ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਦੇਸ਼ ਦੇ ਪਹਿਵਾਲਾਂ ਦਾ ਵੱਡਾ ਕਦਮ

0
2

ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਬੀਜੇਪੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ-ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਪਹਿਵਾਲਾਂ ਦਾ ਵਿਰੋਧ ਪ੍ਰਦਰਸ਼ਨ ਅੱਜ 25ਵੇਂ ਦਾਖਲ ਹੋ ਗਿਆ ਹੈ। ਇਸ ਮਾਮਲੇ ‘ਚ ਕੋਈ ਕਾਰਵਾਈ ਨਾ ਹੋਣ ਨੂੰ ਲੈਕੇ ਪ੍ਰਦਰਸ਼ਨਕਾਰੀ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਹੋਰਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਲਈ ਦਿੱਲੀ ਦੇ ਜੰਤਰ-ਮੰਤਰ ਤੋਂ ਬੰਗਲਾ ਸਾਹਿਬ ਗੁਰਦੁਆਰਾ ਨਵੀਂ ਦਿੱਲੀ ਤੱਕ ਮਾਰਚ ਕੱਢਿਆ।

ਐਥਲੀਟਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਡਬਲਯੂ.ਐੱਫ.ਆਈ. ਮੁਖੀ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ ਪੂਨੀਆ, ਸਾਕਸ਼ੀ, ਵਿਨੇਸ਼ ਅਤੇ ਹੋਰ ਪਹਿਲਵਾਨ ਇਸ ਮਾਰਚ ਵਿੱਚ ਸ਼ਾਮਲ ਹੋਏ। ਵਿਨੇਸ਼ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਸੀ, “ਅਸੀਂ ਇਸ ਵਿਰੋਧ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਲੈ ਕੇ ਜਾਵਾਂਗੇ। ਅਸੀਂ ਅੰਤਰਰਾਸ਼ਟਰੀ ਓਲੰਪੀਅਨਾਂ ਨੂੰ ਪੱਤਰ ਲਿਖਾਂਗੇ ਅਤੇ ਉਨ੍ਹਾਂ ਨੂੰ ਸਾਡੇ ਸਮਰਥਨ ਵਿੱਚ ਪੱਤਰ ਲਿਖਣ ਲਈ ਕਹਾਂਗੇ।” ਰੀਓ ਓਲੰਪਿਕ ਤਮਗਾ ਜੇਤੂ ਸਾਕਸ਼ੀ ਮਲਿਕ ਨੇ ਵੀ ਇਸ ਗੱਲ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦਾ ਵਿਰੋਧ ਜੰਤਰ-ਮੰਤਰ ਤੱਕ ਸੀਮਤ ਹੋ ਰਿਹਾ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video