ਫਿਰੋਜ਼ਪੁਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਫੌਜ ਦੀ ਕਿਸ਼ਤੀ ‘ਚ ਬੈਠਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

0
6

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹ ਫਿਰੋਜ਼ਪੁਰ ਜ਼ਿਲ੍ਹੇ ਦੇ ਦੌਰੇ ’ਤੇ ਆਏ ਅਤੇ ਪਿੰਡ ਨਿਹਾਲਾ ਲਵੇਰਾ ਵਿਖੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਫੌਜ ਦੀ ਕਿਸ਼ਤੀ ਵਿੱਚ ਬੈਠ ਕੇ ਮੁੱਖ ਮੰਤਰੀ ਨੇ ਖੇਤਾਂ ਅਤੇ ਪਿੰਡਾਂ ਦੇ ਆਲੇ-ਦੁਆਲੇ ਭਰੇ ਪਾਣੀ ਦਾ ਜਾਇਜ਼ਾ ਲਿਆ। ਇਸ ਦੌਰਾਨ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਮੁੱਖ ਮੰਤਰੀ ਨੇ ਬੀ.ਐਸ.ਐਫ ਅਤੇ ਫੌਜ ਵੱਲੋਂ ਕੀਤੇ ਬਚਾਅ ਕਾਰਜਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਵੱਲੋਂ ਕਿਹਾ ਗਿਆ ਕਿ ਇੱਥੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੀ ਵੰਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਮਾਲੀ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਹਰ ਪਿੰਡ ਅਤੇ ਹਰ ਘਰ ਦੀ ਵਿਸ਼ੇਸ਼ ਗਿਰਦਾਵਰੀ ਹੋਵੇਗੀ। ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਵੀ ਮਿਲੇਗਾ। ਪੰਜਾਬ ਦਾ ਖੇਤੀਬਾੜੀ ਵਿਭਾਗ ਲੋੜ ਅਨੁਸਾਰ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗਾ। ਮਕਾਨ ਢਹਿਣ ਲਈ 1.25 ਲੱਖ ਰੁਪਏ, ਪਸ਼ੂਆਂ ਦੇ ਸ਼ੈੱਡ ਦੇ ਨੁਕਸਾਨ ਲਈ 1 ਲੱਖ ਰੁਪਏ ਦਿੱਤੇ ਜਾਣਗੇ।

ਸੀਐਮ ਮਾਨ ਨੇ ਕਿਹਾ ਕਿ ਪੁਰਾਣੇ ਸਮਿਆਂ ਵਿੱਚ ਝੋਨੇ ਦੀ ਫ਼ਸਲ 15 ਜੁਲਾਈ ਤੋਂ ਬਾਅਦ ਬੀਜੀ ਜਾਂਦੀ ਸੀ। ਇਸ ਵਾਰ ਵੀ ਅਜਿਹਾ ਹੀ ਹੋਵੇਗਾ। ਇਹ ਫਸਲ ਦੁਬਾਰਾ ਬੀਜਣ ਦਾ ਸਮਾਂ ਹੈ। ਝੋਨੇ ਦੀ ਪਨੀਰੀ ਬਿਜਵਾਉਣ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਵਾਰ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ। ਜਿਸ ਵਿੱਚ ਜ਼ਮੀਨ ਹੀ ਨਹੀਂ, ਘਰਾਂ ਦਾ ਨੁਕਸਾਨ, ਪਸ਼ੂਆਂ ਦਾ ਨੁਕਸਾਨ ਵੀ ਦਰਜ ਕੀਤਾ ਜਾਵੇਗਾ। ਇਸ ਅਨੁਸਾਰ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਹ ਗਿਰਦਾਵਰੀ ਘਰ-ਘਰ ਜਾ ਕੇ ਕੀਤੀ ਜਾਵੇਗੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video