ਰਾਜਪਾਲ ਪੁਰੋਹਿਤ ਨੂੰ ਮਿਲੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸੂਬੇ ‘ਚ ਹੜ੍ਹਾਂ ਕਾਰਨ ਹੋਏ ਨੁਕਸਾਨ ‘ਤੇ ਕੀਤੀ ਚਰਚਾ

0
5

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸੂਬੇ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਹਨਾਂ ਨਾਲ ਬੀਜੇਪੀ ਆਗੂ ਵੀ ਮੌਜੂਦ ਰਹੇ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ਰਾਜ ਭਵਨ ਦੇ ਗੇਟ ‘ਤੇ ਰਾਜਪਾਲ ਨਾਲ ਹੋਈ ਗੱਲਬਾਤ ਬਾਰੇ ਮੀਡੀਆ ਨੂੰ ਦੱਸਿਆ। ਉਨ੍ਹਾਂਨੇ ਪੰਜਾਬ ਦੇ ਵਿਗੜ ਰਹੇ ਹਾਲਾਤਾਂ ਦਾ ਜ਼ਿੰਮੇਵਾਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਠਹਿਰਾਇਆ। ਉਨ੍ਹਾਂ ਨੇ ਗਵਰਨਰ ਨੂੰ ਅਪੀਲ ਕੀਤੀ ਕਿ, ਸਰਕਾਰ ਤੋਂ ਇਸ ਬਾਰੇ ਜਵਾਬ ਮੰਗਿਆ ਜਾਵੇ। ਇਸ ਤੋਂ ਇਲਾਵਾ ਉਹਨਾਂ ਕਿ ਮੁੱਖ ਮੰਤਰੀ ਸੰਜੇ ਸਿੰਘ ਕੋਲ ਦਿੱਲੀ ਜਾਂਦੇ ਹਨ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਵੀ ਜਾਣ ਅਤੇ ਸੂਬੇ ਲਈ ਫੰਡ ਦੀ ਮੰਗ ਕਰਨ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਦੀ ਅਣਗਹਿਲੀ ਕਾਰਨ ਪੰਜਾਬ ਦੇ ਲੋਕਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਹੜ੍ਹਾਂ ਕਾਰਨ ਨੁਕਸਾਨ ਜ਼ਰੂਰ ਹੁੰਦਾ ਹੈ ਪਰ ਸਰਕਾਰ ਦੀ ਅਣਗਹਿਲੀ ਕਾਰਨ ਹੋਏ ਨੁਕਸਾਨ ਦੀ ਜਵਾਬਦੇਹੀ ਲਈ ਰਾਜਪਾਲ ਨੂੰ ਅਪੀਲ ਕੀਤੀ ਗਈ ਹੈ।

ਜਾਖੜ ਨੇ ਕਿਹਾ ਕਿ ਰਾਜਪਾਲ ਨੂੰ ਇਕ ਅਪੀਲ ਇਹ ਵੀ ਕੀਤੀ ਗਈ ਹੈ ਕਿ ਕਈ ਇਲਾਕਿਆਂ ਵਿੱਚ ਮਹਾਂਮਾਰੀ ਫੈਲਣ ਦਾ ਖਦਸ਼ਾ ਹੈ। ਕਈ ਇਲਾਕਿਆਂ ਵਿੱਚ ਬਿਮਾਰੀਆਂ ਦਾ ਪ੍ਰਕੋਪ ਫੈਲਣਾ ਸ਼ੁਰੂ ਹੋ ਗਿਆ ਹੈ, ਪਰ ਸਰਕਾਰ ਝੂਠੇ ਦਾਅਵੇ ਕਰ ਰਹੀ ਹੈ ਕਿ ਜਿੱਥੇ ਵੀ ਹੜ੍ਹਾਂ ਕਾਰਨ ਅਜਿਹੇ ਹਾਲਾਤ ਪੈਦਾ ਹੋਏ ਹਨ, ਉੱਥੇ ਡਾਕਟਰ ਅਤੇ ਹੋਰ ਮੈਡੀਕਲ ਸਟਾਫ਼ ਹਾਜ਼ਰੀ ਲਗਾਕੇ ਆ ਰਿਹਾ ਹੈ, ਪਰ ਅਜਿਹਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਦੌਰਾਨ ਉਹਨਾਂ ਰਾਜਪਾਲ ਨੂੰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਅਤੇ ਜਾਨਾਂ ਬਚਾਉਣ ਲਈ ਸਮੇਂ ਸਿਰ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ। ਉਹਨਾਂ ਕਿਹਾ ਕਿ ਰਾਜਪਾਲ ਨੂੰ ਰਾਜ ਸਰਕਾਰ ਨੂੰ ਹਦਾਇਤਾਂ ਜਾਰੀ ਕਰਨੀਆਂ ਚਾਹੀਦੀਆਂ ਹਨ ਕਿ ਜਿਵੇਂ ਕਿ ਹੜ੍ਹ ਕਾਰਨ ਨੁਕਸਾਨ ਹੋਇਆ ਹੈ, ਉਸੇ ਤਰ੍ਹਾਂ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਾ ਹੋ ਸਕੇ।

ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ 218 ਕਰੋੜ ਰੁਪਏ ਭੇਜ ਚੁੱਕੀ ਹੈ। ਫਿਲਹਾਲ ਗਿਰਦਾਵਰੀ ਨਹੀਂ ਹੋਵੇਗੀ, ਕਿਉਂਕਿ ਪਾਣੀ ਕਈ ਥਾਵਾਂ ‘ਤੇ ਅਜੇ ਵੀ ਬਹੁਤ ਜ਼ਿਆਦਾ ਹੈ। ਇਸ ਕਾਰਨ ਅਗਲੀ ਫ਼ਸਲ ਦੀ ਬਿਜਾਈ ਸੰਭਵ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪਨੀਰੀ ਦੀ ਸਪਲਾਈ ਸਬੰਧੀ ਰਾਜਪਾਲ ਨੂੰ ਦਿੱਤੀ ਗਈ ਰਿਪੋਰਟ ਬਿਲਕੁਲ ਝੂਠੀ ਹੈ। ਇਸ ਰਿਪੋਰਟ ਵਿੱਚ ਸੂਬਾ ਸਰਕਾਰ ਵੱਲੋਂ ਪਟਿਆਲਾ-ਜਲੰਧਰ ਵਿੱਚ ਕਈ ਹਜ਼ਾਰ ਏਕੜ ਰਕਬੇ ਵਿੱਚ ਪਨੀਰੀ ਮੁਹੱਈਆ ਕਰਵਾਉਣ ਦੀ ਗੱਲ ਕੀਤੀ ਗਈ ਹੈ, ਜਦਕਿ ਲੋਕ ਆਪਣੇ ਪੱਧਰ ’ਤੇ ਪਨੀਰੀ ਦਾ ਪ੍ਰਬੰਧ ਕਰਨ ਵਿੱਚ ਲੱਗੇ ਹੋਏ ਹਨ।

ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਅਤੇ ਵਿਧਾਇਕਾਂ ਦੇ ਹੰਕਾਰ ਕਾਰਨ ਸਰਕਾਰੀ ਮੁਲਾਜ਼ਮਾਂ ਨੂੰ ਜ਼ਲੀਲ ਹੋਣਾ ਪੈ ਰਿਹਾ ਹੈ। ਇਸ ਕਾਰਨ ਮਾਲ ਵਿਭਾਗ ਅਤੇ ਡੀਸੀ ਮੁਲਾਜ਼ਮ ਧਰਨੇ ’ਤੇ ਬੈਠ ਗਏ। ਇਸ ਸਬੰਧੀ ਰਾਜਪਾਲ ਨੂੰ ਸਰਕਾਰ ਨੂੰ ਸਖ਼ਤ ਹਦਾਇਤਾਂ ਦੇਣ ਦੀ ਅਪੀਲ ਕੀਤੀ ਗਈ ਹੈ। ਜਾਖੜਾ ਨੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਫੈਸਲਾ ਕੀਤਾ ਸੀ ਕਿ ਉਹ ਇਹ ਰਾਜਪਾਲ ਕੋਲ ਚੁੱਕਣਗੇ ਅਤੇ ਹੁਣ ਇਹੀ ਕਾਰਨ ਹੈ ਕਿ ‘ਆਪ’ ਵਿਧਾਇਕ ਦਿਨੇਸ਼ ਚੱਢਾ ਨੂੰ ਮੁਲਾਜ਼ਮਾਂ ਤੋਂ ਮੁਆਫੀ ਮੰਗਣੀ ਪਈ। ਇਹ ਲੋਕਤੰਤਰ ਦੀ ਜਿੱਤ ਹੈ, ਜਿਸ ਕਾਰਨ ਵਿਧਾਇਕ ਨੂੰ ਝੁਕਣਾ ਪਿਆ। ਉਨ੍ਹਾਂ ਆਸ ਪ੍ਰਗਟਾਈ ਕਿ ਰਾਜਪਾਲ ਹੜ੍ਹਾਂ ਦੀ ਸੰਭਾਵਨਾ ਕਾਰਨ ਅਗਾਊਂ ਪ੍ਰਬੰਧ ਨਾ ਕਰਨ ਲਈ ਸੂਬਾ ਸਰਕਾਰ ਤੋਂ ਸਵਾਲ ਪੁੱਛਣਗੇ। ਜਾਖੜ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਖੇਤਰਾਂ ਦੇ ਲੋਕਾਂ ਦੀ ਤੁਰੰਤ ਸਹਾਇਤਾ ਕੀਤੀ ਜਾਵੇ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video