ਪੰਜਾਬ ਦੇ ਸਾਰੇ ਐਂਟਰੀ ਪੁਆਇੰਟਾਂ ‘ਤੇ ਹਾਈਟੈੱਕ ਨਾਕਾਬੰਦੀ: ਨਸ਼ਿਆਂ ਵਿਰੁੱਧ ਅਪਰੇਸ਼ਨ ਸੀਲ-3 ਸ਼ੁਰੂ

0
4

ਪੁਲਿਸ ਨੂੰ ਪੰਜਾਬ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਸਬੰਧੀ ਖੁਫੀਆ ਜਾਣਕਾਰੀ ਮਿਲੀ ਹੈ। ਜਿਸ ਦੇ ਆਧਾਰ ‘ਤੇ ਪੰਜਾਬ ਪੁਲਿਸ ਨੇ 4 ਰਾਜਾਂ ਦੀ ਸਰਹੱਦ ਅਤੇ ਪਾਕਿ ਸਰਹੱਦ ਨਾਲ ਲੱਗਦੇ ਇਲਾਕਿਆਂ ‘ਚ ਅੰਤਰਰਾਜੀ ਨਾਕਾਬੰਦੀ ਕੀਤੀ ਹੋਈ ਹੈ। ਸ਼ਨੀਵਾਰ ਸਵੇਰ ਤੋਂ ਹੀ ਪੰਜਾਬ ਪੁਲਸ ਸਾਰੇ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਅਪਰੇਸ਼ਨ ਦਾ ਅਸਰ ਕਰੀਬ 10 ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਜਿਸ ਵਿੱਚ ਸਭ ਤੋਂ ਅਹਿਮ ਚੰਡੀਗੜ੍ਹ-ਪੰਜਾਬ ਬਾਰਡਰ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਹੀ ਪੰਜਾਬ ਪੁਲਿਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਅਰਪਿਤ ਸ਼ੁਕਲਾ ਨੇ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਬੀਐਸਐਫ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਸੀ। ਐਸਪੀ ਰਾਜਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਇਸ ਅਪਰੇਸ਼ਨ ਨੂੰ ਅਪਰੇਸ਼ਨ ਸੀਲ-3 ਦਾ ਨਾਮ ਦਿੱਤਾ ਗਿਆ ਹੈ।

ਇਹ ਸਰਚ ਆਪਰੇਸ਼ਨ ਆਪਰੇਸ਼ਨ ਸੀਲ-3 ਤਹਿਤ ਸੂਬੇ ਭਰ ਵਿੱਚ ਚਲਾਇਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਅਪਰੇਸ਼ਨ ਦਾ ਮੁੱਖ ਮਕਸਦ ਸਿਰਫ਼ ਨਸ਼ਿਆਂ ‘ਤੇ ਕਾਬੂ ਪਾਉਣਾ ਹੈ। ਆਪਰੇਸ਼ਨ ਸੀਲ ਤਹਿਤ ਪੰਜਾਬ ਪੁਲਿਸ ਨੇ 4 ਰਾਜਾਂ ਨਾਲ ਲੱਗਦੇ 10 ਦੇ ਕਰੀਬ ਜ਼ਿਲ੍ਹਿਆਂ ਵਿੱਚ ਅੰਤਰਰਾਜੀ ਨਾਕਾਬੰਦੀ ਕੀਤੀ ਹੋਈ ਹੈ। ਇਹ ਰਾਜ ਪੰਜਾਬ ਦੇ ਨਾਲ ਲੱਗਦੇ ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਹਨ। ਪੁਲਿਸ ਮੰਨ ਰਹੀ ਹੈ ਕਿ ਤਸਕਰ ਪੰਜਾਬ ਰਾਹੀਂ ਇਨ੍ਹਾਂ ਰਾਜਾਂ ਵਿੱਚ ਆਸਾਨੀ ਨਾਲ ਦਾਖ਼ਲ ਹੋ ਜਾਂਦੇ ਹਨ, ਜਿਸ ਕਾਰਨ ਪੰਜਾਬ ਪੁਲਿਸ ਨੇ ਚਾਰੇ ਸੂਬਿਆਂ ਦੀ ਪੁਲਿਸ ਨਾਲ ਤਾਲਮੇਲ ਕਰਕੇ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ।

CM ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਨੂੰ ਕਿਹਾ ਗਿਆ ਸੀ ਕਿ ਪੰਜਾਬ ਪੁਲਿਸ ਨਸ਼ਿਆਂ ਨੂੰ ਲੈ ਕੇ ਜਲਦ ਹੀ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ‘ਤੇ ਇਹ ਕਾਰਵਾਈ ਕਰ ਰਹੀ ਹੈ। ਪੰਜਾਬ ਦੇ ਵੱਖ-ਵੱਖ ਜਨਤਕ ਥਾਵਾਂ ‘ਤੇ ਸਿਵਲ ਡਰੈੱਸ ‘ਚ ਪੰਜਾਬ ਪੁਲਿਸ ਦੇ 100 ਤੋਂ ਵੱਧ ਜਵਾਨ ਤਾਇਨਾਤ ਕੀਤੇ ਗਏ ਹਨ। ਜੋ ਸਿਰਫ਼ ਲੋਕਾਂ ‘ਤੇ ਨਜ਼ਰ ਰੱਖ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੀ ਕਾਊਂਟਰ ਇੰਟੈਲੀਜੈਂਸ ਏਜੰਸੀ ਨੂੰ ਵੀ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ।

ਪੰਜਾਬ ਪੁਲਿਸ ਦੀਆਂ ਟੀਮਾਂ ਸਰਹੱਦੀ ਖੇਤਰ ਵਿੱਚ ਤਾਇਨਾਤ ਹਨ। ਹਰ ਵਾਹਨ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵੀ ਨਾਗਰਿਕ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾ ਰਿਹਾ ਹੈ। ਅਜਿਹਾ ਇਸ ਲਈ ਕਿਉਂਕਿ ਤਸਕਰ ਜਾਅਲੀ ਨੰਬਰ ਪਲੇਟਾਂ ਲਗਾ ਕੇ ਚੋਰੀ ਦੇ ਵਾਹਨਾਂ ‘ਚ ਤਸਕਰੀ ਕਰ ਰਹੇ ਹਨ। ਜਿਸ ਕਾਰਨ ਪੁਲਿਸ ਨੇ ਹਰ ਵਾਹਨ ਦੀ ਚੈਕਿੰਗ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਬੱਸਾਂ ਅਤੇ ਟਰੱਕਾਂ ਦੀ ਵੀ ਚੈਕਿੰਗ ਕਰ ਰਹੀ ਹੈ। ਨਾਕਾਬੰਦੀ ਦੌਰਾਨ ਲੋਕਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video