ਰਾਘਵ ਚੱਢਾ ਅਤੇ ਪ੍ਰਣੀਤੀ ਚੋਪੜਾ ਦੀ ਮੰਗਣੀ ‘ਤੇ ਜਥੇਦਾਰ ਦਾ ਜਾਣਾ ਖੋਹ ਸਕਦਾ ਉਹਨਾਂ ਦਾ ਅਹੁਦਾ? SGPC ਨੇ ਸੱਦੀ ਮੀਟਿੰਗ

0
7

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬੋਲੀਵੁੱਡ ਅਦਾਕਾਰਾ ਪ੍ਰਣੀਤੀ ਚੋਪੜਾ ਦੀ ਮੰਗਣੀ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਦਾ ਮਾਮਲਾ ਠੰਢਾ ਪੈਂਦਾ ਹੋਇਆ ਵਿਖਾਈ ਨਹੀਂ ਦੇ ਰਿਹਾ ਹੈ। ਇਸ ਮਾਮਲੇ ਵਿਚ ਜਿਥੇ ਸ਼੍ਰੋਮਣੀ ਅਕਾਲੀ ਦਲ ਨਾਰਾਜ਼ ਸੀ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਦੇ ਜਾਣ ‘ਤੇ ਇਤਰਾਜ਼ ਜਤਾਇਆ ਗਿਆ ਸੀ। ਇਸ ਤੋਂ ਬਾਅਦ ਐਸਜੀਪੀਸੀ ਨੇ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 20 ਮਈ ਨੂੰ ਸੱਦ ਲਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਰਾਘਵ ਚੱਢਾ ਦੀ ਮੰਗਣੀ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚਰਚਾ ਵਿੱਚ ਆਏ ਹਨ। ਸ਼ੋਮਣੀ ਅਕਾਲੀ ਦਲ ਵੱਲੋਂ ਇਸ ਉੱਤੇ ਇਸ ਦਾ ਇਤਰਾਜ਼ ਵੀ ਜਤਾਇਆ ਗਿਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਜਥੇਦਾਰ ਵਿਚਾਲ ਰਹੇ ‘ਕਲੇਸ਼’ ਵਿੱਚ ਰਾਘਵ ਚੱਢਾ ਦੀ ਮੰਗਣੀ ਨੇ ਅੱਗ ਵਿੱਚ ਘਿਓ ਪਾਉਣ ਦਾ ਕੰਮ ਕੀਤਾ ਹੈ।

ਜ਼ਿਕਰ ਕਰ ਦਈਏ ਕਿ ਅਕਤੂਬਰ 2018 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੀ ਅੰਤ੍ਰਿਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਸੀ। ਅੰਤ੍ਰਿਗ ਕਮੇਟੀ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਸਵੀਕਾਰ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਥਾਪਿਆ ਸੀ। ਦੱਸ ਦਈਏ ਕਿ ਗੁਰਦੁਆਰਾ ਸੁਧਾਰ ਲਹਿਰ ਤੋਂ ਬਾਅਦ ਗੁਰਦੁਆਰਿਆਂ ਦੇ ਗੁਰਮਤਿ ਦੇ ਸਿਧਾਂਤਾਂ ਮੁਤਾਬਕ ਪ੍ਰਬੰਧ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਕੀਤੀ ਗਈ। ਉਸ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਦੀ ਨਿਯੁਕਤੀ ਕਮੇਟੀ ਵੱਲੋਂ ਹੀ ਕੀਤੀ ਜਾਂਦੀ ਹੈ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video