵਲੋਂ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ, ਉਸ ਖਿਲਾਂਫ਼ ਐਫਆਈਆਰ ਤਾਂ ਦਰਜ ਹੋ ਚੁੱਕੀ ਹੈ ਪਰ ਗ੍ਰਿਫ਼ਤਾਰੀ ਨਹੀਂ ਹੋਈ ਜਿਸ ਨੂੰ ਲੈਕੇ ਪਹਿਲਵਾਨ ਲਗਾਤਾਰ ਧਰਨਾ ਦੇ ਰਹੇ ਹਨ। ਇਸ ਦਰਮਿਆਨ ਕਿਸਾਨ ਆਗੂਆਂ ਅਤੇ ਸਿਆਸੀ ਨੇਤਾਵਾਂ ਦਾ ਸਾਥ ਮਿਲਣ ਤੋਂ ਬਾਅਦ ਹੁਣ ਬਾਬਾ ਰਾਮਦੇਵ ਵੀ ਪਹਿਲਵਾਨਾਂ ਦੇ ਹੱਕ ‘ਚ ਨਿਤਰ ਗਏ ਹਨ।

ਬਾਬਾ ਰਾਮਦੇਵ ਨੇ ਨਾ ਸਿਰਫ ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਦੀ ਮੰਗ ਕੀਤੀ, ਸਗੋਂ ਉਨ੍ਹਾਂ ਦੇ ਬਿਆਨਾਂ ਲਈ ਭਾਜਪਾ ਸੰਸਦ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਉਹ ਹਰ ਰੋਜ਼ ਮੂੰਹ ਚੁੱਕ ਕੇ ਮਾਂ-ਭੈਣ-ਧੀਆਂ ਲਈ ਬਕਵਾਸ ਕਰਦਾ ਹੈ , ਇਹ ਬਹੁਤ ਹੀ ਨਿੰਦਣਯੋਗ ਕੁਕਰਮ ਅਤੇ ਪਾਪ ਹੈ।

ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲਗਾਤਾਰ ਨਕਾਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪਹਿਲਵਾਨਾਂ ਦੇ ਅੰਦੋਲਨ ‘ਤੇ ਗੰਭੀਰ ਦੋਸ਼ ਲਾਏ। ਬ੍ਰਿਜ ਭੂਸ਼ਣ ਨੇ ਕਿਹਾ ਕਿ ਇਹ ਲਹਿਰ ਦਿੱਲੀ ਤੋਂ ਚੱਲ ਕੇ ਪੰਜਾਬ ਅਤੇ ਖਾਲਿਸਤਾਨ ਅਤੇ ਕੈਨੇਡਾ ਵੱਲ ਵਧ ਰਿਹਾ ਹੈ। ਇਸ ਅੰਦੋਲਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video