ਪੰਜਾਬ ‘ਚ ਅੱਜ ਭਾਰੀ ਮੀਂਹ ਦਾ ਅਲਰਟ, ਭਾਖੜਾ ਡੈਮ ‘ਚ ਖਤਰੇ ਦੇ ਨਿਸ਼ਾਨ ਤੋਂ 24 ਫੁੱਟ ਹੇਠਾਂ ਪਾਣੀ

0
22

ਪੰਜਾਬ ਦੇ ਮੌਸਮ ਵਿਭਾਗ ਨੇ ਅੱਜ ਪੂਰੇ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਨੇ ਅੱਜ ਮੌਸਮ ਨੂੰ ਲੈ ਕੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿਚ ਗਰਜ, ਅਸਮਾਨੀ ਬਿਜਲੀ ਚਮਕਨ ਦੇ ਨਾਲ-ਨਾਲ ਸੂਬੇ ਦੇ ਤਿੰਨੋਂ ਖੇਤਰਾਂ, ਦੁਆਬਾ-ਮਾਝਾ ਅਤੇ ਮਾਲਵੇ ਵਿੱਚ ਭਾਰੀ ਮੀਂਹ ਪਵੇਗਾ। ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਫਾਜ਼ਿਲਕਾ ਅਤੇ ਮੋਗਾ ਨੂੰ ਛੱਡ ਕੇ ਕੱਲ੍ਹ ਮੌਸਮ ਅਜਿਹਾ ਹੀ ਰਹੇਗਾ।

ਦੂਜੇ ਪਾਸੇ ਮੌਸਮ ਵਿਭਾਗ ਨੇ ਜਿਸ ਤਰ੍ਹਾਂ ਦਾ ਅਲਰਟ ਜਾਰੀ ਕੀਤਾ ਹੈ, ਉਸ ਨਾਲ ਪੰਜਾਬ ਦੇ ਪਹਿਲਾਂ ਹੀ ਪਾਣੀ ਵਿਚ ਡੁੱਬੇ ਇਲਾਕਿਆਂ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧਣ ਵਾਲੀਆਂ ਹਨ। ਭਾਵੇਂ ਪਿਛਲੇ 2-3 ਦਿਨਾਂ ਤੋਂ ਦਰਿਆਵਾਂ ਵਿਚ ਪਾਣੀ ਦਾ ਪੱਧਰ ਨਾ ਵਧਣ ਕਾਰਨ ਕੁਝ ਰਾਹਤ ਮਿਲੀ ਸੀ ਅਤੇ ਜਨਜੀਵਨ ਵੀ ਲੀਹ ‘ਤੇ ਆਉਣਾ ਸ਼ੁਰੂ ਹੋ ਗਿਆ ਸੀ, ਪਰ ਹੁਣ ਬਾਰਸ਼ਾਂ ਕਾਰਨ ਪੰਜਾਬ ਦੇ ਦਰਿਆਵਾਂ ਵਿਚ ਪਾਣੀ ਦਾ ਪੱਧਰ ਦੁਬਾਰਾ ਵੱਧ ਸਕਦਾ ਹੈ। ਪਹਿਲਾਂ ਹੀ ਬਿਆਸ, ਰਾਵੀ ਅਤੇ ਸਤਲੁਜ ਦਰਿਆ ਤੇਜ਼ ਰਫ਼ਤਾਰ ਨਾਲ ਵਹਿ ਰਹੇ ਹਨ ਅਤੇ ਹੁਣ ਇਨ੍ਹਾਂ ਵਿੱਚ ਪਾਣੀ ਹੋਰ ਵਧ ਸਕਦਾ ਹੈ।

ਡੈਮਾਂ ਵਿੱਚ ਪਾਣੀ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਹਾਲਾਂਕਿ ਮੰਗਲਵਾਰ ਨੂੰ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਨਹੀਂ ਵਧਿਆ। ਭਾਖੜਾ ‘ਚ ਪਾਣੀ ਦਾ ਪੱਧਰ 1656 ‘ਤੇ ਸਥਿਰ ਹੈ, ਜਦੋਂ ਕਿ ਇੱਥੇ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ, ਜੋ ਸਿਰਫ਼ 24 ਫੁੱਟ ਹੇਠਾਂ ਹੈ। ਡੈਮ ਵਿੱਚ ਪਿੱਛੇ ਤੋਂ 54291 ਕਿਊਸਿਕ ਪਾਣੀ ਆ ਰਿਹਾ ਹੈ। ਮੈਨੇਜਮੈਂਟ ਨੇ ਡੈਮ ਦੀਆਂ ਸਾਰੀਆਂ ਟਰਬਾਈਨਾਂ ਚਲਾ ਕੇ 40387 ਕਿਊਸਿਕ ਪਾਣੀ ਛੱਡਿਆ ਹੈ।

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਹੀ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬਿਆਸ ਦਰਿਆ ‘ਤੇ ਬਣੇ ਇਸ ਡੈਮ ‘ਚ ਪਾਣੀ ਦਾ ਪੱਧਰ 1677 ਫੁੱਟ ‘ਤੇ ਹੈ। ਇਸ ਡੈਮ ਦੀ ਸਮਰੱਥਾ 1430 ਫੁੱਟ ਹੈ ਪਰ ਪਾਣੀ ਦੇ ਵਹਾਅ ਨੂੰ ਦੇਖਦੇ ਹੋਏ ਪੂਰਾ ਗੇਟ 1690 ‘ਤੇ ਖੋਲ੍ਹ ਦਿੱਤਾ ਗਿਆ ਹੈ। ਫਿਲਹਾਲ ਪ੍ਰਬੰਧਕਾਂ ਨੇ ਕੁਝ ਗੇਟ ਖੋਲ੍ਹ ਕੇ ਸਾਰੀਆਂ ਟਰਬਾਈਨਾਂ ਚਾਲੂ ਕਰ ਦਿੱਤੀਆਂ ਹਨ, ਜਿਨ੍ਹਾਂ ਰਾਹੀਂ 39602 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਪੰਜਾਬ ਸਰਕਾਰ ਦੇ ਅੰਕੜਿਆਂ ਅਨੁਸਾਰ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਵਿੱਚ ਹੁਣ ਤੱਕ 41 ਲੋਕਾਂ ਦੀ ਮੌਤ ਹੋ ਚੁੱਕੀ ਹੈ। 173 ਰਾਹਤ ਕੈਂਪਾਂ ਵਿਚ 1616 ਲੋਕ ਅਜੇ ਵੀ ਰਹਿ ਰਹੇ ਹਨ। ਹੜ੍ਹਾਂ ਨਾਲ ਪ੍ਰਭਾਵਿਤ 19 ਜ਼ਿਲ੍ਹੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸਏਐਸ ਨਗਰ, ਜਲੰਧਰ, ਸੰਗਰੂਰ, ਐਸਬੀਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਬਚਾਅ ਏਜੰਸੀਆਂ ਨੇ ਪਾਣੀ ਭਰੇ ਇਲਾਕਿਆਂ ਤੋਂ 27,286 ਲੋਕਾਂ ਨੂੰ ਬਚਾਇਆ ਹੈ। ਮਾਲ ਵਿਭਾਗ ਦੀ ਰਿਪੋਰਟ ਮੁਤਾਬਕ ਹੜ੍ਹ ‘ਚ 41 ਲੋਕਾਂ ਦੀ ਮੌਤ ਹੋ ਗਈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video