ਬੀਤੇ ਕੱਲ੍ਹ ਵੇਟ ਲਿਫ਼ਟਰ ਦੇ ਹੋਏ ਕਤਲ ‘ਚ ਨਵਾਂ ਮੋੜ, ਬੰਬੀਹਾ ਗੁਰੱਪ ਨੇ ਲਈ ਜ਼ਿੰਮੇਵਾਰੀ

0
7

ਬੀਤੇ ਦਿਨੀਂ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ਵਿਖੇ ਵੇਟ ਲਿਫਟਰ ਵਜੋਂ ਜਾਣੇ ਜਾਂਦੇ ਜਰਨੈਲ ਸਿੰਘ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਵਿਚ ਹੁਣ ਨਵਾਂ ਮੋੜ ਆਉਂਦਾ ਹੋਇਆ ਵਿਖਾਈ ਦੇ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲੈ ਲਈ ਹੈ। ਫੇਸਬੱਕ ਆਈ.ਡੀ. ‘ਤੇ ਇਕ ਪੋਸਟ ਸਾਂਝੀ ਕਰਦਿਆਂ ਬੰਬੀਹਾ ਗਰੁੱਪ ਨੇ ਲਿਖਿਆ ਕਿ ਜਰਨੈਲ ਸਿੰਘ ਦਾ ਕਤਲ ਸਾਡੇ ਭਰਾ ਡੋਨੀ ਬੱਲ ਸਠਿਆਲਾ ਅਤੇ ਗੋਪੀ ਮਾਹਲ ਨੇ ਕੀਤਾ ਹੈ। ਪੋਸਟ ਵਿਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜੋ ਚੈਨਲ ਇਹ ਖ਼ਬਰ ਚਲਾ ਰਹੇ ਹਨ ਕਿ ਇਹ ਬੰਦਾ ਗੋਪੀ ਘਣਸ਼ਾਮਪੂਰੀਆ ਗਰੁੱਪ ਦਾ ਮੈਂਬਰ ਸੀ ਉਹ ਗਲਤ ਹੈ, ਇਸ ਬੰਦੇ ਦਾ ਸਾਡੇ ਨਾਲ ਕੋਈ ਲੈਣਾ ਦੇਣਾ ਨਹੀਂ ਸੀ। ਨਾਲ ਹੀ ਇਹ ਵੀ ਲਿਖਿਆ ਗਿਆ ਕਿ ਇਹ ਬੰਦਾ ਸਾਡੇ ਵਿਰੋਧੀ ਧਿਰ ਦੇ ਗਰੁੱਪ ਨਾਲ ਸਬੰਧ ਰੱਖਦਾ ਸੀ। ਹਾਲਾਂਕਿ, ਸਾਡਾ ਚੈਨਲ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ।

ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਦਾ ਚਾਰ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਜਰਨੈਲ ਸਿੰਘ ਨੂੰ 20 ਤੋਂ 25 ਦੇ ਕਰੀਬ ਗੋਲ਼ੀਆਂ ਮਾਰੀਆਂ। ਗੋਲ਼ੀਆਂ ਲੱਗਣ ਕਾਰਣ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਸੀ ਕਿ ਹਮਲਾਵਰ ਸਵਿਫ਼ਟ ਕਾਰ ’ਤੇ ਸਵਾਰ ਹੋ ਕੇ ਆਏ ਸਨ। ਜਰਨੈਲ ਸਿੰਘ ਵੇਟ ਲਿਫਟਰ ਵਜੋਂ ਵੀ ਜਾਣਿਆ ਜਾਂਦਾ ਸੀ। ਮੌਕੇ ’ਤੇ ਲੋਕਾਂ ਨੇ ਦੱਸਿਆ ਹੈ ਕਿ ਜਰਨੈਲ ਸਿੰਘ ਘੁੜੱਕੇ ’ਤੇ ਆਪਣੀ ਬਹਿਕ ਤੋਂ ਤੇਲ ਕਢਾਉਣ ਲਈ ਸਰ੍ਹੋਂ ਲੈ ਕੇ ਆ ਰਿਹਾ ਸੀ, ਇਸ ਦੌਰਾਨ ਜਦੋਂ ਉਹ ਚੱਕੀ ਅੰਦਰੋਂ ਬਾਹਰ ਨਿਕਲਿਆ ਤਾਂ ਚਾਰ ਵਿਅਕਤੀ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਨੇ ਉਸ ’ਤੇ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਵਿਚ ਜਰਨੈਲ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video