ਪੰਜਾਬ ਦੇ ਕਿਸਾਨਾਂ ਨੇ ਦੇਰ ਰਾਤ ਚੁੱਕਿਆ ਧਰਨਾ: ਗ੍ਰਿਫ਼ਤਾਰ ਕਿਸਾਨ ਆਗੂ ਨੂੰ ਰਿਹਾਅ, ਮੰਨੀਆਂ ਗਈਆਂ ਮੰਗਾਂ

0
27

ਪੰਜਾਬ ਸਰਕਾਰ ਨੇ ਵੀਰਵਾਰ ਰਾਤ ਨੂੰ ਉੱਤਰੀ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਕੀਤੇ ਗਏ ਧਰਨੇ ਵਿੱਚ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਰਿਹਾਅ ਕਰ ਦਿੱਤਾ ਹੈ। ਦੂਜੇ ਪਾਸੇ ਮਾਰੇ ਗਏ ਕਿਸਾਨ ਆਗੂ ਦੇ ਮਾਮਲੇ ਵਿੱਚ ਐੱਸ.ਐੱਚ.ਓ. ਦੀ ਟ੍ਰਾਂਸਫਰ ਕਰ ਦਿੱਤਾ ਹੈ ਅਤੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਭਰੋਸਾ ਦਿੱਤਾ ਗਿਆ ਕਿ ਦੋਸ਼ ਸਾਬਤ ਹੁੰਦੇ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਦੇਰ ਰਾਤ ਕਰੀਬ 11 ਵਜੇ ਕਿਸਾਨਾਂ ਨੇ ਪੰਜਾਬ ਵਿੱਚ 17 ਥਾਵਾਂ ’ਤੇ ਧਰਨੇ ਦਿੱਤੇ ਚੁੱਕ ਲਏ ਹਨ। ਹੁਣ ਕਿਸਾਨ ਆਗੂ 4 ਸਤੰਬਰ ਨੂੰ ਚੰਡੀਗੜ੍ਹ ਵਿੱਚ ਪ੍ਰਸ਼ਾਸਨ ਨਾਲ ਮੀਟਿੰਗ ਕਰਨਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 21 ਅਗਸਤ ਤੋਂ ਸ਼ੁਰੂ ਹੋਏ ਸੰਘਰਸ਼ ਵਿੱਚ ਪੰਜਾਬ ਸਰਕਾਰ ਨੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਤਸ਼ੱਦਦ ਕਰਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਹੈ। ਚੰਡੀਗੜ੍ਹ ਮਾਰਚ ਦੌਰਾਨ ਲਾਠੀਚਾਰਜ, ਇੱਕ ਕਿਸਾਨ ਦੀ ਮੌਤ ਅਤੇ ਕਈਆਂ ਦੇ ਜ਼ਖ਼ਮੀ ਹੋਣ ਕਾਰਨ ਪੰਜਾਬ ਸਰਕਾਰ ਨੂੰ ਝੁਕਨਾ ਪਿਆ। ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਖੇਤੀ ਮੰਤਰੀ ਨਾਲ ਮੀਟਿੰਗ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈ ਕੇ 4 ਸਤੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।

ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸੰਗਰੂਰ ਦੇ ਲੌਂਗੋਵਾਲ ਥਾਣੇ ਸਾਹਮਣੇ ਸ਼ਹੀਦ ਹੋਏ ਕਿਸਾਨ ਪ੍ਰੀਤਮ ਸਿੰਘ ਮੰਡੇਰ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਦਾ ਪੱਤਰ ਦਿੱਤਾ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਮਝੌਤੇ ਵਿੱਚ ਮ੍ਰਿਤਕ ਕਿਸਾਨ ਆਗੂ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੋੜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲਾਠੀਚਾਰਜ ਦੌਰਾਨ ਗੰਭੀਰ ਜ਼ਖਮੀਆਂ ਨੂੰ 2 ਲੱਖ ਰੁਪਏ ਅਤੇ ਘੱਟ ਗੰਭੀਰ ਜ਼ਖਮੀਆਂ ਨੂੰ ਇਕ-ਇਕ ਲੱਖ ਰੁਪਏ ਦਿੱਤੇ ਗਏ ਹਨ। ਟੁੱਟੇ ਹੋਏ ਸੰਦਾਂ ਦੀ ਪੂਰੀ ਕੀਮਤ ਸਰਕਾਰ ਅਦਾ ਕਰੇਗੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video