ਮਨੀਪੁਰ ‘ਚ ਚੱਲ ਰਹੀ ਹਿੰਸਾ ਖਿਲਾਫ ਅੱਜ ਪੰਜਾਬ ਬੰਦ ਦਾ ਸੱਦਾ, ਪੁਲਿਸ ਵੀ ਹੋਈ ਅਲਰਟ

0
13

ਮਨੀਪੁਰ ‘ਚ ਹਿੰਸਾ ਖਿਲਾਫ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ‘ਤੇ ਬੰਦ ਦੀ ਕਾਲ ਦਿੱਤੀ ਹੈ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸਰਕਾਰੀ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਣ ਦਾ ਫੈਸਲਾ ਲਿਆ। ਜਲੰਧਰ, ਬਰਨਾਲਾ, ਗੁਰਦਾਸਪੁਰ ਅਤੇ ਮੁਕਤਸਰ ਵਿੱਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਜਲੰਧਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਬੰਦ ਰਹੇ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੀ ਪੂਰੀ ਚੌਕਸ ਅਤੇ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕੀਤੇ ਹੋਏ ਹਨ।

ਬੰਦ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਹਾਈਵੇਅ ਜਾਮ ਕੀਤੇ ਜਾਣਗੇ। ਬਾਜ਼ਾਰ ਬੰਦ ਰਹਿਣਗੇ। ਸਿਰਫ਼ ਮੈਡੀਕਲ ਸਹੂਲਤਾਂ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ। ਬੰਦ ਦੌਰਾਨ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਡਿਊਟੀ ‘ਤੇ ਮੌਜੂਦ ਫੌਜੀ ਵਾਹਨਾਂ ਨੂੰ ਜਾਮ ਵਿਚ ਨਹੀਂ ਰੋਕਿਆ ਜਾਵੇਗਾ। ਬੰਦ ਨੂੰ ਲੈ ਕੇ ਜਲੰਧਰ ਅਤੇ ਲੁਧਿਆਣਾ ‘ਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਰੋਡਵੇਜ਼ ਦੀਆਂ ਬੱਸਾਂ ਨੂੰ ਫਿਲਹਾਲ ਰਸਮੀ ਤੌਰ ‘ਤੇ ਰੋਕਿਆ ਨਹੀਂ ਗਿਆ ਹੈ ਪਰ ਧਰਨਾ ਸ਼ੁਰੂ ਹੁੰਦੇ ਹੀ ਉਨ੍ਹਾਂ ਨੂੰ ਆਪਣੇ ਨੇੜਲੇ ਬੱਸ ਸਟੈਂਡ ‘ਤੇ ਰੋਕ ਦਿੱਤਾ ਜਾਵੇਗਾ। ਪ੍ਰਾਈਵੇਟ ਅਪਰੇਟਰ ਵੀ ਕਿਸੇ ਨੁਕਸਾਨ ਤੋਂ ਬਚਣ ਲਈ ਬੱਸਾਂ ਨਹੀਂ ਚਲਾਉਣਗੇ। ਜਲੰਧਰ ਬੰਦ ਦੇ ਲਿਹਾਜ਼ ਨਾਲ ਸਭ ਤੋਂ ਸੰਵੇਦਨਸ਼ੀਲ ਸ਼ਹਿਰ ਹੈ। ਇਸ ਦੇ ਮੱਦੇਨਜ਼ਰ ਕਪੂਰਥਲਾ ਚੌਕ, ਰਵਿਦਾਸ ਚੌਕ, ਬੀਐਸਐਫ ਚੌਕ, ਨਕੋਦਰ ਚੌਕ ਤੇ ਬੀਐਮਸੀ ਚੌਕ ’ਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਧਰਨਾਕਾਰੀਆਂ ਨੇ ਲੰਬੀ ਪਿੰਡ ਚੌਕ ਅਤੇ ਰਾਮਾ ਮੰਡੀ ਵਿੱਚ ਜਾਮ ਲਗਾ ਦਿੱਤਾ ਹੈ। ਈਸਾਈ ਭਾਈਚਾਰੇ ਦੇ ਲੋਕ ਇੱਥੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਲੁਧਿਆਣਾ ‘ਚ ਜਲੰਧਰ ਬਾਈਪਾਸ ‘ਤੇ ਜਾਮ ਲਗਾ ਕੇ ਪ੍ਰਦਰਸ਼ਨ ਦੀ ਤਿਆਰੀ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video