ਰਿਹਾਅ ਹੋਏ ਸਾਬਕਾ PM ਇਮਰਾਨ ਖਾਨ, SC ਦੇ ਆਦੇਸ਼ ਹੋਏ ਜਾਰੀ

0
21

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਰਿਹਾਅ ਹੋ ਗਏ ਹਨ। ਸੁਪਰੀਮ ਕੋਰਟ ਨੇ ਉਹਨਾਂ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਇਮਰਾਨ ਖਾਨ ਨੂੰ ਰਿਹਾਅ ਕਰਨਾ ਪਿਆ। ਇਸ ਤੋਂ ਪਹਿਲਾਂ ਚੀਫ਼ ਜਸਟਿਸ ਨੇ ਉਸ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਇਮਰਾਨ ਖਾਨ ਨੂੰ ਸ਼ੁੱਕਰਵਾਰ (12 ਮਈ) ਨੂੰ ਇਸਲਾਮਾਬਾਦ ਹਾਈ ਕੋਰਟ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਪਾਕਿ ਚੀਫ ਜਸਟਿਸ ਦੀ ਬੈਂਚ ਨੇ ਕਿਹਾ ਕਿ ਤੁਹਾਨੂੰ (ਇਮਰਾਨ ਖਾਨ) ਹਾਈ ਕੋਰਟ ਦੇ ਫੈਸਲੇ ਨੂੰ ਮੰਨਣਾ ਹੋਵੇਗਾ।

ਰਿਹਾਈ ਤੋਂ ਬਾਅਦ ਇਮਰਾਨ ਨੇ ਕਿਹਾ ਕਿ ਉਸ ਨੂੰ ਡੰਡਿਆਂ ਨਾਲ ਕੁੱਟਿਆ ਗਿਆ। ਇਮਰਾਨ ਖਾਨ ਨੇ ਚੀਫ਼ ਜਸਟਿਸ ਨੂੰ ਕਿਹਾ ਕਿ ਮੈਨੂੰ ਅਜੇ ਤੱਕ ਨਹੀਂ ਪਤਾ ਕਿ ਮੇਰੇ ਨਾਲ ਅਜਿਹਾ ਕਿਉਂ ਹੋਇਆ..? ਮੈਨੂੰ ਅਦਾਲਤ ਦੇ ਕਮਰੇ ਵਿੱਚੋਂ ਅਗਵਾ ਕਰ ਲਿਆ ਗਿਆ ਸੀ। ਮੈਂ ਵਾਰੰਟ ਮੰਗਿਆ, ਪਰ ਮੈਨੂੰ ਵਾਰੰਟ ਨਹੀਂ ਦਿਖਾਇਆ ਗਿਆ, ਮੇਰੇ ਨਾਲ ਇੱਕ ਅਪਰਾਧੀ ਵਰਗਾ ਸਲੂਕ ਕੀਤਾ ਗਿਆ। ਮੈਨੂੰ ਕੁੱਟਿਆ ਗਿਆ। ਅਸੀਂ ਚੋਣਾਂ ਚਾਹੁੰਦੇ ਹਾਂ, ਅਸੀਂ ਭਲਾ ਰੋਲਾ ਕਿਉਂ ਪਾਵਾਂਗੇ? ਇਸ ‘ਤੇ ਚੀਫ ਜਸਟਿਸ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਰਾਜਨੀਤੀ ਬਾਰੇ ਗੱਲ ਨਾ ਕਰਨ।

ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ NAB ਨੂੰ ਫਟਕਾਰ ਲਗਾਈ ਹੈ। ਸੁਣਵਾਈ ਦੌਰਾਨ ਤਿੰਨ ਜੱਜਾਂ ਦੇ ਬੈਂਚ ਨੇ ਮੰਨਿਆ ਕਿ ਐਨਏਬੀ ਨੇ ਅਦਾਲਤ ਦਾ ਅਪਮਾਨ ਕੀਤਾ ਹੈ। ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਨੇ ਇਮਰਾਨ ਖ਼ਾਨ ਦੀ ਅਦਾਲਤ ‘ਚੋਂ ਗ੍ਰਿਫ਼ਤਾਰੀ ‘ਤੇ ਸਵਾਲ ਉਠਾਏ। ਇਸ ਦੇ ਨਾਲ ਹੀ, ਸੁਪਰੀਮ ਕੋਰਟ (ਐਸਸੀ) ਨੇ ਵੀਰਵਾਰ ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਨੂੰ ਪੀਟੀਆਈ ਚੇਅਰਮੈਨ ਇਮਰਾਨ ਖਾਨ ਨੂੰ ਇੱਕ ਘੰਟੇ ਦੇ ਅੰਦਰ ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ। ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਚੀਫ਼ ਜਸਟਿਸ ਨੇ ਪੀਟੀਆਈ ਮੁਖੀ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ।

ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਨੇ ਕਿਹਾ ਕਿ ਅਦਾਲਤ ਇਸ ਮਾਮਲੇ ਨੂੰ ਲੈ ਕੇ ਬਹੁਤ ਗੰਭੀਰ ਹੈ। ਇਸ ਮਾਮਲੇ ਵਿੱਚ ਅਦਾਲਤ ਅੱਜ ਹੀ ਢੁਕਵਾਂ ਹੁਕਮ ਜਾਰੀ ਕਰੇਗੀ। ਚੀਫ਼ ਜਸਟਿਸ ਬੰਦਿਆਲ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਅਦਾਲਤੀ ਕੰਪਲੈਕਸ ਤੋਂ ਕਿਵੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਅਦਾਲਤ ਦਾ ਆਪਣਾ ਮਾਣ ਹੈ। ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਕੋਈ ਵੀ ਅਦਾਲਤ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰ ਸਕੇਗਾ। ਅਦਾਲਤੀ ਅਹਾਤੇ ਵਿੱਚ ਗ੍ਰਿਫ਼ਤਾਰੀ ਇੱਕ ਖ਼ਤਰਨਾਕ ਰੁਝਾਨ ਹੈ। ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਅਦਾਲਤ ਦੇ ਇਸ ਸਟੈਂਡ ਨੇ ਸੰਕੇਤ ਦਿੱਤਾ ਹੈ ਕਿ ਇਮਰਾਨ ਖਾਨ ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਇਸ ਤੋਂ ਬਾਅਦ ਖਾਨ ਦੇ ਸਮਰਥਕ ਕਾਫੀ ਖੁਸ਼ ਨਜ਼ਰ ਆਏ। ਦੱਸ ਦੇਈਏ ਕਿ ਇਮਰਾਨ ਖਾਨ ਨੇ ਆਪਣੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪੀਟੀਆਈ ਨੇ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਕਰਾਰ ਦੇਣ ਵਾਲੇ ਇਸਲਾਮਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਪਟੀਸ਼ਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ।

ਖਬਰਾਂ ਮੁਤਾਬਕ ਸੁਪਰੀਮ ਕੋਰਟ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ, ਜਿਸ ਲਈ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਰੇਂਜਰਾਂ ਅਤੇ ਬੰਬ ਨਿਰੋਧਕ ਦਸਤੇ ਦੀਆਂ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੌਰਾਨ ਪੀਟੀਆਈ ਨੇ ਆਪਣੇ ਸਮਰਥਕਾਂ ਨੂੰ ਸੁਪਰੀਮ ਕੋਰਟ ਤੋਂ ਦੂਰ ਰਹਿਣ ਲਈ ਕਿਹਾ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video