ਸਰਕਾਰੀ ਦਫ਼ਤਰਾਂ ਦੇ ਸਮਾਂ ਤਬਦੀਲੀ ਨੂੰ ਲੈਕੇ ਰਸਮੀ ਨੋਟੀਫਿਕੇਸ਼ਨ ਜਾਰੀ, ਬਿਜਲੀ ਦੀ ਖਪਤ ਘਟਾਉਣ ਲਈ ਲਿਆ ਸੀ ਫ਼ੈਸਲਾ

0
12

ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਲਾਈਵ ਆਕੇ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਸਮਾਂ ਤਬਦੀਲੀ ਦਾ ਐਲਾਨ ਕੀਤਾ ਸੀ ਜਿਸ ਦਾ ਹੁਣ ਰਸਮੀ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਾ ਹੈ। ਸਰਕਾਰ ਵੱਲੋਂ ਗਰਮੀ ਵਿਚ ਬਿਜਲੀ ਦੀ ਖਪਤ ਘਟਾਉਣ ਲਈ ਇਹ ਵੱਡਾ ਫ਼ੈਸਲਾ ਲਿਆ ਸੀ।

ਜਾਰੀ ਪੱਤਰ ਰਾਹੀਂ ਸਬੰਧਤ ਸਾਰੇ ਵਿਭਾਗਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਪੰਜਾਬ ਤੇ ਚੰਡੀਗੜ੍ਹ ਵਿਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ 2 ਮਈ ਤੋਂ 15 ਜੁਲਾਈ ਤੱਕ ਸਵੇਰੇ 7.30 ਵਜੇ ਤੋਂ 2 ਵਜੇ ਤਕ ਖੁੱਲ੍ਹਣਗੇ। ਇਨ੍ਹਾਂ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਵਧ ਜਾਂਦੀ ਹੈ। ਖ਼ਾਸ ਕਰ ਝੋਨੇ ਦੀ ਫ਼ਸਲ ਮੌਕੇ ਬਿਜਲੀ ਦੀ ਮੰਗ ਸਿਖ਼ਰ ਤੇ ਹੁੰਦੀ ਹੈ ਜਿਸ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਹੋਰਾਂ ਸੂਬਿਆਂ ਤੋਂ ਬਿਜਲੀ ਖਰੀਦਣੀ ਪੈਂਦੀ ਹੈ। ਇਸ ਵਾਰ ਪੰਜਾਬ ਸਰਕਾਰ ਨੇ ਸਮੱਸਿਆ ਨਾਲ ਨਜਿੱਠਣ ਲਈ ਅਗਾਊਂ ਹੀ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਸਬੰਧੀ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਦਫ਼ਤਰਾਂ ਦਾ ਸਮਾਂ ਤਬਦੀਲ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਸਰਕਾਰੀ ਦਫ਼ਤਰਾਂ ‘ਚ ਕੰਮ ਜਲਦੀ ਹੋਣ ਨਾਲ ਮੁਲਾਜ਼ਮ ਵੀ ਜਲਦੀ ਵਿਹਲੇ ਹੋ ਜਾਣਗੇ। 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬੱਚਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਖ਼ੁਦ ਵੀ 2 ਮਈ ਤੋਂ ਸਵੇਰੇ 7.30 ਵਜੇ ਤੋਂ ਦਫ਼ਤਰ ਵਿਚ ਪਹੁੰਚਣਗੇ। 

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video