ਰੋਪੜ ‘ਚ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ, ਦਫ਼ਤਰਾਂ ‘ਚ ਵਾਪਸ ਕੰਮ ’ਤੇ ਪਰਤੇ ਅਧਿਕਾਰੀ

0
8

ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਦੀ ਤਹਿਸੀਲ ‘ਚ ਕੀਤੀ ਚੈਕਿੰਗ ਤੋਂ ਬਾਅਦ ਹੜਤਾਲ ‘ਤੇ ਚੱਲ ਰਹੇ ਮੁਲਾਜ਼ਮਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਮੁਲਾਜ਼ਮਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਅੱਜ ਤੋਂ ਸਾਰੇ ਦਫ਼ਤਰਾਂ ਵਿੱਚ ਕੰਮਕਾਜ ਸੁਚਾਰੂ ਢੰਗ ਨਾਲ ਸ਼ੁਰੂ ਹੋ ਜਾਵੇਗਾ। ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਦੇ ਵੀਡੀਓ ਸੰਦੇਸ਼ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਗਿਆ। ਉਹਨਾਂ ਨੇ ਇਹ ਸੰਦੇਸ਼ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵਾਇਰਲ ਸਾਂਝਾ ਕੀਤਾ ਹੈ।

ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਜਾਂ ਸਨਮਾਨ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਵਿਧਾਇਕ ਦੇ ਵੀਡੀਓ ਸੰਦੇਸ਼ ਤੋਂ ਬਾਅਦ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਹੁਣ ਕੋਈ ਵਿਵਾਦ ਨਹੀਂ ਹੈ। ਦੂਜੇ ਪਾਸੇ ਡੀਸੀ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਅਜਿਹੀ ਤਬਾਹੀ ਦੇ ਹਾਲਾਤਾਂ ਨੂੰ ਦੇਖਦੇ ਹੋਏ ਉਹ ਕੰਮ ‘ਤੇ ਵਾਪਸ ਪਰਤ ਰਹੇ ਹਨ।

ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਾਈ ਵੀਡੀਓ ‘ਚ ਕਿਹਾ ਹੈ ਕਿ ਪਿਛਲੇ ਦਿਨੀਂ ਤਹਿਸੀਲ ‘ਚ ਉਨ੍ਹਾਂ ਵੱਲੋਂ ਕੀਤੀ ਗਈ ਚੈਕਿੰਗ ਲੋਕ ਹਿੱਤ ‘ਚ ਸੀ। ਸੇਵਾਵਾਂ ਵਿੱਚ ਸੁਧਾਰ ਕਰਨਾ ਸੀ ਪਰ ਇਸ ਚੈਕਿੰਗ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਕੁਝ ਗੁੱਸਾ ਵੀ ਸੀ। ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਚੈਕਿੰਗ ਦੌਰਾਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਉਹਨਾਂ ਦਾ ਨਾ ਤਾਂ ਕੋਈ ਇਰਾਦਾ ਸੀ ਅਤੇ ਨਾ ਹੈ।

ਉਨ੍ਹਾਂ ਕਿਹਾ ਕਿ ਉਹ ਸਾਰਿਆਂ ਦਾ ਬਹੁਤ ਸਤਿਕਾਰ ਕਰਦੇ ਹਨ। ਤੁਸੀਂ ਸਾਰਿਆਂ ਨੇ ਮਿਲ ਕੇ ਉਹਨਾਂ ਨੂੰ ਵਿਧਾਇਕ ਬਣਾਇਆ ਹੈ। ਪੰਜਾਬ ਵਿੱਚ ਸਾਡੀ ਪਾਰਟੀ ਦੀ ਸਰਕਾਰ ਬਣੀ ਹੈ। ਤੁਸੀਂ ਸਾਰੇ ਪਹਿਲਾਂ ਵੀ ਸਤਿਕਾਰਯੋਗ ਸੀ, ਹੁਣ ਵੀ ਸਤਿਕਾਰਯੋਗ ਹੋ। ਤੁਸੀਂ ਸਾਰੇ ਕਰਮਚਾਰੀਆਂ ਨੂੰ ਕੰਮ ‘ਤੇ ਵਾਪਸ ਪਰਤਣਾ ਚਾਹੀਦਾ ਹੈ, ਤਾਂ ਜੋ ਅਸੀਂ ਮਿਲ ਕੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰ ਸਕੀਏ। ਮੁਲਾਜ਼ਮਾਂ ਬਾਰੇ ਉਹਨਾਂ ਦੇ ਮਨ ਵਿੱਚ ਪਹਿਲਾਂ ਵੀ ਕੁਝ ਨਹੀਂ ਸੀ ਅਤੇ ਨਾ ਹੀ ਹੁਣ ਹੈ। ਜੇਕਰ ਕਿਸੇ ਕਰਮਚਾਰੀ ਨੂੰ ਠੇਸ ਪਹੁੰਚੀ ਹੈ, ਤਾਂ ਮੈਨੂੰ ਲੱਗਦਾ ਹੈ ਕਿ ਉਸ ਵਿਚ ਕੋਈ ਨਾ ਕੋਈ ਕੰਮਯੂਨਿਕੇਸ਼ਨ ਗੈਪ ਸੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video