ਭਾਜਪਾ ਦੀ ਮਹਿਲਾ ਆਗੂ ਨਾਲ ਕਰੋੜਾਂ ਦੀ ਠੱਗੀ ਦੀ ਕੋਸ਼ਿਸ਼, ਪੰਜਾਬ ਪ੍ਰਧਾਨ ਦਾ ਅਹੁਦਾ ਦਿਵਾਉਣ ਲਈ ਮੰਗੇ 5 ਕਰੋੜ

0
24

ਭਾਜਪਾ ਦੀ ਮਹਿਲਾ ਆਗੂ ਦਮਨ ਥਿੰਦ ਬਾਜਵਾ ਨਾਲ ਕਰੋੜਾਂ ਦੀ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਕ ਵਿਅਕਤੀ ਉਹਨਾਂ ਨੂੰ ਆਫ਼ਰ ਦਿੱਤਾ ਜਾਂਦਾ ਹੈ ਕਿ ਜੇਕਰ ਤੁਸੀ ਪ੍ਰਧਾਨ ਲੱਗਣਾ ਹੈ ਤਾਂ 5 ਕਰੋੜ ਦਾ ਇੰਤਜਾਮ ਕਰੋ। ਜਿਸ ਤੋਂ ਬਾਅਦ ਭਾਜਪਾ ਆਗੂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਹਾਲਾਂਕਿ, ਬਠਿੰਡਾ ਪੁਲੀਸ ਨੇ 5 ਕਰੋੜ ਰੁਪਏ ਦੀ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਵਾਲਿਆਂ ‘ਚੋਂ 1 ਵਿਅਕਤੀ ਹਰੀਸ਼ ਗਰਗ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ ਜਦਕਿ ਸੌਰਵ ਚੌਧਰੀ ਦੀ ਭਾਲ ਕੀਤੀ ਜਾ ਰਹੀ ਹੈ। ਦਮਨ ਥਿੰਦ ਬਾਜਵਾ ਨੇ ਥਾਣਾ ਕੋਟਫੱਤਾ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੈਕਟਰੀ ਹਾਂ। ਹਾਲੀਆ 23 ਜੂਨ 2023 ਨੂੰ ਉਕਤ ਵਿਅਕਤੀ ਉਸਨੂੰ ਸਾਗਰ ਰਤਨ ਰੈਸਟੋਰੈਂਟ ਆਊਟਲੈਂਟ ਭੁੱਚੋ ਕਲਾਂ ਵਿਖੇ ਮਿਲਿਆ ਅਤੇ ਉਸਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਉਸਦਾ ਕਾਫੀ ਵੱਡਾ ਰੁਤਬਾ ਹੈ।

ਬਿਆਨ ਅਨੁਸਾਰ ਪਾਰਟੀ ਦੇ ਪੰਜਾਬ ਪ੍ਰਧਾਨ ਦੀ ਚੋਣ ਹੋਣੀ ਹੈ ਜਿਸ ‘ਚ ਉਸਦਾ ਨਾਮ ਵੀ ਸ਼ਾਮਲ ਹੈ। ਉਸ ਨੂੰ ਕਿਹਾ ਗਿਆ ਕਿ ਜੇਕਰ ਤੁਸੀ ਪ੍ਰਧਾਨ ਲੱਗਣਾ ਹੈ ਤਾ 5 ਕਰੋੜ ਦਾ ਇੰਤਜਾਮ ਕਰੋ ਮੈ ਤੁਹਾਨੂੰ ਪਾਰਟੀ ਦਾ ਪ੍ਰਧਾਨ ਲਵਾ ਦੇਵਾਗਾ। ਦਮਨ ਥਿੰਦ ਬਾਜਵਾ ਨੇ ਬਿਆਨ ਵਿੱਚ ਅੱਗੇ ਦੱਸਿਆ ਹੈ ਕਿ ਮੈਨੂੰ ਸ਼ੱਕ ਹੋਇਆ ਤਾਂ ਅਸੀ ਪਾਰਟੀ ਹਾਈ ਕਮਾਡ ਤੋਂ ਇਸ ਵਿਅਕਤੀ ਬਾਰੇ ਪਤਾ ਕੀਤਾ ਤਾ ਪਤਾ ਲੱਗਾ ਕਿ ਇਹ ਵਿਅਕਤੀ ਫਰਾਡ ਹਨ। ਮਾਮਲੇ ਦੇ ਜਾਂਚ ਅਧਿਕਾਰੀ ਏ ਐਸ ਆਈ ਮਨਫੂਲ ਸਿੰਘ ਨੇ ਦੱਸਿਆ ਕਿ ਹਰੀਸ਼ ਗਰਗ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਮਾਮਲਾ ਗੰਭੀਰ ਅਤੇ ਪੜਤਾਲ ਅਧੀਨ ਹੋਣ ਕਰਕੇ ਪੁਲਿਸ ਅਧਿਕਾਰੀ ਅਜੇ ਬਹੁਤ ਕੁੱਝ ਬੋਲਣ ਨੂੰ ਤਿਆਰ ਨਹੀਂ ਹਨ। ਸੂਤਰ ਦੱਸਦੇ ਹਨ ਕਿ ਪੁਲਿਸ ਨੇ ਇਹ ਕਾਰਵਾਈ ਸੀਨੀਅਰ ਪੁਲੀਸ ਕਪਤਾਨ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੇ ਹੁਕਮਾਂ ਤੋਂ ਬਾਅਦ ਕੀਤੀ ਹੈ। ਪਤਾ ਲੱਗਿਆ ਹੈ ਕਿ ਭਾਜਪਾ ਆਗੂ ਨੇ ਐਸ ਐਸ ਪੀ ਬਠਿੰਡਾ ਨੂੰ ਇਸ ਮਾਮਲੇ ਤੋਂ ਜਾਣੂ ਕਰਵਾਇਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸਐਸਪੀ ਨੇ ਫੌਰੀ ਤੌਰ ਤੇ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਅਤੇ ਅਗਲੀ ਕਾਰਵਾਈ ਦੇ ਆਦੇਸ਼ ਦਿੱਤੇ ਸਨ।

ਦਸ ਦਈਏ ਕਿ ਦਮਨ ਥਿੰਦ ਬਾਜਵਾ ਅਸਲ ਵਿੱਚ ਯੂਥ ਕਾਂਗਰਸ ਦੀ ਸੀਨੀਅਰ ਆਗੂ ਸੀ। ਸਾਲ 2017 ਦੀਆਂ ਚੋਣਾਂ ਮੌਕੇ ਸੁਨਾਮ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਕਈ ਦਾਅਵੇਦਾਰ ਸਨ l ਯੂਥ ਕਾਂਗਰਸ ਦੀ ਆਗੂ ਦਮਨ ਥਿੰਦ ਬਾਜਵਾ ਸਭ ਨੂੰ ਪਛਾੜ ਕੇ ਟਿਕਟ ਹਾਸਲ ਕਰਨ ਵਿੱਚ ਸਫਲ ਰਹੀ ਪਰ ਉਹ ਤੀਸਰੇ ਸਥਾਨ ਤੇ ਰਹੀ । ਸਾਲ 2022 ਦੀਆਂ ਚੋਣਾਂ ਵਿੱਚ ਵੀ ਉਹ ਟਿਕਟ ਦੀ ਦਾਅਵੇਦਾਰ ਸੀ ਪਰ ਕਾਂਗਰਸ ਨੇ ਦਮਨ ਬਾਜਵਾ ਦੀ ਟਿਕਟ ਕੱਟ ਕੇ ਜਸਵਿੰਦਰ ਧੀਮਾਨ ਨੂੰ ਦਿੱਤੀ ਸੀ। ਇਸ ਮੌਕੇ ਦਮਨ ਨੇ ਆਜ਼ਾਦ ਤੌਰ ਤੇ ਨਾਮਜ਼ਦਗੀ ਭਰੀ ਸੀ ਪਰ ਫਿਰ ਕਾਗਜ਼ ਵਾਪਿਸ ਲੈ ਲਏ ਸਨ। ਕਾਂਗਰਸ ਨਾਲ ਨਰਾਜ਼ਗੀ ਜਤਾਉਂਦਿਆਂ ਦਮਨ ਥਿੰਦ ਬਾਜਵਾ 7 ਫਰਵਰੀ 2022 ਨੂੰ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ ਜਿੱਥੇ ਉਸ ਨੂੰ ਪਾਰਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਸੀ ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video