ਮੂਸੇਵਾਲਾ ਦੇ ਕਤਲ ਲਈ ਹਥਿਆਰ ਪਾਕਿਸਤਾਨ ਤੋਂ ਆਏ ਸੀਃ NIA ਨੇ ਕੀਤਾ ਵੱਡਾ ਖੁਲਾਸਾ

0
8

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਹਥਿਆਰ ਪਾਕਿਸਤਾਨ ਤੋਂ ਆਏ ਸਨ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਜਾਂਚ ‘ਚ ਇਹ ਖੁਲਾਸਾ ਹੋਇਆ ਹੈ। ਦੁਬਈ ‘ਚ ਰਹਿਣ ਵਾਲੇ ਪਾਕਿਸਤਾਨੀ ਹਥਿਆਰ ਸਪਲਾਇਰ ਹਾਮਿਦ ਨੇ ਇਹ ਹਥਿਆਰ ਪਾਕਿਸਤਾਨ ਤੋਂ ਡਿਲੀਵਰ ਕੀਤੇ ਸਨ। ਮੂਸੇਵਾਲਾ ਦੇ ਕਤਲ ਵਿੱਚ ਆਸਟਰੀਆ ਦਾ ਗਲਾਕ-30, ਜਿਗਾਨਾ ਪਿਸਤੌਲ, ਜਰਮਨ ਦਾ ਬਣਿਆ ਹੈਕਲਰ ਐਂਡ ਕੋਚ, ਸਟਾਰ ਅਤੇ ਏਕੇ 47 ਦੀ ਵਰਤੋਂ ਕੀਤੀ ਗਈ ਸੀ। NIA ਨੇ 8 ਦਸੰਬਰ 2022 ਨੂੰ ਬੁਲੰਦਸ਼ਹਿਰ ਤੋਂ ਹਵਾਲਾ ਕਾਰੋਬਾਰੀ ਸ਼ਾਹਬਾਜ਼ ਅੰਸਾਰੀ ਨੂੰ ਗ੍ਰਿਫਤਾਰ ਕੀਤਾ ਸੀ। ਸ਼ਾਹਬਾਜ਼ ਅੰਸਾਰੀ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਹ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਕਰੀਬੀ ਹੈ। ਅੰਸਾਰੀ ਕਈ ਵਾਰ ਦੁਬਈ ਅਤੇ ਕੈਨੇਡਾ ਗਿਆ। ਜਿੱਥੇ ਉਹ ਗੋਲਡੀ ਬਰਾੜ ਦੇ ਸੰਪਰਕ ਵਿੱਚ ਆਇਆ।

ਇਨ੍ਹਾਂ ਦੌਰਿਆਂ ਦੌਰਾਨ ਉਹ ਦੁਬਈ ਵਿੱਚ ਹਵਾਲਾ ਕਾਰੋਬਾਰ ਚਲਾਉਣ ਵਾਲੇ ਪਾਕਿਸਤਾਨੀ ਨਾਗਰਿਕ ਫੈਜ਼ੀ ਖਾਨ ਦੇ ਸੰਪਰਕ ਵਿੱਚ ਆਇਆ। ਇਹ ਫੈਜ਼ੀ ਹੀ ਸੀ ਜਿਸ ਨੇ ਅੰਸਾਰੀ ਦੀ ਜਾਣ-ਪਛਾਣ ਦੁਬਈ ਵਿਚ ਪਾਕਿਸਤਾਨੀ ਨਾਗਰਿਕ ਅਤੇ ਹਥਿਆਰਾਂ ਦੇ ਸਪਲਾਇਰ ਹਾਮਿਦ ਨਾਲ ਕਰਵਾਈ ਸੀ। ਸ਼ਾਹਬਾਜ਼ ਦਾ ਪਿਤਾ ਕੁਰਬਾਨ ਅੰਸਾਰੀ ਲਾਰੈਂਸ ਬਿਸ਼ਨੋਈ ਗੈਂਗ ਦਾ ਸਭ ਤੋਂ ਵੱਡਾ ਹਥਿਆਰ ਸਪਲਾਇਰ ਸੀ।

ਜਾਂਚ ਮੁਤਾਬਕ ਹਾਮਿਦ ਅਤੇ ਸ਼ਾਹਬਾਜ਼ ਅੰਸਾਰੀ ਵਿਚਾਲੇ ਮੁਲਾਕਾਤ ਹੋਈ ਸੀ। ਇਸ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਲਈ ਹਥਿਆਰ ਸਪਲਾਈ ਕਰਨ ਦੀ ਗੱਲ ਸਾਹਮਣੇ ਆਈ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਲਈ ਅਸਾਲਟ ਰਾਈਫਲਾਂ ਅਤੇ ਹੋਰ ਆਧੁਨਿਕ ਹਾਈਟੈਕ ਹਥਿਆਰਾਂ ਦੀ ਮੰਗ ਕੀਤੀ ਸੀ। ਫਿਰ ਹਾਮਿਦ ਨੇ ਅੰਸਾਰੀ ਨੂੰ ਦੱਸਿਆ ਕਿ ਉਹ ਗੋਲਡੀ ਬਰਾੜ ਦੇ ਸੰਪਰਕ ਵਿਚ ਵੀ ਸੀ ਅਤੇ ਉਸ ਨੂੰ ਕਈ ਵਾਰ ਹਥਿਆਰ ਮੁਹੱਈਆ ਕਰਵਾਏ ਸਨ। ਐਨਆਈਏ ਮੁਤਾਬਕ ਹਾਮਿਦ ਨੇ ਅੰਸਾਰੀ ਨੂੰ ਆਪਣਾ ਫ਼ੋਨ ਦਿਖਾਇਆ, ਜਿਸ ਵਿੱਚ ਗੋਲਡੀ ਬਰਾੜ ਨੂੰ ਹਥਿਆਰਾਂ ਦੀ ਸਪਲਾਈ ਨਾਲ ਸਬੰਧਤ ਆਡੀਓ ਰਿਕਾਰਡਿੰਗ ਸੀ।

ਐਨਆਈਏ ਅੰਸਾਰੀ ਦੇ ਨਾਲ ਹਾਮਿਦ ਅਤੇ ਫੈਜ਼ੀ ਖਾਨ ਦੇ ਹਥਿਆਰਾਂ ਦੀ ਵੰਡ ਦੇ ਨੈਟਵਰਕ ਬਾਰੇ ਹੋਰ ਵੇਰਵੇ ਇਕੱਠੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ, ਐਨਆਈਏ ਮੂਸੇਵਾਲਾ ਦੇ ਕਤਲ ਦੀ ਸਿੱਧੇ ਤੌਰ ‘ਤੇ ਜਾਂਚ ਨਹੀਂ ਕਰ ਰਹੀ ਹੈ, ਪਰ ਉੱਤਰੀ ਭਾਰਤ ਵਿੱਚ ਗੈਂਗਸਟਰਾਂ ਅਤੇ ਖਾਲਿਸਤਾਨੀ ਸਮਰਥਕਾਂ ਵਿਚਾਲੇ ਗਠਜੋੜ ਨੂੰ ਲੈ ਕੇ ਦਰਜ ਹੋਈਆਂ ਦੋ ਐਫਆਈਆਰਜ਼ ਦੇ ਆਧਾਰ ‘ਤੇ ਪੂਰੇ ਮਾਮਲੇ ਨੂੰ ਸਾਹਮਣੇ ਲਿਆਂਦਾ ਜਾ ਰਿਹਾ ਹੈ।

ਮੂਸੇਵਾਲਾ ਨੂੰ ਮਾਰਨ ਦੀ ਯੋਜਨਾ ਦੇ ਵੇਰਵੇ ਦਿੰਦੇ ਹੋਏ, NIA ਨੇ ਦਸਤਾਵੇਜ਼ਾਂ ਵਿੱਚ ਕਿਹਾ – ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਸਾਜ਼ਿਸ਼ ਦੌਰਾਨ ਸਾਰੇ ਦੋਸ਼ੀ 6 ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਨ। ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਤਿਹਾੜ ਜੇਲ੍ਹ ਵਿੱਚ, ਮਨਪ੍ਰੀਤ ਉਰਫ ਮੰਨਾ ਫਿਰੋਜ਼ਪੁਰ, ਸਾਰਜ ਸਿੰਘ ਉਰਫ ਮਿੰਟੂ ਬਠਿੰਡਾ ਸਪੈਸ਼ਲ ਜੇਲ੍ਹ ਵਿੱਚ ਅਤੇ ਮਨਮੋਹਨ ਸਿੰਘ ਉਰਫ ਮੋਹਣਾ ਮਾਨਸਾ ਜੇਲ੍ਹ ਵਿੱਚ ਸਨ। ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਵਿਦੇਸ਼ ਵਿੱਚ ਰਹਿੰਦਿਆਂ ਵੀ ਉਸ ਦੇ ਸੰਪਰਕ ਵਿੱਚ ਸੀ। ਜੇਲ੍ਹ ਦੇ ਸਾਥੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ, ਅੰਤ ਵਿੱਚ ਸ਼ੂਟਰਾਂ ਨੂੰ ਮੂਸੇਵਾਲਾ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ।

ਪਿਛਲੇ ਦਿਨੀਂ ਰਿਮਾਂਡ ਦੌਰਾਨ ਬਿਸ਼ਨੋਈ ਨੇ ਐਨਆਈਏ ਨੂੰ ਦੱਸਿਆ ਕਿ ਬਰਾੜ ਨੇ ਮੂਸੇਵਾਲਾ ਨੂੰ ਮਾਰਨ ਲਈ 6 ਸ਼ੂਟਰ ਭੇਜੇ ਸਨ। ਗੋਲਡੀ ਬਰਾੜ ਨੇ ਸ਼ੂਟਰਾਂ ਦੇ ਠਹਿਰਣ ਅਤੇ ਵਾਹਨਾਂ ਦਾ ਪ੍ਰਬੰਧ ਕੀਤਾ। ਇਸ ਤੋਂ ਇਲਾਵਾ ਰੇਕੀ ‘ਚ ਮੂਸੇਵਾਲਾ ਦੀ ਮਦਦ ਕੀਤੀ। ਫਿਰ ਕੈਨੇਡਾ ਰਹਿੰਦੇ ਗੋਲਡੀ ਬਰਾੜ ਨੂੰ ਵੀ ਹਵਾਲਾ ਰਾਹੀਂ ਕਰੀਬ 60 ਲੱਖ ਰੁਪਏ ਭੇਜੇ ਗਏ। ਜਿਨ੍ਹਾਂ ਦੀ ਵਰਤੋਂ ਹਥਿਆਰ ਖਰੀਦਣ ਅਤੇ ਸ਼ੂਟਰਾਂ ਨੂੰ ਕਿਰਾਏ ‘ਤੇ ਲੈਣ ਲਈ ਕੀਤੀ ਜਾਂਦੀ ਸੀ। ਐਨਆਈਏ ਨੇ ਮੂਸੇਵਾਲਾ ਦੇ ਕਤਲ ਦਾ ਖਾਲਿਸਤਾਨੀ ਲਿੰਕ ਵੀ ਲੱਭ ਲਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੈਨੇਡਾ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਪਾਬੰਦੀਸ਼ੁਦਾ ਆਗੂ ਲਖਬੀਰ ਸਿੰਘ ਲੰਡਾ ਗੋਲਡੀ ਬਰਾੜ ਦੇ ਸੰਪਰਕ ਵਿਚ ਸੀ। ਇਸ ਲਈ ਉਸ ਦੀ ਭੂਮਿਕਾ ਮੂਸੇਵਾਲਾ ਦੇ ਕਤਲ ਵਿੱਚ ਵੀ ਹੋ ਸਕਦੀ ਹੈ। ਇਸ ਤੋਂ ਬਾਅਦ NIA ਨੇ ਖਾਲਿਸਤਾਨੀ ਐਂਗਲ ਤੋਂ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video