ਪੰਜਾਬ ਦੇ ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ ਦੀ ਜਾਂਚ ਕਰੇਗੀ ਚੰਡੀਗੜ੍ਹ ਪੁਲਿਸ ਦੀ ਫੋਰੈਂਸਿਕ ਬ੍ਰਾਂਚ, ਗਵਰਨਰ ਦਾ ਹੁਕਮ ਜਾਰੀ

0
5

‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ ਲਗਾਤਾਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸਦੇ ਨਾਲ ਵਿਰੋਧੀਆਂ ਨੂੰ ਮਾਨ ਸਰਕਾਰ ਨੂੰ ਘੇਰਨ ਦਾ ਇਕ ਹੋਰ ਮੁੱਦਾ ਮਿਲ ਗਿਆ ਹੈ। ਉਥੇ ਹੀ ਦੂਜੇ ਪਾਸੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੀਆਂ ਗਈਆਂ ਵੀਡੀਓਜ਼ ਤੋਂ ਬਾਅਦ ਰਾਜਪਾਲ ਪੁਰੋਹਿਤ ਨੇ ਵੀਡੀਓ ਦੀ ਅਸਲੀ ਸੱਚਾਈ ਜਾਣਨ ਲਈ ਚੰਡੀਗੜ੍ਹ ਦੇ ਡੀਜੀਪੀ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਹਨ।  ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਚੰਡੀਗੜ੍ਹ ਪੁਲਿਸ ਦੀ ਫੋਰੈਂਸਿਕ ਬ੍ਰਾਂਚ ਵੀਡੀਓ ਦੀ ਜਾਂਚ ਕਰੇਗੀ। ਸੂਤਰਾਂ ਮੁਤਾਬਕ ਰਾਜਪਾਲ ਨੇ ਚੰਡੀਗੜ੍ਹ ਦੇ ਡੀਜੀਪੀ ਨੂੰ ਕਿਹਾ ਹੈ ਕਿ ਵੀਡੀਓ ਦੀ ਫੋਰੈਂਸਿਕ ਜਾਂਚ ਦੇ ਨਾਲ-ਨਾਲ ਵਿਧਾਇਕ ਸੁਖਪਾਲ ਖਹਿਰਾ ਦੀ ਸ਼ਿਕਾਇਤ ਵਿੱਚ ਦਿੱਤੇ ਗਏ ਤੱਥਾਂ ਦੀ ਜਾਂਚ ਵੀ ਕੀਤੀ ਜਾਵੇ।

ਅਧਿਕਾਰਤ ਸੂਤਰਾਂ ਨੇ ਦੱਸਿਆ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀਜੀਪੀ ਚੰਡੀਗੜ੍ਹ ਨੂੰ ਇੱਕ ਮੰਤਰੀ ਦੇ “ਇਤਰਾਜ਼ਯੋਗ” ਵੀਡੀਓ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਰਾਜਪਾਲ ਦੀ ਐਂਟਰੀ ਆਮ ਆਦਮੀ ਪਾਰਟੀ ਦੀ ਮੁਸੀਬਤ ਵਧਾ ਸਕਦੀ ਹੈ। ਯਾਦ ਰਹੇ ਪੰਜਾਬ ਸਰਕਾਰ ਨਾਲ ਵੀ ਕਈ ਵਾਰ ਰਾਜਪਾਲ ਦਾ ਪੇਚਾ ਪੈ ਚੁੱਕਿਆ ਹੈ।

ਦੱਸ ਦਈਏ ਕਿ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਵੱਲੋਂ ਰਾਜਪਾਲ ਨੂੰ ਇਤਰਾਜ਼ਯੋਗ ਵੀਡੀਓ ਦੇ ਕੇ ਇਸ ਦੀ ਫੋਰੈਂਸਿਕ ਜਾਂਚ ਦੀ ਮੰਗ ਦੇ ਨਾਲ-ਨਾਲ ਵੀਡੀਓ ਸਹੀ ਪਾਏ ਜਾਣ ‘ਤੇ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਕੀਤੀ ਗਈ ਸੀ। ਹਾਲਾਂਕਿ ਵੀਡੀਓ ‘ਚ ਮੰਤਰੀ ਕੌਣ ਹੈ? ਇਸ ਬਾਰੇ ਕੋਈ ਜਾਣਕਾਰੀ ਬਾਹਰ ਨਹੀਂ ਆਈ ਹੈ।  ਉਹਨਾਂ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇੱਕ ਮੰਤਰੀ ਦੀਆਂ ਦੋ ਅਸ਼ਲੀਲ ਵੀਡੀਓਜ਼ ਰਾਜਪਾਲ ਨੂੰ ਸੌਂਪੀਆਂ ਹਨ ਅਤੇ ਬੇਨਤੀ ਕੀਤੀ ਹੈ ਕਿ ਇਨ੍ਹਾਂ ਵੀਡੀਓਜ਼ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਦਾ ਪਤਾ ਲੱਗ ਸਕੇ। ਖਹਿਰਾ ਨੇ ਕਿਹਾ ਸੀ ਕਿ ਅਜਿਹੀਆਂ ਵੀਡੀਓਜ਼ ਜੇਕਰ ਸੋਸ਼ਲ ਮੀਡੀਆ ਉੱਤੇ ਪਾਈਆ ਜਾਂਦੀਆਂ ਤਾਂ ਇਸ ਦਾ ਬਹੁਤ ਗ਼ਲਤ ਪ੍ਰਭਾਵ ਲੋਕਾਂ ਵਿੱਚ ਜਾਣਾ ਸੀ। ਇਸ ਲਈ ਉਹ ਇਹ ਵੀਡੀਓ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਕੋਲ ਲੈ ਕੇ ਗਏ। ਸੁਖਪਾਲ ਖਹਿਰਾ ਨੇ ਮੰਗ ਕੀਤੀ ਸੀ ਕਿ ਰਾਜਪਾਲ ਇਹਨਾਂ ਵੀਡੀਓ ਕਲਿੱਪਾਂ ਦੀ ਫੋਰੈਂਸਿਕ ਜਾਂਚ ਕਰਵਾਉਣ। ਜੇ ਇਹੀ ਕਲਿਪਜ਼ ਪੰਜਾਬ ਸਰਕਾਰ ਦੇ ਕਿਸੇ ਨੁਮਾਇੰਦੇ ਨੂੰ ਦਿੰਦੇ ਜਾਂ ਪੰਜਾਬ ਪੁਲਿਸ ਨੂੰ ਦਿੰਦੇ ਤਾਂ ਉਨ੍ਹਾਂ ਨੇ ਇਹ ਸਾਰਾ ਮਾਮਲਾ ਰਫ਼ਾ-ਦਫ਼ਾ ਕਰ ਦੇਣਾ ਸੀ।

ਇਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜਲੰਧਰ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ। ਜਿਸ ਵਿਚ ਉਹਨਾਂ ਨੇ ਰਾਜਪਾਲ ਬਵਨਾਰੀ ਲਾਲ ਪੁਰੋਹਿਤ ਨੂੰ ਇਸ ਦੀ ਸਹੀ ਤਰੀਕੇ ਨਾਲ ਜਾਂਚ ਕਰਨ ਅਤੇ ਕੈਬਨਿਟ ਮੰਤਰੀ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video