ਫ਼ਿਰੋਜ਼ਪੁਰ ਵਿਖੇ ਲੋਕਾਂ ਦੀ ਅੱਖਾਂ ਸਾਹਮਣੇ ਪਾਣੀ ‘ਚ ਰੁੜ੍ਹਿਆ ਵਿਅਕਤੀ, ਹੋਈ ਮੌਤ, ਕੰਢੇ ‘ਤੇ ਖੜ੍ਹੇ ਲੋਕ ਬਣਾਉਂਦੇ ਰਹੇ ਵੀਡੀਓ

0
9

ਪੰਜਾਬ ਦੇ ਫਿਰੋਜ਼ਪੁਰ ਜ਼ਿਲੇ ‘ਚ ਹੜ੍ਹ ਦੇ ਪਾਣੀ ‘ਚ ਇਕ ਵਿਅਕਤੀ ਦੇ ਡੁੱਬਣ ਦੀ ਖਬਰ ਸਾਹਮਣੇ ਆਈ ਜਿਸ ਕਾਰਨ ਉਸਦੀ ਮੌਤ ਹੋ ਗਈ ਪਰ ਸ਼ਰਮਨਾਕ ਗੱਲ ਇਹ ਹੈ ਕਿ ਲੋਕ ਕੰਢਿਆਂ ‘ਤੇ ਖੜ੍ਹੇ ਹੋ ਕੇ ਵੀਡੀਓ ਬਣਾਉਂਦੇ ਰਹੇ। ਕਿਸੇ ਨੇ ਵੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਗਦੀਸ਼ ਸਿੰਘ ਪੁੱਤਰ ਵੀਰ ਸਿੰਘ ਭਗਤ ਵਾਸੀ ਪਿੰਡ ਨੌਬਹਿਰਾਮ ਸ਼ੇਰ ਸਿੰਘ ਵਾਲਾ ਵਜੋਂ ਹੋਈ ਹੈ। ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਉਸ ਸਮੇਂ ਵਾਪਰਿਆ ਜਦੋਂ ਪਿੰਡ ਨੇੜੇ ਸਤਲੁਜ ਦਰਿਆ ਦਾ ਪਾਣੀ ਤੇਜ਼ ਵਹਿ ਰਿਹਾ ਸੀ। ਜਗਦੀਸ਼ ਪੁਲ ਦੇ ਉੱਪਰ ਸਤਲੁਜ ਦਰਿਆ ਦੇ ਤੇਜ਼ ਵਹਾਅ ਨੂੰ ਦੇਖ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਸਦਾ ਪੈਰ ਫਿਸਲ ਗਿਆ ਅਤੇ ਉਹ ਨਦੀ ਵਿੱਚ ਡਿੱਗ ਗਿਆ। ਜਗਦੀਸ਼ ਨੇ ਡੁੱਬਣ ਤੋਂ ਬਚਣ ਲਈ ਬਹੁਤ ਯਤਨ ਕੀਤੇ ਪਰ ਸਤਲੁਜ ਦੇ ਤੇਜ਼ ਵਹਾਅ ਵਿੱਚ ਉਹ ਕਾਮਯਾਬ ਨਾ ਹੋਇਆ। ਅਖੀਰ ਉਸ ਦੀ ਲਾਸ਼ ਹੀ ਪਾਣੀ ਵਿੱਚੋਂ ਬਾਹਰ ਆਈ। ਜਗਦੀਸ਼ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਨੌਜਵਾਨ ਡੁੱਬ ਰਿਹਾ ਸੀ ਤਾਂ ਉਸ ਨੂੰ ਬਚਾਉਣ ਦੀ ਬਜਾਏ ਬਾਹਰ ਖੜ੍ਹੇ ਲੋਕ ਉਸ ਦੇ ਡੁੱਬਣ ਦੀ ਵੀਡੀਓ ਬਣਾਉਣ ਵਿੱਚ ਲੱਗੇ ਹੋਏ ਸਨ। ਇਹ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਹਰਕਤ ਸਾਹਮਣੇ ਆਈ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video