ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਭਖਿਆ ਮਾਮਲਾ: ਧਰਨੇ-ਪ੍ਰਦਰਸ਼ਨ ‘ਚ ਤਬਦੀਲ ਹੋਇਆ ਮਿਸੀਸਾਗਾ 

0
23

700 ਦੇ ਕਰੀਬ ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰ ਜ਼ਰੀਏ ਕੈਨੇਡਾ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਇਨ੍ਹਾਂ ਵਿਦਿਆਰਥੀਆਂ ਖਿਲਾਫ ਡਿਪੋਰਟ ਕਰਨ ਦੀ ਕਾਰਵਾਈ ਚੱਲ ਰਹੀ ਹੈ। ਜਿਸ ਦਾ ਵਿਰੋਧ ਕਰਨ ਲਈ ਹੁਣ ਪੰਜਾਬੀ ਨੌਜਵਾਨਾਂ ਨੇ ਵਿਰੋਧ-ਪ੍ਰਦਰਸ਼ਨ ਦਾ ਰਾਹ ਅਪਣਾ ਲਿਆ ਹੈ। ਇਸ ਫੈਸਲੇ ਦਾ ਜਿਥੇ ਭਾਰਤ ਵਿਚ ਵਿਰੋਧ ਹੋ ਰਿਹਾ ਹੈ, ਉਥੇ ਕੈਨੇਡਾ ਰਹਿੰਦੇ ਭਾਰਤੀ ਵੀ ਪੀੜਤ ਵਿਦਿਆਰਥੀਆਂ ਦੇ ਹੱਕ ਵਿਚ ਨਿੱਤਰ ਆਏ ਹਨ।

ਇਥੇ ਫੈਸਲੇ ਦੇ ਵਿਰੋਧ ਵਿਚ ਲਗਤਾਰ ਧਰਨਾ ਚੱਲ ਰਿਹਾ ਹੈ, ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਹਿੱਸਾ ਲੈ ਰਹੇ ਹਨ। ਇਸ ਦੀਆਂ ਕੁਝ ਵੀਡੀਓ ਵੀ ਸਾਹਮਣੇ ਆਈਆਂ ਹਨ, ਜਿਸ ਵਿਚ ਲੋਕ ਰਾਤ ਵੇਲੇ ਵੀ ਧਰਨੇ ਉਤੇ ਡਟੇ ਹੋਏ ਹਨ। ਲੰਗਰ ਵਰਤਾਏ ਜਾ ਰਹੇ ਹਨ। ਪੰਜਾਬੀ ਗੀਤ ਚੱਲ ਰਹੇ ਹਨ। ਇਸ ਸਮੇਂ ਮਿਸੀਸਾਗਾ ਸ਼ਹਿਰ ਵਿਚ ਕਿਸਾਨ ਸੰਘਰਸ਼ ਸਮੇਂ ਦਿੱਲੀ ਦੇ ਸਿੰਘੂ ਬਾਰਡਰ ਵਾਲਾ ਮਾਹੌਲ ਬਣਿਆ ਹੋਇਆ ਹੈ।

ਦਸ ਦਈਏ ਕਿ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (ਸੀਬੀਐਸਏ ) ਨੇ ਉਨ੍ਹਾਂ 700 ਤੋਂ ਜ਼ਿਆਦਾ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਦੇ ਵਿੱਦਿਅਕ ਅਦਾਰੇ ਦੇ ਦਾਖਲੇ ਵਾਲੇ ਫਾਰਮ ਫਰਜ਼ੀ ਪਾਏ ਗਏ ਸਨ। ਇਹ ਵੀਜ਼ਾ ਐਪਲੀਕੇਸ਼ਨ 2018 ਤੋਂ 2022 ਤੱਕ ਦਰਜ ਕੀਤੀਆਂ ਗਈਆਂ ਸਨ। ਹੰਬਰ ਕਾਲਜ ਵਿਚ ਦਾਖਲੇ ਵਾਸਤੇ 16 ਤੋਂ 20 ਲੱਖ ਰੁਪਏ ਪ੍ਰਤੀ ਵਿਦਿਆਰਥੀ ਦਿੱਤੇ ਸਨ ਤੇ ਹਵਾਈ ਟਿਕਟ ਤੇ ਸਕਿਓਰਿਟੀ ਖਰਚਾ ਵੱਖਰਾ ਸੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video