ਪੱਛਮੀ ਬੰਗਾਲ CM ਮਮਤਾ ਬੈਨਰਜੀ ਦੀ ਰਿਹਾਇਸ਼ ‘ਤੇ ਘੁਸਪੈਠ ਦੀ ਕੋਸ਼ਿਸ਼, ਮੁਲਜ਼ਮ ਗ੍ਰਿਫ਼ਤਾਰ, ਕਾਰ ‘ਚੋਂ ਬਰਾਮਦ ਹਥਿਆਰ

0
11

21 ਜੁਲਾਈ ਯਾਨੀ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸੁਰੱਖਿਆ ‘ਚ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਨੂਰ ਆਲਮ ਨਾਂ ਦਾ ਵਿਅਕਤੀ ਕਾਲੀਘਾਟ ਸਥਿਤ ਮਮਤਾ ਬੈਨਰਜੀ ਦੇ ਘਰ ਕਾਰ ਲੈ ਕੇ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਵਿਅਕਤੀ ਦੀ ਕਾਰ ਵਿੱਚੋਂ ਇੱਕ ਬੰਦੂਕ, ਇੱਕ ਚਾਕੂ ਅਤੇ ਗਾਂਜਾ ਬਰਾਮਦ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਘਟਨਾ ਦੇ ਸਮੇਂ ਮਮਤਾ ਬੈਨਰਜੀ ਘਰ ‘ਚ ਮੌਜੂਦ ਸੀ।

ਕੋਲਕਾਤਾ ਦੇ ਪੁਲਿਸ ਕਮਿਸ਼ਨਰ ਵਿਨੀਤ ਗੋਇਲ ਨੇ ਦੱਸਿਆ ਕਿ ਦੋਸ਼ੀ ਦੀ ਕਾਰ ‘ਤੇ ਪੁਲਿਸ ਦਾ ਸਟਿੱਕਰ ਲੱਗਾ ਹੋਇਆ ਸੀ। ਉਸ ਕੋਲੋਂ ਬੀਐਸਐਫ ਅਤੇ ਹੋਰ ਏਜੰਸੀਆਂ ਦੇ ਕਈ ਪਛਾਣ ਪੱਤਰ ਵੀ ਮਿਲੇ ਹਨ। ਮੁਲਜ਼ਮ ਨੇ ਕਿਹਾ ਕਿ ਉਹ ਸੀਐਮ ਨੂੰ ਮਿਲਣ ਆਇਆ ਸੀ। ਕਮਿਸ਼ਨਰ ਨੇ ਕਿਹਾ, ‘ਦੋਸ਼ੀ ਬੇਤੁਕੀਆਂ ਗੱਲਾਂ ਕਰ ਰਿਹਾ ਸੀ। ਇਹ ਇੱਕ ਗੰਭੀਰ ਮੁੱਦਾ ਹੈ। ਅਸੀਂ ਦੋਸ਼ੀ ਦੇ ਅਸਲ ਮਕਸਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਸ ਦੀ ਗੱਡੀ ਵੀ ਜ਼ਬਤ ਕਰ ਲਈ ਗਈ ਹੈ।

ਦਸ ਦਈਏ ਕਿ ਜਦੋਂ ਇਹ ਘਟਨਾ ਵਾਪਰੀ ਉਸ ਤੋਂ ਕੁਝ ਦੇਰ ਬਾਅਦ ਮਮਤਾ ਬੈਨਰਜੀ, ਸ਼ਹੀਦੀ ਦਿਵਸ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਜਾਣ ਵਾਲੀ ਸੀ। ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਾਜ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਟੀਐਮਸੀ ਵਰਕਰ ਕੋਲਕਾਤਾ ਪਹੁੰਚ ਚੁੱਕੇ ਹੈ।

ਇਹ ਸਮਾਗਮ 1993 ਵਿੱਚ ਪੁਲਿਸ ਗੋਲੀਬਾਰੀ ਵਿੱਚ ਜਾਨਾਂ ਗੁਆਉਣ ਵਾਲੇ 13 ਕਾਂਗਰਸੀ ਸਮਰਥਕਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਉਸ ਸਮੇਂ ਸੂਬੇ ਵਿੱਚ ਖੱਬੇ ਪੱਖੀ ਸਰਕਾਰ ਸੀ ਅਤੇ ਮਮਤਾ, ਪ੍ਰਦੇਸ਼ ਯੂਥ ਕਾਂਗਰਸ ਦੀ ਪ੍ਰਧਾਨ ਸੀ। ਆਪਣੀ ਪਾਰਟੀ ਤ੍ਰਿਣਮੂਲ ਕਾਂਗਰਸ ਬਣਾਉਣ ਤੋਂ ਬਾਅਦ ਵੀ, ਮਮਤਾ ਨੇ ਮਾਰੇ ਗਏ ਕਾਂਗਰਸੀ ਵਰਕਰਾਂ ਦੀ ਯਾਦ ਵਿਚ ਸ਼ਹੀਦੀ ਦਿਵਸ ਮਨਾਇਆ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video