ਪੇਸ਼ੀ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚੰਨੀ ਦਾ ਬਿਆਨ, ਵਿਜੀਲੈਂਸ ਤੇ ਪੰਜਾਬ ਸਕਰਾਰ ’ਤੇ ਲਗਾਏ ਗੰਭੀਰ ਇਲਜ਼ਾਮ

0
9

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕਈ ਸਾਬਕਾ ਮੰਤਰੀ ਵਿਜੀਲੈਂਸ ਦੀ ਰਡਾਰ ‘ਤੇ ਆ ਰਹੇ ਹਨ। ਇਸ ਦੌਰਾਨ ਵਿਜੀਲੈਂਸ ਬਿਊਰੋ ਦੇ ਨਿਸ਼ਾਨੇ ‘ਤੇ ਆਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅੱਜ ਵਿਜੀਲੈਂਸ ਦਫ਼ਤਰ ਵਿਚ ਪੇਸ਼ੀ ਹੈ। ਹਾਲਾਂਕਿ, ਉਹਨਾਂ ਨੇ 20 ਅਪ੍ਰੈਲ ਨੂੰ ਪੇਸ਼ ਹੋਣਾ ਸੀ ਪਰ ਵਿਜੀਲੈਂਸ ਨੇ ਉਹਨਾਂ ਨੂੰ 20 ਅਪ੍ਰੈਲ ਦੀ ਥਾਂ ਅੱਜ ਯਾਨੀ 14 ਅਪ੍ਰੈਲ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।  ਪਰ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਦੇ ਹੋੲ ਵਿਜੀਲੈਂਸ ਅਤੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਉਹ ਉਨ੍ਹਾਂ ਨੂੰ ਮਾਰ ਸਕਦੇ ਹਨ। ਉਹਨਾਂ ਕਿਹਾ ਅੱਜ ਸਰਕਾਰ ਛੁੱਟੀ ਹੈ ਪਰ ਉਨ੍ਹਾਂ ਲਈ ਛੁੱਟੀ ਵਾਲੇ ਦਿਨ ਵੀ ਸਪੈਸ਼ਲ ਦਫ਼ਤਰ ਖੁੱਲ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਇਕੱਲਾ ਹੀ ਵਿਜੀਲੈਂਸ ਦਫ਼ਤਰ ਜਾਵਾਂਗਾ ਅਤੇ ਭਾਵੇਂ ਉਹ ਮੈਨੂੰ ਬਿਠਾਉਣ, ਕੁੱਟਣ, ਮਾਰਨ, ਜੇਲ੍ਹ ‘ਚ ਭੇਜਣ, ਜੋ ਵੀ ਕਰਨਾ ਹੈ ਕਰ ਲੈਣ। ਉਨ੍ਹਾਂ ਕਿਹਾ ਕਿ ਅੱਜ ਮੈਨੂੰ ਗ੍ਰਿਫ਼ਤਾਰ ਵੀ ਜਾ ਸਕਦਾ ਹੈ, ਜੇਲ੍ਹ ‘ਚ ਭੇਜਿਆ ਜਾ ਸਕਦਾ ਹੈ ਅਤੇ ਇਕ ਨਾ ਇਕ ਦਿਨ ਉਨ੍ਹਾਂ ਨੂੰ ਜਾਨ ਤੋਂ ਵੀ ਮਾਰਿਆ ਵੀ ਜਾ ਸਕਦਾ ਹੈ ਪਰ ਉਹ ਇਸ ਸਭ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਮੈਂ ਆਪਣੇ ਬਚਪਨ ਤੋਂ ਸੰਘਰਸ਼ ਕਰਦਾ ਆ ਰਿਹਾ ਹਾਂ। ਮੈਨੂੰ ਰੋਜ਼ ਨੋਟਿਸ ਮਿਲ ਰਹੇ ਹਨ ਪਰ ਮੇਰੇ ਕੋਲ ਕੋਈ ਪ੍ਰਾਪਰਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦੀ ਕਚਹਿਰੀ ‘ਚ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਹਾਲਤ ਕੀ ਹੈ, ਅੱਜ ਵੀ ਘਰ ਅਖੰਡ ਪਾਠ ਰੱਖਿਆ ਹੋਇਆ ਹੈ। ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਭਾਵੁਕ ਹੁੰਦਿਆਂ ਕਿਹਾ ਕਿ ਮੈਂ ਕਦੇ ਕਿਸੇ ਕੋਲੋਂ ਪੈਸਾ ਨਹੀਂ ਲਿਆ। ਜੇਕਰ ਅਜਿਹਾ ਕੁੱਝ ਸਾਬਿਤ ਹੁੰਦਾ ਹੈ ਤਾਂ ਉਨ੍ਹਾਂ ਨੂੰ ਫ਼ਾਂਸੀ ‘ਤੇ ਟੰਗ ਦਿੱਤਾ ਜਾਵੇ। ਉਨ੍ਹਾਂ ਨੂੰ ਬਦਨਾਮ ਕਰਨ ਲਈ ਝੂਠੇ ਕੇਸਾਂ ‘ਚ ਫ਼ਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਕਿੰਨੀ ਦੇਰ ਅੰਦਰ ਰੱਖ ਲੈਣਗੇ। ਮੈਂ ਤਾਂ ਅੱਜ ਖ਼ੁਦ ਜਾਂ ਕੇ ਕਹਾਂਗਾ ਕਿ ਅੰਦਰ ਕਰਨ ਨਾਲ ਨੀ ਸਰਨਾ, ਮੈਨੂੰ ਸਿੱਧਾ ਗੋਲੀ ਮਾਰ ਦਿਓ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video