ਭਾਖੜਾ ਡੈਮ ਦੇ ਖੋਲ੍ਹੇ ਗਏ ਫਲੱਡ ਗੇਟਾਂ ਨੂੰ ਲੈਕੇ BBMB ਪ੍ਰਸ਼ਾਸਨ ਦੀ ਪ੍ਰੈੱਸ ਕਾਨਫਰੰਸ, ਦਿੱਤੀ ਅਹਿਮ ਜਾਣਕਾਰੀ

0
6

ਪਹਾੜੀ ਸੂਬਿਆਂ ‘ਚ ਪੈ ਰਹੀ ਭਾਰੀ ਬਾਰਿਸ਼ ਤੋਂ ਬਾਅਦ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ।  ਭਾਖੜਾ ਡੈਮ ਦੇ ਫਲੱਡ ਗੇਟ ਬੀਤੇ ਦਿਨੀਂ 5 ਦਿਨਾਂ ਲਈ 8-8 ਫੁੱਟ ਖੋਲ੍ਹ ਦਿੱਤੇ ਗਏ ਹਨ। ਜਿਸ ਦੀ ਮਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹੇ ਝੇਲ ਰਹੇ ਹਨ।  ਇਸ ਕਾਰਨ ਸੂਬੇ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਲੋਕਾਂ ਦਾ ਮੁੜ ਤੋਂ ਵੱਡਾ ਨੁਕਸਾਨ ਹੋਣਾ ਸ਼ੁਰੂ ਹੋ ਗਿਆ ਹੈ। ਭਾਖੜਾ ਅਤੇ ਪੌਂਗ ਡੈਮ ਤੋਂ ਛੱਡੇ ਪਾਣੀ ਕਾਰਨ ਸਤਲੁਜ ਅਤੇ ਬਿਆਸ ਦਰਿਆ ਊਫਾਨ ‘ਤੇ ਚੱਲ ਰਹੀਆਂ ਹਨ।  ਇਹੀ ਕਾਰਨ ਹੈ ਕਿ ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ।

ਬੀਬੀਐਮਬੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਪਾਣੀ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਦੇ 8 ਫੁੱਟ ਤੱਕ ਫਲੱਡ ਗੇਟਾਂ ਨੂੰ ਖੋਲ੍ਹਿਆ ਗਿਆ ਹੈ। ਪੌਂਗ ਡੈਮ ਨੂੰ ਸੁਰੱਖਿਅਤ ਪੱਧਰ ’ਤੇ ਲਿਆਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਅੱਗੇ 4 ਤੋਂ 5 ਦਿਨਾਂ ਤੱਕ ਪਾਣੀ ਹੋਰ ਛੱਡਿਆ ਜਾਵੇਗਾ। ਬੀਬੀਐਮਬੀ ਨੇ ਇਹ ਵੀ ਦੱਸਿਆ ਕਿ ਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ 1680 ਫੁੱਟ ਦੇ ਨੇੜੇ ਪਹੁੰਚ ਚੁੱਕਿਆ ਹੈ। ਇਸ ਸਮੇ ਡੈਮ ’ਚ 1677.70 ਫੁੱਟ ਤੱਕ ਪਾਣੀ ਦਾ ਪੱਧਰ ਪਹੁੰਚ ਚੁੱਕਿਆ ਹੈ।

ਬੀਬੀਐਮਬੀ ਦਾ ਕਹਿਣਾ ਹੈ ਕਿ ਚਿਤਾਵਨੀ ਦੇਣ ਤੋਂ ਬਾਅਦ ਪਾਣੀ ਛੱਡਿਆ ਜਾ ਰਿਹਾ ਹੈ। 24 ਘੰਟੇ ਪਹਿਲਾਂ ਅਸੀਂ ਫਲੱਡ ਗੇਟ ਖੋਲ੍ਹਣ ਦੀ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਆਉਣ ਵਾਲੇ 4 ਤੋਂ 5 ਦਿਨਾਂ ਤੱਕ ਪਾਣੀ ਆਮ ਪੱਧਰ ਤੱਕ ਆ ਜਾਵੇਗਾ। ਦੱਸ ਦਈਏ ਕਿ ਇਸ ਸਮੇਂ ਕਈ ਪਿੰਡਾਂ ’ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਲੋਕਾਂ ਦੇ ਘਰਾਂ ਅਤੇ ਖੇਤਾਂ ’ਚ ਪਾਣੀ ਪਹੁੰਚ ਚੁੱਕਿਆ ਹੈ। ਜਿਸ ਦੇ ਚੱਲਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। 

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video