ਵੋਟਾਂ ਵਾਲੇ ਦਿਨ ‘ਆਪ’ ਵਿਧਾਇਕ ਦੇ ਕਾਫਲੇ ਨੂੰ ਰੋਕਣਾ ਕਾਂਗਰਸੀ ਵਿਧਾਇਕ ਨੂੰ ਪਿਆ ਭਾਰੀ, ਪੁਲਿਸ ਨੇ ਕਰਤਾ ਪਰਚਾ

0
7

ਜਲੰਧਰ ਜ਼ਿਮਣੀ ਚੋਣ ਦੇ ਨਤੀਜੇ ਤੋਂ ਇਕ ਦਿਨ ਪਹਿਲਾਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀਆਂ ਮੁਸ਼ਕਿਲਾਂ ਵੱਧਦੀਆਂ ਹੋਈਆਂ ਵਿਖਾਈ ਦੇ ਰਹੀਆਂ ਹਨ ਕਿਉਂਕਿ ਉਹ ਸ਼ਾਹਕੋਟ ਪੁਲਿਸ ਨੇ ਉਹਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇੰਨਾਂ ਹੀ ਵਿਧਾਇਕ ਲਾਡੀ ਸਮੇਤ 12-13 ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਉਤੇ ਧਾਰਾ 341, 186, 353, 148 ਤਹਿਤ ਕੇਸ ਦਰਜ ਕੀਤਾ ਗਿਆ ਹੈ। ਦਸ ਦਈਏ ਕਿ ਇਹ ਕੇਸ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਦਰਅਸਲ, ਮਾਮਲਾ ਕੁਝ ਇਸ ਤਰੀਕੇ ਦਾ ਹੈ ਕਿ 10 ਮਈ ਨੂੰ ਜਦੋਂ ਵੋਟਾਂ ਪੈ ਰਹੀਆਂ ਸਨ ਤਾਂ ਸ਼ਾਹਕੋਟ ‘ਚ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਸੀ ਕਿ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਵੀਰ ਸਿੰਘ ਟੋਂਗ ਜਲੰਧਰ ‘ਚ ਘੁੰਮ ਰਹੇ ਹਨ ਅਤੇ ਲੋਕਾਂ ਨੂੰ ਧਮਕਾ ਰਹੇ ਹਨ। ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਵੋਟਿੰਗ ਵਾਲੇ ਦਿਨ ਬਾਹਰੀ ਜ਼ਿਲ੍ਹੇ ਦਾ ਆਦਮੀ ਜਲੰਧਰ ‘ਚ ਨਹੀਂ ਆ ਸਕਦਾ। ਇਸ ਤੋਂ ਬਾਅਦ ਟੋਂਗ ਦੀ ਗੱਡੀ ਨੂੰ ਕਾਂਗਰਸੀ ਵਰਕਰਾਂ ਵੱਲੋਂ ਘੇਰਾ ਪਾ ਲਿਆ ਗਿਆ। ਮੌਕੇ ‘ਤੇ ਪੁੱਜੀ ਪੁਲਸ ਹਾਲਾਤ ਦੇਖ ਕੇ ਟੋਂਗ ਨੂੰ ਆਪਣੇ ਨਾਲ ਥਾਣੇ ਲੈ ਗਈ। ਇਸ ਤੋਂ ਬਾਅਦ ਪੁਲਸ ਵਿਧਾਇਕ ਟੋਂਗ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਹੁਣ ਟੋਂਗ ਦਾ ਕਾਫ਼ਲਾ ਰਕੋਣ ਦੇ ਦੋਸ਼ ‘ਚ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਅਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video