ਬਟਾਲਾ-ਅੰਮ੍ਰਿਤਸਰ ਤੋਂ ਬਾਅਦ ਹੁਣ ਪਟਿਆਲਾ ‘ਚ ਲੱਗੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ, ਪੁਲਿਸ ਨੇ ਰੱਖਿਆ ਇਨਾਮ

0
4

ਪੰਜਾਬ ਪੁਲਿਸ ਲਗਾਤਾਰ ਫਰਾਰ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਇਸ ਦਰਮਿਆਨ ਪੁਲਿਸ ਵਲੋਂ ਹੁਣ ਸੂਬੇ ਭਰ ਵਿਚ ਅੰਮ੍ਰਿਤਪਾਲ ਸਿੰਘ ਦੀ ਸੂਚਨਾ ਦੇਣ ਵਾਲੇ ਪੋਸਟਰ ਲਗਾਏ ਜਾ ਰਹੇ ਹਨ। ਬਟਾਲਾ ਅਤੇ ਅੰਮ੍ਰਿਤਸਰ ਤੋਂ ਬਾਅਦ ਹੁਣ ਪੋਸਟਰ ਪਟਿਆਲਾ ‘ਚ ਲੱਗ ਚੁੱਕੇ ਹਨ। ਇਹ ਪੋਸਟਰ ਪਟਿਆਲਾ ਦੇ ਦੁਖਨਿਵਾਰਨ ਗੁਰਦੁਆਰਾ ਸਾਹਿਬ ਦੇ ਬਾਹਰ ਲਗਾਏ ਗਏ ਹਨ। ਇਸ ਤਹਿਤ ਪੁਲਿਸ ਲੋਕਾਂ ਤੋਂ ਸਹਿਯੋਗ ਮੰਗ ਰਹੀ ਹੈ ਤਾਂ ਜੋ ਅੰਮ੍ਰਿਤਪਾਲ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।  ਇਨ੍ਹਾਂ ਪੋਸਟਰਾਂ ‘ਤੇ ਸੂਚਨਾ ਦੇਣ ਵਾਲੇ ਨੂੰ ਯੋਗ ਇਨਾਮ ਦੇਣ ਦੀ ਵੀ ਗੱਲ ਕਹੀ ਗਈ ਹੈ।

ਜ਼ਿਕਰਯੋਗ ਹੈ ਕਿ ਪਹਿਲਾਂ ਬਟਾਲਾ ਤੇ ਫਿਰ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਗਾਏ ਗਏ ਸਨ। ਉਸ ਤੋਂ ਬਾਅਦ ਇਹ ਪੋਸਟਰ ਅਟਾਰੀ ਬਾਰਡਰ ‘ਤੇ ਹੀ ਚਿਪਕਾਏ ਗਏ ਸੀ। ਹੁਣ ਇਹ ਪੋਸਟਰ ਪਟਿਆਲਾ ਵਿੱਚ ਵੀ ਲਗਾ ਦਿੱਤੇ ਗਏ ਹਨ। ਪੁਲਿਸ ਨੇ ਦੋ ਫ਼ੋਨ ਨੰਬਰ 9872575156 ਤੇ 8288075637 ਜਾਰੀ ਕੀਤੇ ਹਨ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਣ ਦਾ ਭਰੋਸਾ ਵੀ ਦਿੱਤਾ ਗਿਆ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ 18 ਮਾਰਚ ਨੂੰ ਫਰਾਰ ਹੋਏ ਸਨ। ਪੁਲਿਸ ਮੁਤਾਬਕ ਪਪਲਪ੍ਰੀਤ ਸਿੰਘ ਹੀ ਅੰਮ੍ਰਿਤਪਾਲ ਸਿੰਘ ਨੂੰ ਛੁਪਾਉਣ ਵਿੱਚ ਮਦਦ ਕਰ ਰਿਹਾ ਸੀ। ਅੰਮ੍ਰਿਤਪਾਲ ਸਿੰਘ ਜਿਨ੍ਹਾਂ ਲੋਕਾਂ ਕੋਲ ਵੀ ਗਿਆ, ਉਹ ਸਾਰੇ ਪਪਲਪ੍ਰੀਤ ਸਿੰਘ ਦੇ ਕਰੀਬੀ ਸਨ। ਪਪਲਪ੍ਰੀਤ ਸਿੰਘ ਤਾਂ ਗ੍ਰਿਫ਼ਤਾਰ ਹੋ ਚੁੱਕਾ ਹੈ ਪਰ ਪੁਲਿਸ ਲਗਾਤਾਰ ਅੰਮ੍ਰਿਤਪਾਲ ਸਿੰਘ ਨੂੰ ਲੱਭਣ ਵਿਚ ਲੱਗੀ ਹੋਈ ਹੈ। ਇਥੋਂ ਤੱਕ ਕਿ ਰਾਜਸਥਾਨ ਵਿਚ ਅੰਮ੍ਰਿਤਪਾਲ ਦੇ ਲੁਕੇ ਹੋਣ ਦੇ ਖ਼ਦਸ਼ੇ ਤੋਂ ਬਾਅਦ ਰਾਜਸਥਾਨ ‘ਚ ਇਕ ਵੱਡਾ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video