ਲੁਧਿਆਣਾ ਤੋਂ ਬਾਅਦ ਹੁਣ ਜਲੰਧਰ ‘ਚ ਹੋਵੇਗੀ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ, ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

0
14

ਪਿਛਲੀ ਕੈਬਨਿਟ ਮੀਟਿੰਗ ‘ਚ ਕੀਤੇ ਵਾਅਦੇ ਮੁਤਾਬਕ ਹੁਣ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਉਸ ਥਾਂ ‘ਤੇ ਹੋਵੇਗੀ ਜਿਥੋਂ ਦੀ ਆਮ ਆਦਮੀ ਪਾਰਟੀ ਨੇ ਹਾਲ ਹੀ ਵਿਚ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ‘ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ।

ਦਸ ਦਈਏ ਕਿ ਪੰਜਾਬ ਨਾਲ ਸਬੰਧਤ ਸਾਰੇ ਵੱਡੇ ਮਾਮਲਿਆਂ ਬਾਰੇ ਫੈਸਲੇ ਮਾਨਯੋਗ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਹੀ ਲਏ ਗਏ ਹਨ। ਪਿਛਲੀ ਵਾਰ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਲੁਧਿਆਣਾ ਵਿੱਚ ਹੋਈ ਸੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ‘ਸਰਕਾਰ ਆਪਕੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਬਨਿਟ ਮੀਟਿੰਗਾਂ ਕੀਤੀਆਂ ਜਾਣਗੀਆਂ। ਸੀਐਮ ਮਾਨ ਨੇ ਕਿਹਾ ਸੀ ਕਿ ਜਿਸ ਥਾਂ ‘ਤੇ ਕੈਬਨਿਟ ਮੀਟਿੰਗ ਹੋਵੇਗੀ, ਸਾਰਾ ਦਿਨ ਸਰਕਾਰ ਉੱਥੇ ਹੀ ਰਹੇਗੀ। ਵੇਖਣਾ ਹੋਵੇਗਾ ਕਿ ਇਸ ਕੈਬਨਿਟ ਮੀਟਿੰਗ ‘ਚ ਸਰਕਾਰ ਕੀ ਨਵੇਂ ਫੈਸਲੇ ਲੈਂਦੀ ਹੈ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video